ਕੋਲਕਾਤਾ, 9 ਅਗਸਤ (ਪੀ. ਟੀ)- ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਦੇ ਇੱਕ ਸਕੂਲ ‘ਚ ਘੱਟੋ-ਘੱਟ 60 ਬੱਚੇ ਬਿਮਾਰ ਪੈ ਗਏ ਹਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਾਇਆ ਗਿਆ ਹੈ। ਕਵੀ ਨਜਰੂਲ ਹਾਈ ਸਕੂਲ ਦੇ ਵਿਦਿਆਰਥੀਆਂ ਦੇ ਬਿਮਾਰ ਪੈਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲਿਆ ਹੈ। ਇਸ ਦੌਰਾਨ ਜਲਾਂਗੀ ਪੰਚਾਇਤ ਕਮੇਟੀ ਦੇ ਪ੍ਰਧਾਨ ਨੇ ਕਿਹਾ ਹੈ ਕਿ ਇਨ੍ਹਾਂ ਬੱਚਿਆ ਨੂੰ ਕੱਲ੍ਹ ਹੈਪੇਟਾਈਟਸ ਬੀ ਦਾ ਟੀਕਾ ਲਗਾਇਆ ਗਿਆ ਸੀ ਅਤੇ ਉਨ੍ਹਾਂ ਨੇ ਦੂਸ਼ਿਤ ਚਾਵਲ ਵੀ ਖਾਧੇ ਸਨ, ਇਸ ਤਰ੍ਹਾਂ ਇਨ੍ਹਾਂ ਦੋ ਹੀ ਕਾਰਨਾਂ ਦੇ ਚੱਲਦਿਆਂ ਬੱਚਿਆਂ ਦੀ ਤਬੀਅਤ ਖਰਾਬ ਹੋ ਸਕਦੀ ਹੈ।



