ਨਵੀਂ ਦਿੱਲੀ, 9 ਅਗਸਤ (ਪੀ. ਟੀ)- ਸਾਬਕਾ ਭਾਜਪਾ ਨੇਤਾ ਜਸਵੰਤ ਸਿੰਘ ਨੂੰ ਸਿਰ ਵਿਚ ਲੱਗੀ ਸੱਟ ਦਾ ਅਪ੍ਰੇਸ਼ਨ ਕਰਨ ਤੋਂ ਬਾਅਦ ਆਰਮੀ ਰਿਸਰਚ ਐਂਡ ਰੈਫਰਲ ਹਸਪਤਾਲ ਵਿਚ ਲਗਾਤਾਰ ਜੀਵਨ ਰੱਖਿਅਕ ਪ੍ਰਣਾਲੀਆਂ ਸਹਾਰੇ ਜ਼ਿੰਦਾ ਰੱਖਿਆ ਜਾ ਰਿਹਾ ਹੈ। ਵੀਰਵਾਰ ਆਪਣੇ ਘਰ ਵਿਚ ਡਿੱਗਣ ਕਾਰਨ ਉਨ੍ਹਾਂ ਦੇ ਸਿਰ ਵਿਚ ਗੰਭੀਰ ਸੱਟ ਲੱਗ ਗਈ ਸੀ ਜਿਸ ਕਰਕੇ ਰਾਤ 11 ਵਜੇ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਰੱਖਿਆ ਮੰਤਰਾਲੇ ਨੇ ਅੱਜ ਜਸਵੰਤ ਸਿੰਘ ਦੀ ਹਾਲਤ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਹਸਪਤਾਲ ਵਿਚ ਮਾਹਿਰ ਡਾਕਟਰਾਂ ਵਲੋਂ ਉਨ੍ਹਾਂ ਦੀ ਸਿਹਤ ‘ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਕੇਂਦਰੀ ਮੰਤਰੀ ਦੇ ਅੰਗ ਠੀਕ-ਠਾਕ ਕੰਮ ਕਰ ਰਹੇ ਹਨ ਪਰ ਉਹ ਹਾਲੇ ਵੀ ਕੋਮਾ ਵਿਚ ਹੀ ਹਨ।
ਜਸਵੰਤ ਸਿੰਘ ਨੂੰ ਜੀਵਨ ਰੱਖਿਅਕ ਪ੍ਰਣਾਲੀ ’ਤੇ ਰੱਖਿਆ



