Skip to content
Independent perspectives. Global stories.
BREAKING

ਪੰਜਾਬ ਸਰਕਾਰ ਵਲੋਂ ਬਾਲ ਸੁਧਾਰ ਘਰ ਅਤੇ ਅੰਧੇ ਬੱਚਿਆਂ ਦੇ ਸਕੂਲਾਂ ਦਾ ਜਲਦ ਕੀਤਾ ਜਾਵੇਗਾ ਢਾਂਚਾਗਤ ਵਿਕਾਸ-ਜਿਆਣੀ

Share this story

ਬਾਲ ਸੁਧਾਰ ਘਰਾਂ ਅਤੇ ਅੰਧੇ ਬੱਚਿਆਂ ਦੇ ਸਕੂਲਾਂ ਵਿਚ ਸਟਾਫ ਦੀ ਕਮੀ ਪੂਰੀ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ
ਸਰਕਾਰ ਵਲੋਂ ਲੁਧਿਆਣਾ ਦੇ ਅੰਧੇ ਬੱਚਿਆਂ ਦੇ ਸਕੂਲ ਵਿੱਚ ਚੱਲ ਰਹੇ ਪੰਜਾਬ ਦੇ ਇੱਕ ਮਾਤਰ ਸਟੂਡੀਓ ਅਤੇ ਪ੍ਰਿੰਟਿੰਗ ਪ੍ਰੈੱਸ ਨੂੰ ਅਪਗ੍ਰੇਡ ਕੀਤਾ ਜਾਵੇਗਾ
ਜਿਆਣੀ ਨੇ ਲੁਧਿਆਣਾ ਦੇ ਬਾਲ ਸੁਧਾਰ ਘਰ ਅਤੇ ਅੰਨ੍ਹੇ ਬੱਚਿਆਂ ਦੇ ਸਕੂਲ ਦੇ ਦੌਰੇ ਤੋਂ ਬਾਅਦ ਚੰਡੀਗੜ੍ਹ ‘ਚ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਹੰਗਾਮੀ ਮੀਟਿੰਗ

Page-1_06  ਪਰਨੀਤ ਬਰਾੜ-    ਕਾਰਜਕਾਰੀ ਸੰਪਾਦਕ  ਚੰਡੀਗੜ੍ਹ, 12 ਅਗਸਤ- ਪੰਜਾਬ ਦੇ ਸਿਹਤ ਅਤੇ ਪਰਿਵਾਰ ਭਾਲਈ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗਾਂ ਬਾਰੇ ਕੈਬਨਿਟ ਮੰਤਰੀ ਸ੍ਰੀ ਸੁਰਜੀਤ ਕੁਮਾਰ ਜਿਆਣੀ ਨੇ ਅੱਜ ਇੱਥੇ ਸੁਧਾਰ ਘਰ ਅਤੇ ਅੰਧੇ ਬੱਚਿਆਂ ਦੇ ਸਕੂਲਾਂ ਦੇ ਢਾਂਚਾਗਤ ਸੁਧਾਰ ਲਈ ਚੰਡੀਗੜ੍ਹ ਵਿਚ ਉੱਚ ਅਧਿਕਾਰੀਆਂ ਨਾਲ ਹੰਗਾਮੀ ਮੀਟਿੰਗ ਕੀਤੀ।ਇਸ ਤੋਂ ਪਹਿਲਾਂ ਸ੍ਰੀ ਜਿਆਣੀ ਨੇ ਅੱਜ ਅਚਾਨਕ ਲੁਧਿਆਣਾ ਦੇ ਬਾਲ ਸੁਧਾਰ ਘਰ ਅਤੇ ਅੰਨ੍ਹੇ ਬੱਚਿਆਂ ਦੇ ਸਕੂਲ ਦਾ ਦੌਰਾ ਕੀਤਾ ਅਤੇ ਉਥੋਂ ਦੀਆਂ ਬੁਨਿਆਦੀ ਲੋੜਾਂ ਬਾਰੇ ਅਸਲ ਸਥਿਤੀ ਦਾ ਜਾਇਜ਼ਾ ਲਿਆ।ਚੰਡੀਗੜ੍ਹ ਵਿਚ ਉੱਚ ਅਧਿਕਾਰੀ ਦੀ ਸੱਦੀ ਮੀਟਿੰਗ ਦੌਰਾਨ ਸ੍ਰੀ ਜਿਆਣੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸੰਸਥਾਵਾਂ

ਦੀਆਂ ਬੁਨਿਆਦੀ ਲੋੜਾਂ ਨੂੰ ਘੋਖ ਕੇ ਰਿਪੋਰਟ ਇੱਕ ਹਫ਼ੳਮਪ;ਤੇ ਅੰਦਰ ਅੰਦਰ ਸੌਪੀ ਜਾਵੇ।ਸਿਹਤ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਲੁਧਿਆਣਾ ਸੁਧਾਰ ਘਰ ਵਿਖੇ ਇੰਚਾਰਜ਼ ਦੀ ਪੱਕੀ ਆਸਾਮੀ ਭਰਨ ਲਈ ਫੌਰੀ ਤੌਰ ਤੇ ਕਾਰਵਾਈ ਆਰੰਭੀ ਜਾਵੇ ਅਤੇ ਲੋੜਦੀਂ ਗਿਣਤੀ ਵਿੱਚ ਪੁਲਿਸ ਨਫ਼ੳਮਪ;ਰੀ ਮੁਹੱਈਆ ਕਰਵਾਉਣ ਲਈ ਵੀ ਸਬੰਧਤ ਵਿਭਾਗ ਨਾਲ ਗੱਲਬਾਤ ਕਰਕੇ ਕਦਮ ਉਠਾਏ ਜਾਣ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਬਾਲ ਸੁਧਾਰ ਘਰਾਂ ਅਤੇ ਅੰਨ੍ਹੇ ਬੱਚਿਆਂ ਦੇ ਸਕੁਲ਼ਾਂ ਦੀਆਂ ਇਮਾਰਤਾਂ ਨੂੰ ਦੁਬਾਰਾ ਰੰਗ ਰੋਗਨ ਅਤੇ ਸਫਾਈ ਕਰਵਾੁੳਣ ਲਈ ਲੋੜੀਂਦੇ ਕਦਮ ਉਠਾਉਣ ਲਈ ਹਦਾਇਤਾਂ ਜਾਰੀ ਕਰਿਦਆਂ ਕਿਹਾ ਕਿ ਇਸ ਸਬੰਧੀ ਰਿਪੋਰਟ ਜਲਦ ਤੋਂ ਜਲਦ ਤਿਆਰ ਕਰਕੇ ਸੌਂਪੀ ਜਾਵੇ ਤਾਂ ਜੋ ਇਸ ਸਬੰਧੀ ਸਰਕਾਰ ਨੂੰ ਜਾਣੂ ਕਰਵਾ ਕੇ ਹੋਰ ਫੰਡ ਜਾਰੀ ਕਰਵਾਏ ਜਾ ਸਕਣ।ਸ੍ਰੀ ਜਿਆਣੀ ਨੇ ਅੰਨ੍ਹੇ ਬੱਚਿਆਂ ਦੇ ਸਕੂਲਾਂ ਦੇ ਵਿਕਾਸ ਲਈ ਕੀਤੇ ਜਾਣ ਵਾਲੇ ਕਾਰਜਾਂ ਦੀ ਰਿਪੋਰਟ ਵੀ ਜਲਦ ਤੋਂ ਜਲਦ ਤਿਆਰ ਕਰਕੇ ਲੋੜੀਂਦੇ ਕਦਮ ਉਠਾਉਣ ਲਈ ਨਿਰਦੇਸ਼ ਜਾਰੀ ਕੀਤੇ।ਉਨ੍ਹਾਂ ਲੁਧਿਆਣਾ ਦੇ ਅੰਨ੍ਹੇ ਬੱਚਿਆਂ ਦੇ ਸਕੂਲ ਵਿੱਚ ਚੱਲ ਰਹੇ ਪੰਜਾਬ ਦੇ ਇੱਕ ਮਾਤਰ ਸਟੂਡੀਓ ਅਤੇ ਪ੍ਰਿੰਟਿੰਗ ਪ੍ਰੈੱਸ ਨੂੰ ਅਪਗ੍ਰੇਡ ਕਰਨ ਲਈ ਵੀ ਵਿਭਾਗ ਕਾਰਵਾਈ ਸ਼ੁਰੂ ਕਰਨ ਲਈ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ।
ਅੱਜ ਲੁਧਿਆਣਾ ਦੌਰੇ ਮੌਕੇ ਸ੍ਰੀ ਜਿਆਣੀ ਨੇ ਬਾਲ ਸੁਧਾਰ ਘਰ ਵਿਚ ਕੈਦੀ ਬੱਚਿਆਂ ਅਤੇ ਅੰਨ੍ਹੇ ਬੱਚਿਆਂ ਦੇ ਸਕੂਲ ਵਿਚ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਵੀ ਫੋਨ ਤੇ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਜਾਨਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨਾਲ ਹੀ ਭਰੋਸਾ ਦਿਵਾਇਆ ਕਿ ਜਲਦ ਤੋਂ ਜਲਦ ਸਾਰੀਆਂ ਮੁਸ਼ਕਲਾਂ ਦਾ ਹੱਲ ਕਰ ਦਿੱਤਾ ਜਾਵੇਗਾ।

WRITTEN BY