ਚੰਡੀਗੜ੍ਹ, 13 ਅਗਸਤ (ਪੀ.ਟੀ.)-ਸਰਕਾਰੀ ਤੌਰ ‘ਤੇ ਦੱਸਿਆ ਗਿਆ ਹੈ ਕਿ ਹਰਿਆਣਾ ਸਰਕਾਰ ਨੇ ਹਾਲ ਹੀ ‘ਚ ਨਵੀਂ ਗਠਤ ਕੀਤੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਡੇਢ ਸਾਲ ਦੇ ਅੰਦਰ-ਅੰਦਰ ਕਰਾਉਣ ਦਾ ਪ੍ਰੋਗਰਾਮ ਬਣਾਇਆ ਹੈ। ਇਸ ਬਾਰੇ ਕੱਲ੍ਹ ਮੰਤਰੀ ਮੰਡਲ ਦੀ ਮੀਟਿੰਗ ਵਿਚ ਬਣਾਏ ਗਏ ਹਰਿਆਣਾ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨਰ ਜਸਟਿਸ ਇਕਬਾਲ ਸਿੰਘ ਨੂੰ ਕਹਿ ਦਿੱਤਾ ਗਿਆ ਹੈ ਕਿ ਉਹ ਹੁਣ ਤੋਂ ਹੀ ਹਰਿਆਣਾ ਭਰ ਵਿਚ ਨਵੀਂ ਹਲਕਾਬੰਦੀ ਦਾ ਕੰਮ ਸ਼ੁਰੂ ਕਰ ਦੇਣ ਅਤੇ ਕੇਵਲ ਸਿੱਖਾਂ ਦੀਆਂ ਵੋਟਾਂ ਹੀ ਬਣਾਉਣ।



