Skip to content
Independent perspectives. Global stories.
BREAKING

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਅਗਾਂਹਵਧੂ ਸੂਬਾ ਬਣਾਉਣ ਦਾ ਸੱਦਾ

Share this story

ਪਟਿਆਲਾ ਵਿਖੇ 68ਵੇਂ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਇਆ
Page-1_03  ਪਰਨੀਤ ਬਰਾੜ-    ਕਾਰਜਕਾਰੀ ਸੰਪਾਦਕ -ਪਟਿਆਲਾ, 15 ਅਗਸਤ- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਦੇ ਇਤਿਹਾਸਕ ਦਿਹਾੜੇ ਮੌਕੇ ਲੋਕਾਂ ਨੂੰ ਸੱਦਾ ਦਿੱਤਾ ਕਿ ਬੇਰੁਜ਼ਗਾਰੀ, ਗਰੀਬੀ ਅਤੇ ਅਨਪੜ੍ਹਤਾ ਤੋਂ ਇਲਾਵਾ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਅਗਾਂਹਵਧੂ ਪੰਜਾਬ ਦੀ ਸਿਰਜਣਾ ਕਰਨ ਦਾ ਪ੍ਰਣ ਲਿਆ ਜਾਵੇ ਤਾਂ ਜੋ ਬਰਤਾਨਵੀ ਹਕੂਮਤ ਪਾਸੋਂ ਮਾਂ-ਭੂਮੀ ਨੂੰ ਆਜ਼ਾਦ ਕਰਵਾਉਣ ਲਈ ਲਾਮਿਸਾਲ ਕੁਰਬਾਨੀਆਂ ਦੇਣ ਵਾਲੇ ਮਹਾਨ ਦੇਸ਼ਭਗਤਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਸੰਜੋਏ ਹੋਏ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਅੱਜ ਇਥੇ ਯਾਦਵਿੰਦਰਾ ਪਬਲਿਕ ਸਕੂਲ ਦੇ ਮੈਦਾਨ ਵਿੱਚ 68ਵੇਂ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਤੋਂ ਬਾਅਦ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ

ਮੁੱਖ ਮੰਤਰੀ ਨੇ ਆਖਿਆ ਕਿ ਇਸ ਪਵਿੱਤਰ ਦਿਹਾੜੇ ਮੌਕੇ ਭਾਰਤ ਬਰਤਾਨਵੀ ਸ਼ਾਸ਼ਨ ਤੋਂ ਆਜ਼ਾਦ ਹੋ ਕੇ ਪ੍ਰਭੂਸੱਤਾ ਸੰਪੰਨ ਅਤੇ ਜਮਹੂਰੀ ਰਾਸ਼ਟਰ ਵੱਜੋਂ ਹੋਂਦ ਵਿੱਚ ਆਇਆ ਸੀ ਜਿਸ ਕਰਕੇ ਇਹ ਦਿਹਾੜਾ ਹਰ ਸਾਲ ਬਹੁਤ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੌਮੀ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਵੱਲੋਂ ਬੇਮਿਸਾਲ ਤੇ ਵਿਲੱਖਣ ਕੁਰਬਾਨੀਆ ਦੇਣ ਨੂੰ ਚੇਤੇ ਕਰਦਿਆਂ ਉਨ੍ਹਾਂ ਆਖਿਆ ਕਿ ਮਾਤ ਭੂਮੀ ਦੀ ਆਜ਼ਾਦੀ ਲਈ ਦੇਸ਼ ਦੀ ਆਬਾਦੀ ਦਾ ਦੋ ਫੀਸਦੀ ਹਿੱਸਾ ਹੋਣ ਦੇ ਬਾਵਜੂਦ ਪੰਜਾਬੀਆਂ ਨੇ 80 ਫੀਸਦੀ ਕੁਰਬਾਨੀਆਂ ਦਿੱਤੀਆਂ। ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬੀ ਇਸ ਗੱਲ ਲਈ ਵਧਾਈ ਦੇ ਹੱਕਦਾਰ ਹਨ ਕਿ ਕੌਮਾਂਤਰੀ ਸਰਹੱਦ ਨਾਲ ਜੁੜੇ ਹੋਣ ਅਤੇ ਜੰਮੂ ਕਸ਼ਮੀਰ ਨਾਲ ਸਰਹੱਦੀ ਸਾਂਝ ਦੇ ਬਾਵਜੂਦ ਸੂਬੇ ਵਿੱਚ ਪੂਰਨ ਤੌਰ ’ਤੇ ਅਮਨ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਹੈ ਕਿਉਂਕਿ ਜੰਮੂ ਕਸ਼ਮੀਰ ਜਿਹੇ ਸੂਬੇ ਵਿੱਚ ਅਕਸਰ ਹਿੰਸਕ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਸਭ ਤੋਂ ਵੱਧ ਸ਼ਾਂਤਮਈ ਸੂਬਾ ਹੈ ਜਿਥੋਂ ਦੇ ਲੋਕਾਂ ਵਿਚਕਾਰ ਗੂੜ੍ਹੀ ਭਾਈਚਾਰਕ ਸਾਂਝ ਅਤੇ ਏਕਤਾ ਬਣੀ ਹੋਈ ਹੈ।
          ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਡੀ.ਜੀ.ਪੀ ਸ਼੍ਰੀ ਸੁਮੇਧ ਸੈਣੀ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਵਰੁਣ ਰੂਜਮ ਨਾਲ ਪਰੇਡ ਦਾ ਨਿਰੀਖਣ ਕੀਤਾ ਜਿਸ ਦੀ ਅਗਵਾਈ ਪਰੇਡ ਕਮਾਂਡਰ ਡੀ.ਐਸ.ਪੀ ਸ਼੍ਰੀ ਆਕਾਸ਼ਦੀਪ ਸਿੰਘ ਔਲਖ ਅਤੇ ਸਹਾਇਕ ਪਰੇਡ ਕਮਾਂਡਰ ਡੀ.ਐਸ.ਪੀ ਜਸਕੀਰਤ ਸਿੰਘ ਅਹੀਰ ਕਰ ਰਹੇ ਸਨ। ਇਸ ਦੌਰਾਨ ਮੁੱਖ ਮੰਤਰੀ ਨੇ ਆਈ.ਟੀ.ਬੀ.ਪੀ, ਪੀ.ਏ.ਪੀ, ਪੰਜਾਬ ਹੋਮਗਾਰਡ, ਐਨ.ਸੀ.ਸੀ ਕੈਡਿਟ ਤੋਂ ਇਲਾਵਾ ਪੰਜਾਬ ਪੁਲਿਸ ਦੇ ਬੈਂਡ ਦੇ ਪ੍ਰਭਾਵਸ਼ਾਲੀ ਮਾਰਚ ਪਾਸਟ ਦੌਰਾਨ ਸਲਾਮੀ ਲਈ। ਇਸ ਮੌਕੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਭੰਗੜਾ, ਗਿੱਧਾ ਸਮੇਤ ਹੋਰ ਸਭਿਆਚਾਰ ਪ੍ਰੋਗਰਾਮ ਪੇਸ਼ ਕੀਤਾ।           ਸਮਾਰੋਹ ਦੌਰਾਨ ਮੁੱਖ ਮੰਤਰੀ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ 16 ਸ਼ਖ਼ਸੀਅਤਾਂ ਨੂੰ ਰਾਜ ਪੱਧਰੀ ਪੁਰਸਕਾਰ, 7 ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਊਨਿਟੀ ਪੁਲਿਸਿੰਗ ਸੇਵਾ ਮੈਡਲ ਅਤੇ ਇੱਕ ਮਰਹੂਮ ਜੇਲ੍ਹ ਵਾਰਡਰ ਦੀ ਪਤਨੀ ਨੂੰ ਗਲੈਂਟਰੀ ਸਰਵਿਸ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਵੱਲੋਂ ਆਜ਼ਾਦੀ ਘੁਲਾਟੀਆਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਤਰਫੋਂ ਡਵੀਜ਼ਨਲ ਕਮਿਸ਼ਨਰ ਸ. ਅਜੀਤ ਸਿੰਘ ਪੰਨੂ, ਡਿਪਟੀ ਕਮਿਸ਼ਨਰ ਸ਼੍ਰੀ ਵਰੁਣ ਰੂਜਮ ਅਤੇ ਐਸ.ਐਸ.ਪੀ ਸ਼੍ਰੀ ਹਰਦਿਆਲ ਸਿੰਘ ਮਾਨ ਵੱਲੋਂ ਮੁੱਖ ਮੰਤਰੀ ਸ. ਬਾਦਲ ਨੂੰ ਸਨਮਾਨਿਤ ਕੀਤਾ ਗਿਆ। ਸਮਾਰੋਹ ਮੌਕੇ ਮੁੱਖ ਮੰਤਰੀ ਵੱਲੋਂ ਆਜ਼ਾਦੀ ਦਿਵਸ ਦੀ ਖੁਸ਼ੀ ਵਿੱਚ 16 ਅਗਸਤ ਨੂੰ ਪਟਿਆਲਾ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਅਤੇ ਸਭਿਆਚਾਰਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੀਆਂ ਟੀਮਾਂ ਨੂੰ ਦੋ ਲੱਖ ਰੁਪਏ ਦੇਣ ਦਾ ਐਲਾਨ ਕੀਤਾ।
          ਸਮਾਗਮ ਦੌਰਾਨ ਆਜ਼ਾਦੀ ਘੁਲਾਟੀਏ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਮੈਂਬਰ ਲੋਕ ਸਭਾ ਡਾ. ਧਰਮਵੀਰ ਗਾਂਧੀ, ਵਿਧਾਇਕ ਸ਼੍ਰੀਮਤੀ ਹਰਪ੍ਰੀਤ ਕੌਰ ਮੁਖਮੇਲਪੁਰ, ਵਿਧਾਇਕ ਸ਼੍ਰੀਮਤੀ ਵਨਿੰਦਰ ਕੌਰ ਲੂੰਬਾ, ਸਾਬਕਾ ਮੰਤਰੀ ਸ. ਅਜਾਇਬ ਸਿੰਘ ਮੁਖਮੇਲਪੁਰ ਤੇ ਸ. ਸੁਰਜੀਤ ਸਿੰਘ ਕੋਹਲੀ, ਮੇਅਰ ਸ. ਅਮਰਿੰਦਰ ਸਿੰਘ ਬਜਾਜ, ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸ. ਇੰਦਰਮੋਹਨ ਸਿੰਘ ਬਜਾਜ ਅਤੇ ਦਿਹਾਤੀ ਪ੍ਰਧਾਨ ਸ. ਫੌਜਇੰਦਰ ਸਿੰਘ ਮੁਖਮੇਲਪੁਰ, ਅਧੀਨ ਸੇਵਾਵਾਂ ਚੋਣ ਬੋਰਡ ਦੇ ਸਾਬਕਾ ਚੇਅਰਮੈਨ ਸ. ਤਜਿੰਦਰਪਾਲ ਸਿੰਘ ਸੰਧੂ, ਸੀਨੀਅਰ ਭਾਜਪਾ ਆਗੂ ਸ਼੍ਰੀ ਗੁਰਤੇਜ ਸਿੰਘ ਢਿੱਲੋਂ, ਸ਼੍ਰੀ ਅਨਿਲ ਬਜਾਜ, ਸ਼੍ਰੀ ਅਰੁਣ ਗੁਪਤਾ, ਸ਼੍ਰੀ ਅਜੇ ਥਾਪਰ, ਸ. ਮਹਿੰਦਰ ਸਿੰਘ ਲਾਲਵਾ, ਸ. ਲਾਭ ਸਿੰਘ ਦੇਵੀਨਗਰ, ਸ. ਬਲਵੰਤ ਸਿੰਘ ਰਾਮਗੜ੍ਹ, ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਸ਼੍ਰੀ ਐਸ.ਕੇ. ਸੰਧੂ, ਡਵੀਜ਼ਨਲ ਕਮਿਸ਼ਨਰ ਪਟਿਆਲਾ ਸ. ਅਜੀਤ ਸਿੰਘ ਪੰਨੂ, ਆਈ.ਜੀ. ਪਟਿਆਲਾ ਜ਼ੋਨ ਸ. ਪਰਮਜੀਤ ਸਿੰਘ ਗਿੱਲ, ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸ. ਐਚ.ਐਸ. ਮਦਾਨ, ਡਿਪਟੀ ਕਮਿਸ਼ਨਰ ਸ਼੍ਰੀ ਵਰੁਣ ਰੂਜਮ, ਡੀ.ਆਈ.ਜੀ ਸ਼੍ਰੀ ਸ਼ਿਵੇ ਕੁਮਾਰ ਵਰਮਾ, ਐਸ.ਐਸ.ਪੀ ਸ. ਹਰਦਿਆਲ ਸਿੰਘ ਮਾਨ, ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ, ਚੇਅਰਮੈਨ ਪੀ.ਐਸ.ਪੀ.ਸੀ. ਐਲ ਸ਼੍ਰੀ ਕੇ.ਡੀ. ਚੌਧਰੀ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਮੋਹਿੰਦਰਪਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਰਾਜੇਸ਼ ਤ੍ਰਿਪਾਠੀ, ਕਮਿਸ਼ਨਰ ਨਗਰ ਨਿਗਮ ਸ਼੍ਰੀਮਤੀ ਇੰਦੂ ਮਲਹੋਤਰਾ, ਸਹ੍ਯਾਇਕ ਕਮਿਸ਼ਨਰ ਸ਼੍ਰੀ ਅਵਿਕੇਸ਼ ਗੁਪਤਾ, ਸਹਾਇਕ ਕਮਿਸ਼ਨਰ ਡਾ. ਸਿਮਰਪ੍ਰੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਹੋਰ ਰਾਜਸੀ ਸ਼ਖ਼ਸੀਅਤਾਂ, ਪ੍ਰਸ਼ਾਸਨਿਕ ਅਧਿਕਾਰੀ ਅਤੇ ਸਮਾਰੋਹ ਦਾ ਆਨੰਦ ਮਾਨਣ ਲਈ ਪੁੱਜੇ ਵੱਡੀ ਗਿਣਤੀ ਵਿੱਚ ਲੋਕ, ਸਕੂਲਾਂ ਦੇ ਵਿਦਿਆਰਥੀ ਤੇ ਅਧਿਆਪਕ ਵੀ ਹਾਜ਼ਰ ਸਨ।

WRITTEN BY