Skip to content
Independent perspectives. Global stories.
BREAKING

ਜੀਤਮਹਿੰਦਰ ਸਿੱਧੂ ਦੀ ਚੋਣ ਮੁਹਿੰਮ ਨੂੰ ਦਿਨ ਬ ਦਿਨ ਮਿਲ ਰਹੀ ਐ ਮਜਬੂਤੀ

Share this story

Page-1_34 ਤਲਵੰਡੀ ਸਾਬੋ 16 ਅਗਸਤ (ਰਣਜੀਤ ਸਿੰਘ ਰਾਜੂ) ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੀ ਚੋਣ ਲਈ ਸਿਆਸੀ ਸਰਗਰਮੀਆਂ ਆਪਣੇ ਪੂਰੇ ਜੋਬਨ ਤੇ ਪੁੱਜ ਚੁੱਕੀਆਂ ਹਨ।ਸ਼੍ਰੋਮਣੀ ਅਕਾਲੀ ਦਲ ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਜੀਤਮਹਿੰਦਰ ਸਿੱਧੂ ਦੀ ਚੋਣ ਮੁਹਿੰਮ ਨੂੰ ਤਲਵੰਡੀ ਸਾਬੋ ਰਾਮਾਂ ਮੰਡੀ ਸ਼ਹਿਰਾਂ ਤੋਂ ਇਲਾਵਾ ਪਿੰਡਾਂ ਵਿੱਚ ਦਿਨ ਬ ਦਿਨ ਮਜਬੂਤੀ ਮਿਲ ਰਹੀ ਹੈ।ਉਨ੍ਹਾਂ ਦੀ ਚੋਣ ਮੁਹਿੰਮ ਨੂੰ ਤਲਵੰਡੀ ਸਾਬੋ ਜੋਨ ਵਿੱਚ ਅਕਾਲੀ ਦਲ ਵੱਲੋਂ ਜਿੱਥੇ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਰਾਮਾਂ ਮੰਡੀ ਜੋਨ ਵਿੱਚ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਚੋਣ ਮੁਹਿੰਮਦੀ ਕਮਾਂਡ ਸਾਂਭ ਰਹੇ ਹਨ ਉ¤ਥੇ ਹੀ ਭਾਜਪਾ ਵੱਲੋਂ ਪਾਰਟੀ ਦੇ ਜਨ:ਸਕੱ: ਤਰੁਣ ਚੁੱਘ ਅਤੇ ਸੂਬਾਈ ਕਾਰਜਕਾਰਨੀ ਮੈਂਬਰ ਦਿਆਲ ਸੋਢੀ ਨੇ ਵੀ ਆਪਣੀਆਂ ਡਿਊਟੀਆਂ ਬਾਖੂਬੀ ਸਾਂਭੀਆਂ

ਹੋਈਆਂ ਹਨ। ਉ¤ਧਰ ਜੀਤਮਹਿੰਦਰ ਸਿੱਧੂ ਵੱਲੋਂ ਪਿੰਡਾਂ ਦੇ ਲੋਕਾਂ ਨਾਲ ਚੋਣ ਸਭਾਵਾਂ ਅਤੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਤੇਜ ਕੀਤਾ ਹੋਇਆ।ਇਸੇ ਲੜੀ ਵਿੱਚ ਅੱਜ ਤਲਵੰਡੀ ਸਾਬੋ ਸ਼ਹਿਰ ਦੇ ਪ੍ਰਮੁੱਖ ਅਕਾਲੀ ਭਾਜਪਾ ਆਗੂਆਂ ਤੇ ਵਰਕਰਾਂ ਦੀ ਇੱਕ ਜਰੂਰੀ ਮੀਟਿੰਗ ਕੀਤੀ ਗਈ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿੱਧੂ ਨੇ ਦੱਸਿਆ ਕਿ ਅਕਾਲੀ ਭਾਜਪਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ਚਲਦਿਆਂ ਹਲਕੇ ਦੇ ਲੋਕ ਉਨ੍ਹਾਂ ਨੂੰ ਭਰਪੂਰ ਸਮੱਰਥਨ ਦੇ ਰਹੇ ਹਨ।ਉਨ੍ਹਾਂ ਨੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਵੋਟਾਂ ਵਾਲੇ ਦਿਨ ਤੱਕ ਇਕੱਜੁਟ ਹੋ ਕੇ ਅਕਾਲੀ ਭਾਜਪਾ ਦੀ ਜਿੱਤ ਲਈ ਦਿਨ ਰਾਤ ਇੱਕ ਕਰ ਦੇਣ ਤਾਂ ਕਿ ਇਸ ਸੀਟ ਨੂੰ ਵੱਡੇ ਫਰਕ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਪਾਇਆ ਜਾ ਸਕੇ ਤਾਂ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਥ ਮਜਬੂਤ ਕੀਤੇ ਜਾ ਸਕਣ।ਉਨ੍ਹਾਂ ਨੇ ਆਗੂਆਂ ਨੂੰ ਆਪੋ ਆਪਣੇ ਵਾਰਡਾਂ ਅਤੇ ਪਿੰਡਾਂ ਵਿੱਚ ਚੋਣ ਮੁਹਿੰਮ ਨੂੰ ਹੋਰ ਤੇਜ ਕਰਨ ਦੇ ਨਿਰਦੇਸ਼ ਦਿੱਤੇ।ਇਸ ਮੌਕੇ ਦੋਵਾਂ ਪਾਰਟੀਆਂ ਦੇ ਪ੍ਰਮੁੱਖ ਆਗੂਆਂ ਨੇ ਸਿੱਧੂ ਨੂੰ ਵਿਸ਼ਵਾਸ ਦੁਆਇਆ ਕਿ ਉਹ ਇੱਕ ਇੱਕ ਵੋਟ ਉਨ੍ਹਾਂ ਦੇ ਹੱਕ ਵਿੱਚ ਭੂਗਤਾਉਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਸਵਿੰਦਰ ਸਿੱਧੂ,ਸੀਨ:ਅਕਾਲੀ ਆਗੂ ਪਰਮਜੀਤ ਸਿੰਘ ਮਾਨਸ਼ਾਹੀਆ ਤੇ ਬਾਬੂ ਸਿੰਘ ਮਾਨ,ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਗੁਰਤਿੰਦਰ ਸਿੰਘ ਰਿੰਪੀ ਮਾਨ,ਬੀਬੀ ਸੁਖਜਿੰਦਰ ਕੌਰ ਕਾਰਜਕਾਰੀ ਪ੍ਰਧਾਨ ਨਗਰ ਪੰਚਾਇਤ,ਯੂਥ ਅਕਾਲੀ ਦਲ ਦੇ ਕੌਮੀ ਜੁਆਇੰਟ ਸਕੱ: ਸੁਖਬੀਰ ਸਿੰਘ ਚੱਠਾ,ਰਣਜੀਤ ਮਲਕਾਣਾ,ਬਲਵਿੰਦਰ ਗਿੱਲ,ਗੁਰਪ੍ਰੀਤ ਮਾਨਸ਼ਾਹੀਆ,ਸੁਰਜੀਤ ਭੱਮ ਚਾਰੇ ਕੌਂਸਲਰ,ਸੀਨ:ਆਗੂ ਰਾਕੇਸ਼ ਚੌਧਰੀ,ਤੇਜ ਰਾਮ ਸ਼ਰਮਾਂ,ਬੀਬੀ ਜਸਵੰਤ ਕੌਰ,ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਸੁਖਪਾਲ ਸਿੰਘ,ਡਾ.ਗੁਰਮੇਲ ਸਿੰਘ ਘਈ ਪ੍ਰਧਾਨ ਮੈਡੀਕਲ ਪ੍ਰੈਕਟੀਸ਼ਨਰ ਯੂਨੀਅਨ,ਕੋਰੀ ਜਾਤੀ ਦੇ ਚੇਅਰਮੈਨ ਬੱਲਮ ਸਿੰਘ ਆਦਿ ਆਗੂ ਹਾਜਿਰ ਸਨ।

WRITTEN BY