Skip to content
Independent perspectives. Global stories.
BREAKING

ਭਾਰਤ-ਪਾਕਿ ਗੱਲਬਾਤ ਰੱਦ ਹੋਣਾ ਮੰਦਭਾਗਾ – ਅਮਰੀਕਾ

Share this story

ਵਾਸ਼ਿੰਗਟਨ, 19 ਅਗਸਤ (ਪੀ. ਟੀ)- ਭਾਰਤ ਅਤੇ ਪਾਕਿਸਤਾਨ ਦੇ ਵਿਚਕਾਰ ਅਗਲੇ ਹਫ਼ਤੇ ਹੋਣ ਵਾਲੀ ਵਿਦੇਸ਼ ਸਕੱਤਰ ਦੀ ਵਾਰਤਾ ਰੱਦ ਹੋਣ ਨੂੰ ਮੰਦਭਾਗਾ ਕਰਾਰ ਦਿੰਦੇ ਹੋਏ, ਅਮਰੀਕਾ ਨੇ ਅੱਜ ਕਿਹਾ ਕਿ ਅਜੇ ਜੋ ਗੱਲ ਮਾਅਨੇ ਰੱਖਦੀ ਹੈ ਉਹ ਇਹ ਹੈ ਕਿ ਦੋਵੇਂ ਦੇਸ਼ ਦੋ ਪੱਖੀ ਸਬੰਧਾਂ ਨੂੰ ਸੁਧਾਰਨ ਲਈ ਕਦਮ ਚੁੱਕਣ। ਅਮਰੀਕੀ ਵਿਦੇਸ਼ ਵਿਭਾਗ ਦੀ ਬੁਲਾਰਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਭਾਰਤ ਅਤੇ ਪਾਕਿਸਤਾਨ ਦੇ ਵਿਚਕਾਰ ਪ੍ਰਸਤਾਵਿਤ ਵਾਰਤਾ ਰੱਦ ਹੋ ਗਈ ਹੈ। ਉਨ੍ਹਾਂ ਨੇ ਕਿਹਾ ਅਮਰੀਕਾ ਭਾਰਤ ਅਤੇ ਪਾਕਿਸਤਾਨ ਦੁਆਰਾ ਦੋ ਪੱਖੀ ਸਬੰਧਾਂ ਦੇ ਸਾਰੇ ਪਹਿਲੂਆਂ ‘ਚ ਸੁਧਾਰ ਲਈ ਕੀਤੇ ਜਾਣ ਵਾਲੇ ਯਤਨਾਂ ਦਾ ਸਮਰਥਨ ਕਰਨਾ ਜਾਰੀ ਰੱਖਣਗੇ।

WRITTEN BY