Skip to content
Independent perspectives. Global stories.
BREAKING

ਪਾਕਿ ਵੱਲੋਂ ਮੁੜ ਗੋਲੀਬੰਦੀ ਦੀ ਉਲੰਘਣਾ

Share this story

ਜੰਮੂ, 20 ਅਗਸਤ (ਪੀ. ਟੀ)-ਪਾਕਿਸਤਾਨੀ ਫ਼ੌਜ ਨੇ ਇਕ ਦਿਨ ਦੀ ਸ਼ਾਂਤੀ ਤੋਂ ਬਾਅਦ ਇਕ ਵਾਰ ਫਿਰ ਗੋਲੀਬੰਦੀ ਦੀ ਉਲੰਘਣਾ ਕਰਦੇ ਹੋਏ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ‘ਚ ਕੰਟਰੋਲ ਰੇਖਾ ‘ਤੇ ਭਾਰਤ ਦੀਆਂ ਸਰਹੱਦੀ ਚੌਕੀਆਂ ‘ਤੇ ਗੋਲੀਬਾਰੀ ਕੀਤੀ ਹੈ। ਇਸ ‘ਤੇ ਭਾਰਤੀ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਇਕ ਰੱਖਿਆ ਬੁਲਾਰੇ ਨੇ ਦੱਸਿਆ ਕਿ ਪਾਕਿਸਤਾਨੀ ਫ਼ੌਜੀਆਂ ਨੇ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ‘ਚ ਹਮੀਰਪੁਰ ਸਬ-ਸੈਕਟਰ ਸਥਿਤ ਸਾਡੀਆਂ ਸਰਹੱਦੀ ਚੌਕੀਆਂ ‘ਤੇ ਬੀਤੀ ਦੇਰ ਰਾਤ ਕਰੀਬ 9 ਵਜੇ ਛੋਟੇ ਤੇ ਸਵੈਚਾਲਿਤ ਹਥਿਆਰਾਂ ਨਾਲ ਗੋਲੀਬਾਰੀ ਕੀਤੀ।

WRITTEN BY