Skip to content
Independent perspectives. Global stories.
BREAKING

ਸੁਪਰਮੀ ਕੋਰਟ ਨੇ ਕੇਂਦਰ ਤੋਂ ਵਿਰੋਧੀ ਧਿਰ ਦੇ ਨੇਤਾ ਬਾਰੇ 4 ਹਫਤੇ ’ਚ ਜਵਾਬ ਮੰਗਿਆ

Share this story

ਲੋਕਪਾਲ ਦੀ ਨਿਯੁਕਤੀ ਲਈ ਇਹ ਅਹੁਦਾ ਅਹਿਮ

Page-1-copy_06 ਨਵੀਂ ਦਿੱਲੀ, 22 ਅਗਸਤ (ਪੀ. ਟੀ. ਲਾਇਵ)- ਲੋਕ ਸਭਾ ’ਚ ਵਿਰੋਧੀ ਧਿਰ ਦੇ ਅਹੁਦੇ ਦੀ ਗੂੰਜ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਗਈ ਹੈ। ਸੁਪਰੀਮ ਕੋਰਟ ਨੇ ਲੋਕਪਾਲ ਦੀ ਨਿਯੁਕਤੀ ਨੂੰ ਲੈ ਕੇ ਇੱਕ ਅਰਜ਼ੀ ’ਤੇ ਸੁਣਵਾਈ ਕਰਦੇ ਹੋਏ ਕੇਂਦਰ ਸਰਕਾਰ ਨੂੰ ਇਸ ਸਬੰਧੀ ਨੋਟਿਸ ਭੇਜਿਆ ਹੈ ਅਤੇ ਚਾਰ ਹਫਤੇ ਦੇ ਅੰਦਰ ਇਸ ਦਾ ਜਵਾਬ ਮਿਲਿਆ ਹੈ।ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਲੋਕਪਾਲ ਦੀ ਚੋਣ ਪ੍ਰਕੀਰਿਆ ਵਿੱਚ ਵਿਰੋਧੀ ਧਿਰ ਦੇ ਨੇਤਾ ਦੀ ਬਹੁਤ ਅਹਿਮੀਅਤ ਹੈ ਇਸ ਲਈ ਸਰਕਾਰ ਨੂੰ ਵਿਰੋਧੀ ਧਿਰ ਦੇ ਨੇਤਾ ਦੀ ਨਿਯੁਕਤੀ ਬਾਰੇ ਵਿਚਾਰ ਕਰਨਾ  ਚਾਹੀਦਾ ਹੈ। ਅਦਾਲਤ ਨੇ ਇਹ ਵੀ ਆਖਿਆ ਹੈ ਕਿ ਜੇਕਰ ਸਰਕਾਰ ਵਿਰੋਧੀ ਦਿਰ ਦੇ ਨੇਤਾ ਸਬੰਧੀ ਵਿਵਾਦ ਨੂੰ ਸੁਲਝਾਉਣ ਵਿੱਚ ਨਾਕਾਮ ਰਹਿੰਦੀ ਹੈ ਤਾਂ ਅਦਾਲਤ ਇਸ ਸਬੰਧੀ

ਨਿਰਣਾਇਕ ਫੈਸਲਾ ਸੁਣਾ ਸਕਦੀ ਹੈ। ਦੂਸਰੇ ਪਾਸੇ ਸਰਕਾਰੀ ਹਲਕਿਆਂ ਦਾ ਕਹਿਣਾ ਹੈ ਕਿ ਇਹ ਮਾਮਲਾ ਸਰਕਾਰ ਅਧੀਨ ਨਹੀਂ ਹੈ। ਇਸ ਬਾਰੇ ਫੈਸਲਾ ਲੋਕ ਸਭਾ ਅਤੇ ਸਪੀਕਰ ਵੱਲੋਂ ਹੀ ਕੀਤਾ ਜਾਵੇਗਾ।
ਸੁਪਰੀਮ ਕੋਰਟ ਨੇ ਅਟਾਰਨੀ ਜਨਰਲ ਮੁਕੁਲ ਰੋਹਤਗੀ ਤੋਂ ਇਸ ਬਾਰੇ ਸਵਾਲ ਪੁੱਛਿਆ ਹੈ ਕਿ ਸਰਕਾਰ ਲੋਕਪਾਲ ਕਨੂੰਨ ਨੂੰ ਕਿਸ ਤਰ੍ਹਾਂ ਨਾਲ ਲਾਗੂ ਕਰਨ ਜਾ ਰਹੀ ਹੈ। ਲੋਕਪਾਲ ਦੇ ਪੈਨਲ ਦੀ ਨਿਯੁਕਤੀ ਲਈ ਮੌਜੂਦਾ ਕਨੂੰਨ ਤਹਿਤ ਵਿਰੋਧੀ ਧਿਰ ਦੇ ਨੇਤਾ ਦਾ ਹੋਣਾ ਜ਼ਰੂਰੀ ਹੈ। ਜੇਕਰ ਨੇਤਾ ਨਹੀਂ ਤਾਂ ਅਜਿਹੀ ਸਥਿਤੀ ਵਿੱਚ ਸਰਕਾਰ ਕਿਸ ਤਰ੍ਹਾਂ ਇਸ ਮਾਮਲੇ ’ਚ ਅੱਗੇ ਵਧਣ ਦੀ ਤਿਆਰੀ ਕਰ ਰਹੀ ਹੈ। ਵਿਰੋਧੀ ਧਿਰ ਦੇ ਨੇਤਾ ਦੀ ਅਹਿਮੀਅਤ ਦਾ ਜ਼ਿਕਰ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਹ ਪਦ ਸਦਨ ’ਚ ਸਰਕਾਰ ਦੇ ਇਲਾਵਾ ਦੂਸਰੇ ਪਖ ਦੀ ਗੱਲ ਅੱਗੇ ਰੱਖਦਾ ਹੈ। ਲੋਕਪਾਲ ਦੀ ਨਿਯੁਕਤੀ ’ਚ ਵੀ ਵਿਰੋਧੀ ਧਿਰ ਦੇ ਨੇਤਾ ਦੀ ਅਹਿਮ ਭੂਮਿਕਾ ਹੈ ਇਸ ਲਈ ਸਰਕਾਰ ਨੂੰ ਇਸ ਬਾਰੇ ਵਿਚਾਰ ਕਰਨਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਸਾਫ ਕੀਤਾ ਹੈ ਕਿ 9 ਸਿਤੰਬਰ ਨੂੰ ਇਸ ਮਾਮਲੇ ’ਚ ਆਖਰੀ ਸੁਣਵਾਈ ਹੋਵੇਗੀ। ਵਿਰੋਧੀ ਧਿਰ ਦੇ ਨੇਤਾ ਦਾ ਮੁੱਦਾ ਅਤੇ ਲੋਕਪਾਲ ਬਿਲ ਨੂੰ ਠੰਡੇ ਬਸਤੇ ਵਿੱਚ ਨਹੀਂ ਪਾਇਆ ਜਾ ਸਕਦਾ। ਇਥੇ ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਕੀਲ ਸ੍ਰੀ ਪ੍ਰਸ਼ਾਂਤ ਭੂਸ਼ਣ ਨੇ ਲੋਕਪਾਲ ਦੀ ਨਿਯੁਕਤੀ ਵਿੱਚ ਹੋ ਰਹੀ ਦੇਰੀ ਦਾ ਮਾਮਲਾ ਸੁਪਰੀਮ ਕੋਰਟ ਦੇ ਸਾਹਮਣੇ ਉਠਾਇਆ ਸੀ। ਜ਼ਿਕਰਯੋਗ ਹੈ ਕਿ 9 ਮੈਂਬਰਾਂ ਵਾਲੇ ਲੋਕਪਾਲ ਦੀ ਨਿਯੁਕਤੀ ਇੱਕ ਪੈਨਲ ਦੁਆਰਾ ਕੀਤੀ ਜਾਣੀ ਹੈ। ਇਸ ਪੈਨਲ ਵਿੱਚ ਪ੍ਰਧਾਨ ਮੰਤਰੀ ਅਤੇ ਲੋਕਸਭਾ ਦੇ ਸਪੀਕਰ ਤੋਂ ਇਲਾਵਾ ਲੋਕਸਭਾ ’ਚ ਵਿਰੋਧੀ ਧਿਰ ਦੇ ਨੇਤਾ ਨੂੰ ਮੈਂਬਰ ਬਣਾਇਆ ਗਿਆ ਹੈ। ਕਾਂਗਰਸ ਵਿਰੋਧੀ ਧਿਰ ਦੇ ਆਗੂ ਪਦ ਉਪਰ ਦਾਅਵਾ ਕਰਦੀ ਆ ਰਹੀ ਹੈ, ਪਰ ਲੋਕ ਸਭਾ ਦੀ ਸਪੀਕਰ ਸੁਮੀਤਰਾ ਮਹਾਜਨ ਨੇ ਇਸ ਨੂੰ ਖਾਰਜ ਕਰ ਦਿੱਤਾ ਅਤੇ ਦਲੀਲ ਦਿੱਤੀ ਗਈ ਕਿ ਇਸ ਪਦ ਦੀ ਪ੍ਰਾਪਤੀ ਲਈ ਘੱਟੋ-ਘੱਟ 10 ਫੀਸਦੀ ਯਾਨੀ ਕਿ 55 ਐਮ ਪੀ ਹੋਣੇ ਜ਼ਰੂਰੀ ਹਨ, ਪਰ ਕਾਂਗਰ ਕੋਲ ਇਸ ਸਮੇਂ ਸਿਰਫ 44 ਲੋਕਸਭਾ ਮੈਂਬਰ ਹਨ।

WRITTEN BY