ਮੁੰਬਈ, 22 ਅਗਸਤ (ਪੀ. ਟੀ)-ਮਹਾਰਾਸ਼ਟਰ ਮੰਤਰੀ ਮੰਡਲ ਵਲੋਂ ਭਾਟੀਆ ਕਮੇਟੀ ਦੀ ਰਿਪੋਰਟ ਨੂੰ ਪ੍ਰਵਾਨਗੀ ਦੇਣ ਨਾਲ ਨਾਂਦੇੜ ਵਿਖੇ ਤਖ਼ਤ ਹਜ਼ੂਰ ਸਾਹਿਬ ਬੋਰਡ ਚੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਤੀਨਿਧਤਾ ਘੱਟ ਜਾਵੇਗੀ। ਹਾਈ ਕੋਰਟ ਦੇ ਸਾਬਕਾ ਜੱਜ ਜੇ. ਐਸ. ਭਾਟੀਆ ਦੀ ਅਗਵਾਈ ਵਾਲੀ ਭਾਟੀਆ ਕਮੇਟੀ ਨੇ ਬੋਰਡ ਵਿਚ ਸਥਾਨਕ ਸਿੱਖਾਂ ਦੀ ਪ੍ਰਤੀਨਿਧਤਾ ਵਧਾਉਣ ਦੀ ਸਿਫ਼ਾਰਸ਼ ਕੀਤੀ ਹੈ। ਸੂਬਾ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ ਬੋਰਡ ਨਾਂਦੇੜ ਐਕਟ 1956 ਵਿਚ ਸੋਧਾਂ ਲਈ ਸਿਫ਼ਾਰਸ਼ਾਂ ਕਰਨ ਵਾਸਤੇ ਇਸ ਕਮੇਟੀ ਦਾ ਗਠਨ ਕੀਤਾ ਸੀ। ਬੀਤੀ ਰਾਤ ਮੰਤਰੀ ਮੰਡਲ ਵਲੋਂ ਲਏ ਫ਼ੈਸਲੇ ਨਾਲ ਨਾਂਦੇੜ ਵਿਖੇ ਤਖ਼ਤ ਮਾਮਲਿਆਂ ਦੇ ਪ੍ਰਬੰਧ ਲਈ ਨਵੇਂ ਗੁਰਦੁਆਰਾ ਬੋਰਡ ਦੇ ਗਠਨ ਦਾ ਰਸਤਾ ਸਾਫ਼ ਹੋ ਗਿਆ ਹੈ। ਕੈਬਨਿਟ ਦੀ ਮੀਟਿੰਗ ਪਿੱਛੋਂ ਇਕ ਅਧਿਕਾਰੀ ਨੇ ਦੱਸਿਆ ਕਿ ਪਹਿਲਾਂ 17 ਮੈਂਬਰਾਂ ਦੀ
ਬਜਾਏ ਹੁਣ ਬੋਰਡ ਦੇ 21 ਮੈਂਬਰ ਹੋਣਗੇ। ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਚਾਰ ਮੈਂਬਰ ਨਾਮਜ਼ਦ ਕੀਤੇ ਜਾਂਦੇ ਸਨ ਜਦਕਿ ਹੁਣ ਸਿਰਫ਼ ਇਕ ਮੈਂਬਰ ਸ਼੍ਰੋਮਣੀ ਕਮੇਟੀ ਦਾ ਨਾਮਜ਼ਦ ਕੀਤਾ ਜਾਵੇਗਾ।



