Skip to content
Independent perspectives. Global stories.
BREAKING

ਦਿਨ-ਰਾਤ ਇਕ ਕਰਕੇ ਕਾਂਗਰਸ ਵਲੋਂ ਖਾਲੀ ਕੀਤਾ ਦੇਸ਼ ਦਾ ਖਜ਼ਾਨਾ ਭਰਿਆ ਜਾ ਰਿਹੈ : ਬੀਬੀ ਬਾਦਲ

Share this story

Page-3_31 ਮਾਨਸਾ/ਝੁਨੀਰ/ਸਰਦੂਲਗੜ•, 23 ਅਗਸਤ (ਜੀਵਨ ਕ੍ਰਾਂਤੀ ਭੈਣੀਬਾਘਾ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜਿੱਥੇ ਕਾਂਗਰਸ ਨੇ ਆਪਣੇ 10 ਸਾਲ ਦੇ ਕਾਰਜਕਾਲ ਦੌਰਾਨ ਘਪਲੇਬਾਜ਼ੀ ਕਰਕੇ ਦੇਸ਼ ਦਾ ਖਜ਼ਾਨਾ ਲੁੱਟਿਆ, ਉਥੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਸਰਕਾਰ ਵਲੋਂ ਹੁਣ ਦੇਸ਼ ਦੇ ਖਜ਼ਾਨੇ ਨੂੰ ਭਰਨ ਲਈ ਦਿਨ-ਰਾਤ ਇਕ ਕੀਤਾ ਜਾ ਰਿਹਾ ਹੈ, ਤਾਂ ਜੋ ਜਨਤਾ ਦਾ ਜੀਵਨ ਪੱਧਰ ਹੋਰ ਉਚਾ ਚੁੱਕ ਕੇ ਦੇਸ਼ ਦਾ ਵਿਕਾਸ ਕੀਤਾ ਜਾ ਸਕੇ। ਉਨ•ਾਂ ਕਿਹਾ ਕਿ ਕਾਂਗਰਸ ਸਰਕਾਰ ਕਰਜ਼ਾ ਲੈ ਕੇ ਖਰਚਾ ਚਲਾ ਰਹੀ ਸੀ, ਜਿਸ ਨਾਲ ਦੇਸ਼ ਦੀ ਆਰਥਿਕ ਸਥਿਤੀ ਪੂਰੀ ਤਰ•ਾਂ ਡਗਮਗਾ ਗਈ। ਉਨ•ਾਂ ਕਿਹਾ ਕਿ ਕਾਂਗਰਸ ਵਿਰਾਸਤ ਵਿਚ ਕਮਜ਼ੋਰ ਆਰਥਿਕ ਸਥਿਤੀ ਛੱਡ ਕੇ ਗਈ

ਹੈ ਅਤੇ ਅਜਿਹੀ ਸਥਿਤੀ ਨੂੰ ਸੁਧਾਰਨ ਲਈ ਮੋਦੀ ਸਰਕਾਰ ਵਲੋਂ ਦਿਨ-ਰਾਤ ਮਿਹਨਤ ਕੀਤੀ ਜਾ ਰਹੀ ਹੈ, ਤਾਂ ਜੋ ਅਜਿਹੇ ਹਾਲਾਤ ਨੂੰ ਦੂਰ ਕਰਕੇ ਅੱਛੇ ਦਿਨ ਲਿਆਂਦੇ ਜਾ ਸਕਣ। ਧੰਨਵਾਦੀ ਦੌਰੇ ਦੌਰਾਨ ਲਗਾਤਾਰ ਦੂਜੇ ਦਿਨ ਮਾਨਸਾ ਜ਼ਿਲ•ੇ ਵਿਚ ਪੁੱਜੇ ਬੀਬੀ ਬਾਦਲ ਕੋਟਧਰਮੂ, ਝੁਨੀਰ ਅਤੇ ਸਰਦੂਲਗੜ• ਵਿਖੇ ਭਾਰੀ ਇਕੱਠਾਂ ਨੂੰ ਸੰਬੋਧਨ ਕਰ ਰਹੇ ਸਨ। ਉਨ•ਾਂ ਕੋਟਧਰਮੂ ਦੇ ਇਤਿਹਾਸਕ ਗੁਰਦੁਆਰਾ ਸੂਲੀਸਰ ਸਾਹਿਬ ਵਿਖੇ ਪੂਰੀ ਗੁਰਮਰਿਆਦਾ ਨਾਲ ਗੁਰੂ ਕੀ ਬਾਣੀ ਨੂੰ ਸੁਣਿਆ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਅਦਾ ਕੀਤਾ।  ਬੀਬੀ ਬਾਦਲ ਨੇ ਕਿਹਾ ਕਿ ਜ਼ਿਮਨੀ ਚੋਣਾਂ ਵਿਚ ਹਾਰ ਸਾਹਮਣੇ ਨਜ਼ਰ ਆਉਣ ਕਰਕੇ ਦੂਜਿਆਂ ’ਤੇ ਚਿੱਕੜ ਸੁੱਟਣਾ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਦੀ ਪੁਰਾਣੀ ਆਦਤ ਹੈ। ਉਨ•ਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਦੁਬਾਰਾ ਜ਼ਿਮਨੀ ਚੋਣਾਂ ਕਰਵਾਉਣ ਦੀ ਕਾਂਗਰਸ ਅਤੇ ਆਪ ਪਾਰਟੀ ਦੀ ਅਪੀਲ ਰੱਦ ਹੋਣ ਤੋਂ ਜ਼ਾਹਿਰ ਹੁੰਦਾ ਹੈ ਕਿ ਹਾਰ ਨੂੰ ਦੇਖਕੇ ਹੀ ਉਕਤ ਦੋਵੇਂ ਪਾਰਟੀਆਂ ਵਲੋਂ ਬਹਾਨੇ ਲੱਭੇ ਜਾ ਰਹੇ ਹਨ। ਉਨ•ਾਂ ਕਿਹਾ ਕਿ ਤਲਵੰਡੀ ਸਾਬੋ ਅਤੇ ਪਟਿਆਲਾ ਦੇ ਵੋਟਰ ਇਨ•ਾਂ ਦੀਆਂ ਚਾਲਾਂ ਤੋਂ ਭਲੀਭਾਂਤ ਜਾਣੂ ਹਨ ਅਤੇ ਮਹਿੰਗਾਈ, ਗਰੀਬੀ, ਬੇਰੁਜ਼ਗਾਰੀ ਵਧਾਉਣ ਦੇ ਨਾਲ-ਨਾਲ ਘਪਲੇਬਾਜ਼ੀ ਕਰਨ ਵਾਲੀ ਕਾਂਗਰਸ ਸਰਕਾਰ ਨੂੰ ਲੋਕਾਂ ਨੇ ਪੰਜਾਬ ਅਤੇ ਦੇਸ਼ ਵਿਚ ਪਹਿਲਾਂ ਹੀ ਨਕਾਰਿਆ ਹੋਇਆ ਹੈ। ਉਨ•ਾਂ ਕਿਹਾ ਕਿ ਪ੍ਰਮਾਤਮਾ ਦੀ ਬਰਕਤ ਨਾਲ ਹੀ ਇਕ ਸਿੱਖ ਔਰਤ ਨੂੰ ਕੇਂਦਰ ਵਿਚ ਵਜ਼ੀਰੀ ਹਾਸਲ ਹੋਈ ਹੈ, ਇਸ ਲਈ ਉਨ•ਾਂ ਵਲੋਂ ਗਰੀਬ, ਬੇਰੁਜ਼ਗਾਰ, ਵਪਾਰੀ, ਔਰਤਾਂ ਅਤੇ ਕਿਸਾਨਾਂ ਨੂੰ ਵਧੇਰੇ ਸਹੂਲਤਾਂ ਦਿਵਾਉਣ ਲਈ ਜੀਅ-ਤੋੜ ਯਤਨ ਕੀਤੇ ਜਾ ਰਹੇ ਹਨ। ਉਨ•ਾਂ ਕਿਹਾ ਕਿ ਖੇਤੀਬਾੜੀ ਅਤੇ ਵਪਾਰ ਨਾਲ ਸਬੰਧਿਤ ਉਨ•ਾਂ ਦੇ ਫੂਡ ਪ੍ਰੋਸੈਸਿੰਗ ਮਹਿਕਮੇ ਸਦਕਾ ਨਵੀਆਂ-ਨਵੀਆਂ ਸਹੂਲਤਾਂ ਅਤੇ ਸਕੀਮਾਂ ਲਿਆਂਦੀਆਂ ਜਾਣਗੀਆਂ, ਤਾਂ ਜੋ ਕਿਸਾਨਾਂ ਅਤੇ ਵਪਾਰੀਆਂ ਦਾ ਜੀਵਨ ਪੱਧਰ ਹੋਰ ਉਚਾ ਚੁੱਕਿਆ ਜਾ ਸਕੇ। ਰਾਜ ਸਭਾ ਮੈਂਬਰ ਸ਼੍ਰੀ ਬਲਵਿੰਦਰ ਸਿੰਘ ਭੂੰਦੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਲੋਂ ਸਹੂਲਤਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਪਰਕਾਸ਼ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਬੀਬੀ ਬਾਦਲ ਵਲੋਂ ਸੂਬੇ ਦੇ ਵਿਕਾਸ ਲਈ ਉਚਿਤ ਕਦਮ ਪੁੱਟੇ ਜਾ ਰਹੇ ਹਨ। ਉਨ•ਾਂ ਨਸ਼ਿਆਂ ਦੇ ਖਾਤਮੇ ਲਈ ਇਕਜੁੱਟਤਾ ਦੀ ਅਪੀਲ ਵੀ ਕੀਤੀ। ਉਨ•ਾਂ ਕਿਹਾ ਕਿ ਸੂਬੇ ਵਿਚ ਕਿਸੇ ਵੀ ਲੋੜਵੰਦ ਨੂੰ ਪੈਨਸ਼ਨ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਬੀਬੀ ਬਾਦਲ ਵਲੋਂ ਦੌਰੇ ਦੌਰਾਨ ਇਲਾਕਾ ਵਾਸੀਆਂ ਨੂੰ ਬੂਟਿਆਂ ਦਾ ਪ੍ਰਸ਼ਾਦ ਵੀ ਵੰਡਿਆ ਗਿਆ, ਤਾਂ ਜੋ ਵਾਤਾਵਰਣ ਦਾ ਸੰਤੁਲਨ ਬਰਕਰਾਰ ਰਹਿ ਸਕੇ। ਇਸ ਮੌਕੇ ਹਲਕਾ ਵਿਧਾਇਕ ਬੁਢਲਾਡਾ ਸ਼੍ਰੀ ਚਤਿੰਨ ਸਿੰਘ ਸਮਾਓ, ਡਿਪਟੀ ਕਮਿਸ਼ਨਰ ਸ਼੍ਰੀ ਪ੍ਰਵੀਨ ਕੁਮਾਰ ਥਿੰਦ, ਐਸ.ਐਸ.ਪੀ ਸ਼੍ਰੀ ਭੁਪਿੰਦਰ ਸਿੰਘ ਖੱਟੜਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਹਰਿੰਦਰ ਸਿੰਘ ਸਰਾਂ, ਜ਼ਿਲ•ਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ਼੍ਰੀ ਹਰਬੰਤ ਸਿੰਘ ਦਾਤੇਵਾਸ, ਜ਼ਿਲ•ਾ ਪ੍ਰਧਾਨ ਯੂਥ ਅਕਾਲੀ ਦਲ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ, ਚੇਅਰਮੈਨ ਜ਼ਿਲ•ਾ ਪ੍ਰੀਸ਼ਦ ਸ਼੍ਰੀ ਸੁਖਦੇਵ ਸਿੰਘ ਚੈਨੇਵਾਲਾ, ਜ਼ਿਲ•ਾ ਪ੍ਰਧਾਨ ਐਸ.ਸੀ. ਵਿੰਗ ਸ਼੍ਰੀ ਸਵਰਨ ਸਿੰਘ ਹੀਰੇਵਾਲਾ ਤੋਂ ਇਲਾਵਾ ਹੋਰ ਵੀ ਸਖ਼ਸ਼ੀਅਤਾਂ ਹਾਜ਼ਰ ਸਨ।

WRITTEN BY