ਜ¦ਧਰ, 24 ਅਗਸਤ (ਪੀ. ਟੀ)- ਪੰਜਾਬ ਸਰਕਾਰ ਵਲੋਂ ਉਸਾਰੀ ਕਿਰਤੀਆਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਭਲਾਈ ਸਕੀਮਾਂ ਤਹਿਤ ਸੂਬੇ ਅੰਦਰ ਰਜਿਸਟਰਡ 2,33,000 ਉਸਾਰੀ ਕਿਰਤੀਆਂ ਦੇ 36,192 ਲਾਭਪਾਤਰੀਆਂ ਨੂੰ 88 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ। ਇਹ ਪ੍ਰਗਟਾਵਾ ਸ੍ਰੀ ਸ੍ਰੀ ਚੂਨੀ ਲਾਲ ਭਗਤ ਵਣ, ਜੰਗਲੀ ਜੀਵ ਸੁਰੱਖਿਆ ਤੇ ਕਿਰਤ ਮੰਤਰੀ ਪੰਜਾਬ ਨੇ ਅੱਜ ਇਥੇ ਉਸਾਰੀ ਕਿਰਤੀਆਂ ਨੂੰ ਵਿੱਤੀ ਲਾਭਾਂ ਦੇ ਵੰਡ ਸਮਾਰੋਹ ਮੌਕੇ ਜਲੰਧਰ ਜਿਲ੍ਹੇ ਦੇ ਰਜਿਸਟਰਡ ਕਿਰਤੀਆਂ ਨੂੰ 14 ਲੱਖ ਰਪਏ ਦੇ ਚੈਕ ਵੰਡਣ ਉਪਰੰਤ ਉਸਾਰੀ ਕਿਰਤੀਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨਾਂ ਕਿਹਾ ਕਿ 52 ਲੱਖ ਰੁਪਏ ਜਿਲ੍ਹੇ ਦੇ ਉਸਾਰੀ ਕਿਰਤੀਆਂ ਦੇ ਖਾਤਿਆਂ ਵਿਚ ਆਨ ਲਾਈਨ ਪਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਲ੍ਹੇ ਦੇ ਉਸਾਰੀ
ਕਿਰਤੀਆਂ ਨੂੰ ਭਲਾਈ ਸਕੀਮਾਂ ਤਹਿਤ 1 ਕਰੋੜ 3 ਲੱਖ ਰੁਪਏ ਦੀ ਰਾਸ਼ੀ ਪਿਛਲੇ ਮਹੀਨੇ ਵੰਡੀ ਗਈ ਸੀ। ਸ੍ਰੀ ਭਗਤ ਨੇ ਕਿਹਾ ਕਿ ਸਰਕਾਰ ਵਲੋਂ ਕਿਰਤੀਆਂ ਦੀ ਭਲਾਈ ਲਈ ਬਹੁਤ ਸਾਰੀਆਂ ਸਕੀਮਾਂ ਚਲਾਈਆ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਰਜਿਸਟਰਡ ਕਿਰਤੀਆਂ ਨੂੰ 60 ਸਾਲ ਪੂਰੇ ਤੇ ਪੈਨਸ਼ਨ ਦਿੱਤੀ ਜਾਵੇਗੀ । ਉਨਾਂ ਕਿਹਾ ਕਿ ਉਸਾਰੀ ਕਿਰਤੀਆਂ ਨੂੰ ਇਲਾਜ ਦੀ ਮੁਫ਼ਤ ਸਹੂਲਤ ਦਿੱਤੀ ਜਾਵੇਗੀ ਅਤੇ ਬੀਮਾਰ ਹੋਣ ਦੀ ਸੂਰਤ ਵਿਚ ਡੇਢ ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।



