ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਤਲਵੰਡੀ ਸਾਬੋ ਉਪ ਚੋਣ ਦੌਰਾਨ ਅਕਾਲੀ ਉਮੀਦਵਾਰ ਸ. ਜੀਤ ਮਹਿੰਦਰ ਸਿੰਘ ਸਿੱਧੂ ਦੀ ਹੂੰਝਾਫੇਰ ਜਿੱਤ ’ਤੇ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਤਲਵੰਡੀ ਸਾਬੋ ਤੇ ਪਟਿਆਲਾ ਤੋਂ ਆਪ ਦੇ ਉਮੀਦਵਾਰਾਂ ਦੇ ਮੂਧੇ ਮੂੰਹ ਡਿੱਗਣ ਤੇ ਪਟਿਆਲਾ ਤੋਂ ਕਾਂਗਰਸ ਉਮੀਦਵਾਰ ਦੇ ਸਮਰਥਨ ਨੂੰ ਖੋਰਾ ਲੱਗਣਾ ਦੋਹਾਂ ਪਾਰਟੀਅ੍ਯਾਂ ਦੇ ਘਟਦੀ ਲੋਕਪ੍ਰਿਅਤਾ ਨੂੰ ਦਰਸਾਉਂਦਾ ਹੈ।ਲੋਕਾਂ ਵਲੋਂ ਤਲਵੰਡੀ ਸਾਬੋ ਵਿਖੇ ਗਠਜੋੜ ਸਰਕਾਰ ਦੀਆਂ ਨੀਤੀਆਂ ਵਿਚ ਵੱਡੀ ਪੱਧਰ ’ਤੇ ਭਰੋਸਾ ਪ੍ਰਗਟਾਉਣ ’ਤੇ ਸ.ਬਾਦਲ ਨੇ ਕਿਹਾ ਕਿ ਇਹ ਸਹੀ ਮਾਅਨਿਆਂ ਵਿਚ ਲੋਕਾਂ ਦੀ ਜਿੱਤ ਹੈ, ਜਿਨ੍ਹਾਂ ਨੇ ਹਲਕੇ ਦੇ ਵਿਕਾਸ ਦੇ ਮੱਦੇਨਜ਼ਰ ਵੋਟ ਪਾਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਚੋਣ ਮੁਹਿੰਮ ਦੌਰਾਨ ਹਰ ਮੁੱਦੇ ਨੂੰ ਸਨਸਨੀਖੇਜ਼
ਬਣਾਕੇ ਲੋਕਾਂ ਦਾ ਸਮਰਥਨ ਭਾਲਦੀ ਸੀ, ਨੂੰ ਲੋਕਾਂ ਨੇ ਦੋਹਾਂ ਹਲਕਿਆਂ ਵਿਚ ਬੁਰੀ ਤਰ੍ਹਾਂ ਨਾਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੋਹਾਂ ਹਲਕਿਅ੍ਯਾਂ ਵਿਚ ‘ਆਪ’ ਦੇ ਉਮੀਦਵਾਰਾਂ ਦੀਅ੍ਯਾਂ ਜਮਾਨਤਾਂ ਜਬਤ ਹੋ ਗਈਆਂ ਤੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਅਸ਼ਾਂਤੀ ਫੈਲਾਉਣ ਵਾਲੇ ਏਜੰਡੇ ਨੂੰ ਰੱਦ ਕਰ ਦਿੱਤਾ ਹੈ। ਪਟਿਆਲਾ ਹਲਕੇ ਬਾਰੇ ਗੱਲ ਕਰਦਿਅ੍ਯਾਂ ਸ. ਬਾਦਲ ਨੇ ਕਿਹਾ ਕਿ 2012 ਵਿਧਾਨ ਸਭਾ ਚੋਣਾਂ ਨਾਲੋਂ ਅਕਾਲੀ ਦਲ ਨੇ 10 ਫੀਸਦੀ ਵੱਧ ਵੋਟ ਹਾਸਿਲ ਕੀਤੇ ਹਨ।
ਨਤੀਜਿਆਂ ਨੂੰ ਸ. ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਦੀਆਂ ਵਿਕਾਸਮੁਖੀ ਤੇ ਲੋਕ ਭਲਾਈ ਵਾਲੀਆਂ ਨੀਤੀਆਂ ਦੇ ਹੱਕ ਵਿਚ ਫਤਵਾ ਕਰਾਰ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਪ੍ਰਤਾਪ ਸਿੰਘ ਬਾਜਵਾ ਨੂੰ ਕੰਧ ’ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਤੇ ਪ੍ਰਧਾਨਗੀ ਤੋਂ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ‘ਤਲਵੰਡੀ ਸਾਬੋ ਉਪ ਚੋਣ ਦਾ ਨਤੀਜਾ ਸ. ਬਾਜਵਾ ਦੀ ਲੀਡਰਸ਼ਿਪ ਸਮਰੱਥਾ ਨੂੰ ਸਪੱਸ਼ਟ ਦਰਸਾਉਂਦਾ ਹੈ ਕਿਉਂ ਜੋ ਚੋਣ ਪ੍ਰਚਾਰ ਦੇ ਸ਼ੁਰੂ ਤੋਂ ਅੰਤ ਤੱਕ ਉਹ ਇਥੇ ਰਹੇ’। ਉਨ੍ਹਾਂ ਦੱਸਿਆ ਕਿ ਤਲਵੰਡੀ ਸਾਬੋ ਵਿਚ ਵੀ ਅਕਾਲੀ ਦਲ ਦੇ ਵੋਟ ਪ੍ਰਤੀਸ਼ਤ ਵਿਚ 11.20 ਫੀਸਦ ਦਾ ਵਾਧਾ ਹੋਇਆ ਹੈ ਜਿਸ ਕਰਕੇ ਅਕਾਲੀ ਉਮੀਦਵਾਰ ਨੂੰ 46000 ਤੋਂ ਵੀ ਵੱਧ ਵੋਟਾਂ ਦੇ ਫਰਕ ਨਾਲ ਜਿੱਤ ਪ੍ਰਾਪਤ ਹੋਈ ਹੈ। ਸ. ਬਾਦਲ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਭਾਈਚਾਰੇ, ਵਿਕਾਸ ਤੇ ਸ਼ਾਂਤੀ ਦਾ ਮੁਦਈ ਰਿਹਾ ਹੈ ਜਿਸ ਕਰਕੇ 2012 ਵਿਚ ਦੁਬਾਰਾ ਸੱਤ੍ਹਾ ਵਿਚ ਆਉਣ ਤੋਂ ਬਾਅਦ ਅਕਾਲੀ ਦਲ ਨੂੰ ਦਸੂਹਾ ਤੇ ਮੋਗਾ ਉਪ ਚੋਣਾਂ ਵਿਚ ਹੀ ਸ਼ਾਨਦਾਰ ਜਿੱਤ ਮਿਲੀ ਸੀ। ਉਨ੍ਹਾਂ ਕਿਹਾ ਕਿ ਹੁਣ ਤਲਵੰਡੀ ਸਾਬੋ ਵਿਖੇ ਜਿੱਤ ਤੇ ਪਟਿਆਲਾ ਵਿਖੇ ਕਾਰਗੁਜ਼ਾਰੀ ਵਿਚ ਜ਼ਿਕਰਯੋਗ ਸੁਧਾਰ ਨਾਲ ਅਕਾਲੀ ਦਲ ਦੀ ਲੋਕ੍ਯਾਂ ਦੀਆਂ ਇੱਛਾਵਾਂ ’ਤੇ ਖਰਾ ਉਤਰਨ ਦੀ ਜਿੰਮੇਵਾਰੀ ਹੋਰ ਵਧ ਗਈ ਹੈ। ਸ. ਬਾਦਲ ਨੇ ਅਕਾਲੀ ਦਲ ਤੇ ਭਾਜਪਾ ਉਮੀਦਵਾਰਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਯਕੀਨੀ ਬਣਾਉਣ ਲਈ ਵਰਕਰਾਂ, ਦਫਤਰ ਇੰਚਾਰਜਾਂ ਦਾ ਵੀ ਧੰਨਵਾਦ ਕੀਤਾ ਹੈ।



