ਮੁਜੱਫਰਨਗਰ- ਮੁਜੱਫਰਨਗਰ ਦੰਗਿਆਂ ਦੇ ਮਾਮਲੇ ’ਚ ਮੁੱਖ ਮੁਲਜ਼ਮ ਭਾਜਪਾ ਵਿਧਾਇਕ ਸੰਗੀਤ ਸੋਮ ਨੂੰ ਜ਼ੈੱਡ ਪਲੱਸ ਸੁਰੱਖਿਆ ਮੁਹੱਈਆ ਕਰਵਾਈ ਗੀ ਹੈ। ਇਹ ਫੈਸਲਾ ਗ੍ਰਹਿ ਮੰਤਰਾਲੇ ਦੀ ਵਿਸ਼ੇਸ਼ ਕਮੇਟੀ ਨੇ ਕੀਤਾ ਹੈ। ਵਿਰੋਧੀ ਧਿਰ ਵੱਲੋਂ ਇਸ ਦੀ ਅਲੋਚਨਾ ਹੋ ਰਹੀ ਹੈ। ਇਸ ਨੇਤਾ ਦੀ ਅਗਵਾਈ ਹੇਠ ਹੋਏ ਮੁਸਲਿਮ ਵਿਰੋਧੀ ਦੰਗਿਆਂ ’ਚ 65 ਲੋਕ ਮਾਰੇ ਗਏ ਸਨ। ਦੰਗਾ ਪੀੜ੍ਹਤ ਦਰ-ਦਰ ਠੋਕਰਾਂ ਖਾ ਰਹੇ ਹਨ, ਜਦੋਂ ਕਿ ਦੰਗਿਆਂ ਦੇ ਆਰੋਪੀ ਨੂੰ ਸੁਰੱਖਿਆ ਮਿਲ ਰਹੀ ਹੈ।
ਮੁਜੱਫਰਨਗਰ ਦੰਗਿਆਂ ਦੇ ਦੋਸ਼ੀ ਭਾਜਪਾ ਵਿਧਾਇਕ ਸੰਗੀਤ ਸੋਮ ਨੂੰ ਜ਼ੈੱਡ ਪਲੱਸ ਸੁਰੱਖਿਆ



