Skip to content
Independent perspectives. Global stories.
BREAKING

ਮੁੱਖ ਮੰਤਰੀ ਵੱਲੋਂ ਸੂਬਿਆਂ ਨੂੰ ਸਿੱਧੇ ਵਿਦੇਸ਼ੀ ਵਪਾਰ ਦੀ ਇਜਾਜ਼ਤ ਦੇਣ ਬਾਰੇ ਤਜਵੀਜ਼ ਦੀ ਸ਼ਲਾਘਾ

Share this story

ਕੇਂਦਰ ਦਾ ਫੈਸਲਾ ਸੂਬਿਆਂ ਨੂੰ ਤਰੱਕੀ ਦੇ ਨਵੇਂ ਮੌਕੇ ਮੁਹੱਈਆ ਕਰਾਏਗਾ – ਬਾਦਲ
ਪਰਨੀਤ ਬਰਾੜ-    ਕਾਰਜਕਾਰੀ ਸੰਪਾਦਕ
Page-1_03 ਚੰਡੀਗੜ੍ਹ, 28 ਅਗਸਤ-     ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਵੱਲੋਂ ਸੂਬਿਆਂ ਨੂੰ ਆਪਣੇ ਪੱਧਰ ’ਤੇ ਵਿਦੇਸ਼ਾਂ ਵਿੱਚ ਉਤਪਾਦਾਂ ਤੇ ਸੇਵਾਵਾਂ ਦਾ ਮੰਡੀਕਰਨ ਕਰਨ ਅਤੇ ਉਤਪਾਦਾਂ ਦਾ ਦੂਤ ਬਣਨ ਦੀ ਇਜਾਜ਼ਤ ਦੇਣ ਦਾ ਸਵਾਗਤ ਕੀਤਾ ਹੈ। ਇਸ ਫੈਸਲੇ ਨਾਲ ਸ. ਬਾਦਲ ਵੱਲੋਂ ਪਿਛਲੇ ਲੰਮੇਂ ਸਮੋਂ ਤੋਂ ਵੱਖ-ਵੱਖ ਮੰਚਾਂ ਰਾਹੀਂ ਬਰਾਮਦ ਪ੍ਰਣਾਲੀ ਦਾ ਵਿਕੇਂਦਰੀਕਰਨ ਲਈ ਕੀਤੀ ਜਾ ਰਹੀ ਮੰਗ ਪੂਰੀ ਹੋ ਗਈ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ. ਬਾਦਲ ਨੇ ਕਿਸੇ ਵੀ ਸੂਬੇ ਵੱਲੋਂ ਦੂਜੇ ਮੁਲਕਾਂ ਨਾਲ ਸਿੱਧੀਆਂ ਵਪਾਰਕ ਗਤੀਵਿਧੀਆਂ ਦੀ ਹਮੇਸ਼ਾ ਹੀ ਜ਼ੋਰਦਾਰ ਵਕਾਲਤ ਕੀਤੀ ਹੈ। ਕੇਂਦਰੀ ਵਿਦੇਸ਼ੀ ਮਾਮਲਿਆਂ ਬਾਰੇ ਮੰਤਰਾਲੇ ਵੱਲੋਂ ਸੂਬਿਆਂ ਨੂੰ ਦੂਜੇ ਮੁਲਕਾਂ ਵਿੱਚ ਟਰੇਡ ਡੈਸਕ ਖੋਲ੍ਹਣ ਦੀ ਇਜਾਜ਼ਤ ਦੇਣ ਦਾ ਸਵਾਗਤ

ਕਰਦਿਆਂ ਸ. ਬਾਦਲ ਨੇ ਕਿਹਾ ਕਿ ਇਸ ਫੈਸਲੇ ਨਾਲ ਵਪਾਰ ਦੇ ਨਵੇਂ ਯੁੱਗ ਦਾ ਆਰੰਭ ਹੋਵੇਗਾ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਸਬੰਧ ਵਿੱਚ ਪ੍ਰਕ੍ਰਿਆ ਤੇਜ਼ ਕੀਤੀ ਜਾਵੇ ਤਾਂ ਕਿ ਸੂਬੇ ਇਸ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਇਹ ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਵਿਸ਼ਵ ਭਰ ਵਿੱਚ ਸਥਿਤ ਭਾਰਤੀ ਦੂਤਾਵਾਸ ਨੂੰ ਆਖਿਆ ਕਿ ਸੂਬਿਆਂ ਨੂੰ ਦੂਜੇ ਮੁਲਕਾਂ ਵਿੱਚ ਜਗ੍ਹਾ ਮੁਹੱਈਆ ਕਰਵਾਈ ਜਾਵੇ ਤਾਂ ਕਿ ਉਨ੍ਹਾਂ ਨੂੰ ਵਪਾਰਕ ਸੰਭਾਵਨਾਵਾਂ ਅਤੇ ਬਰਾਮਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਇਸ ਤਜਵੀਜ਼ ਦਾ ਸਭ ਤੋਂ ਵੱਧ ਲਾਭ ਪੰਜਾਬ ਨੂੰ ਮਿਲੇਗਾ ਜਿਸ ਦੀ ਪੈਦਾਵਾਰ ਅਤੇ ਉਸ ਤੋਂ ਬਣੇ ਉਤਪਾਦਾਂ ਨੂੰ ਵਿਸ਼ਵ ਭਰ ਵਿੱਚ ਨਵੀਂ ਮੰਡੀ ਮਿਲੇਗੀ ਅਤੇ ਇਸ ਨਾਲ ਉਤਪਾਦਕਾਂ ਨੂੰ ਲਾਹੇਵੰਦ ਕੀਮਤਾਂ ਹਾਸਲ ਹੋਣਗੀਆਂ। ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਪਿਛਲੀ ਯੂ.ਪੀ.ਏ. ਸਰਕਾਰ ਨੂੰ ਵੀ ਦੇਸ਼ ਦੀ ਆਰਥਿਕ ਤਰੱਕੀ ਲਈ ਸੂਬਿਆਂ ਅਤੇ ਵਿਦੇਸ਼ੀ ਮੁਲਕਾਂ ਦਰਮਿਆਨ ਸਿੱਧਾ ਵਪਾਰ ਸ਼ੁਰੂ ਕਰਨ ਦੀ ਅਪੀਲ ਕੀਤੀ ਸੀ ਪਰ ਯੂ.ਪੀ.ਏ. ਸਰਕਾਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਸੀ।

WRITTEN BY