ਨਵੀਂ ਦਿੱਲੀ, 29 ਅਗਸਤ (ਪੀ. ਟੀ)- ਲੋਕ ਸਭਾ ਚੋਣਾਂ ‘ਚ ਕਰਾਰੀ ਹਾਰ ਦਾ ਸਾਹਮਣਾ ਕਰਨ ਤੋਂ ਬਾਅਦ ਹੁਣ ਕਾਂਗਰਸ ਦੇ ਸੰਗਠਨ ‘ਚ ਵਿਆਪਕ ਬਦਲਾਅ ਹੋ ਸਕਦੇ ਹਨ ਅਤੇ ਮੰਨਿਆ ਜਾ ਰਿਹਾ ਹੈ ਕਿ ਇਸ ‘ਚ ਪੀੜੀ ਸਬੰਧੀ ਬਦਲਾਅ ਵੀ ਦੇਖਣ ਨੂੰ ਮਿਲਣਗੇ। ਪਾਰਟੀ ਦੇ ਸੰਗਠਨ ਮਹਾ ਸਕੱਤਰ ਜਨਾਰਦਨ ਦਿਵੇਦੀ ਦੇ ਉਸ ਬਿਆਨ ਨੂੰ ਇਸ ਸੰਕੇਤ ‘ਚ ਦੇਖਿਆ ਜਾ ਰਿਹਾ ਹੈ ਕਿ ਜਿਸ ‘ਚ ਉਨ੍ਹਾਂ ਨੇ ਕਿਹਾ ਸੀ ਕਿ 70 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਨੂੰ ਸਰਗਰਮ ਅਹੁਦਿਆਂ ਤੋਂ ਦੂਰ ਹੋ ਜਾਣਾ ਚਾਹੀਦਾ ਹੈ। ਕਾਂਗਰਸ ਦੇ ਇਕ ਉੱਘੇ ਨੇਤਾ ਨੇ ਕਿਹਾ ਹੈ ਕਿ ਸਭ ਕੁਝ ਸਪਸ਼ਟ ਹੈ।



