June 7, 2026 12:18 am

ਜੰਮੂ-ਕਸ਼ਮੀਰ ਦੇ ਕੁਪਵਾੜਾ ’ਚ ਅੱਤਵਾਦੀਆਂ ਨਾਲ ਮੁੱਠਭੇੜ, ਸੈਨਾ ਦਾ ਇਕ ਜਵਾਨ ਸ਼ਹੀਦ

ਸ੍ਰੀਨਗਰ, 30 ਅਗਸਤ (ਪੀ. ਟੀ)- ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ ਅੱਤਵਾਦੀਆਂ ਖਿਲਾਫ ਸੁਰੱਖਿਆ ਬਲਾਂ ਦੀ ਮੁਹਿੰਮ ਦੌਰਾਨ ਅੱਜ ਨਿਯੰਤਰਨ ਰੇਖਾ ਨਜ਼ਦੀਕ ਇਕ ਜਵਾਨ ਸ਼ਹੀਦ ਹੋ ਗਿਆ, ਜਦਕਿ ਇਕ ਹੋਰ ਜ਼ਖਮੀ ਹੋ ਗਿਆ। ਨਿਯੰਤਰਨ ਰੇਖਾ ਦੇ ਨਜ਼ਦੀਕ ਪਿਛਲੇ ਕਰੀਬ 20 ਦਿਨਾਂ ਤੋਂ ਅੱਤਵਾਦੀਆਂ ਖਿਲਾਫ ਮੁਹਿੰਮ ਜਾਰੀ ਹੈ, ਜਿਸ ‘ਚ ਹੁਣ ਤੱਕ 6 ਅੱਤਵਾਦੀ ਮਾਰੇ ਜਾ ਚੁੱਕੇ ਹਨ, ਜਦਕਿ ਸੈਨਾ ਦੇ ਤਿੰਨ ਜਵਾਨ ਸ਼ਹੀਦ ਹੋਏ ਹਨ। ਪੁਲਿਸ ਦਾ ਕਹਿਣਾ ਹੈ ਕਿ ਵੱਡੀ ਗਿਣਤੀ ‘ਚ ਹਥਿਆਰਬੰਦ ਅੱਤਵਾਦੀ ਨਿਯੰਤਰਨ ਰੇਖਾ ਦੇ ਭਾਰਤੀ ਹਿੱਸੇ ‘ਚ ਦਾਖਲ ਹੋ ਗਏ ਜਿਸ ਤੋਂ ਬਾਅਦ ਭਾਰਤੀ ਸੁਰੱਖਿਆ ਬਲਾਂ ਨੇ ਉਨ੍ਹਾਂ ਦੇ ਖਿਲਾਫ ਮੁਹਿੰਮ ਸ਼ੁਰੂ ਕੀਤੀ ਹੈ।

Send this to a friend