Skip to content
Independent perspectives. Global stories.
BREAKING

ਚੋਣ ਰੰਜਿਸ਼ ਨੇ ਲਈ ਇਕ ਹੋਰ ਵਿਅਕਤੀ ਦੀ ਜਾਨ

Share this story

ਅੰਮ੍ਰਿਤਸਰ, 23 ਜੁਲਾਈ (ਪੀ.ਟੀ.)-ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਪਿੰਡ ਬਾਬੋਵਾਲ ‘ਚ ਮੰਗਲਵਾਰ ਨੂੰ ਇਕ ਖੂਨੀ ਸੰਘਰਸ਼ ਨੇ ਇਕ ਵਿਅਕਤੀ ਦੀ ਜਾਨ ਲੈ ਲਈ ਅਤੇ ਨਾਲ ਹੀ 8 ਲੋਕਾਂ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਲੜਾਈ ਦਾ ਕਾਰਨ ਚੋਣ ਰੰਜਿਸ਼ ਦੱਸਿਆ ਜਾ ਰਿਹਾ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਸਲ ‘ਚ ਮੁਖਤਿਆਰ ਸਿੰਘ ਨਾਮਕ ਵਿਅਕਤੀ ਦਾ ਆਪਣੇ ਹੀ ਪਿੰਡ ਦੇ ਹਰਜੀਤ ਸਿੰਘ ਨਾਲ ਬੀਤੇ ਦਿਨੀਂ ਹੋਈ ਸਰਪੰਚੀ ਦੀ ਚੋਣ ਨੂੰ ਲੈ ਕੇ ਰੰਜਿਸ਼ ਚੱਲ ਰਹੀ ਸੀ। ਇਸ ਵਾਰ ਹੋਈਆਂ ਚੋਣਾਂ ‘ਚ ਹਰਜੀਤ ਸਿੰਘ ਨੇ ਮੁਖਤਿਆਰ ਸਿੰਘ ਨੂੰ ਹਰਾ ਦਿੱਤਾ ਸੀ। ਬੀਤੀ ਰਾਤ ਜਦੋਂ ਮੁਖਤਿਆਰ ਸਿੰਘ ਆਪਣੇ ਪਰਿਵਾਰ ਨਾਲ ਕਿਤੇ ਜਾ ਰਿਹਾ ਸੀ ਤਾਂ ਰਸਤੇ ‘ਚ ਉਸ ਦਾ ਹਰਜੀਤ ਸਿੰਘ ਨਾਲ ਵਿਵਾਦ ਹੋ ਗਿਆ। ਇਸ ਤੋਂ ਬਾਅਦ ਹਰਜੀਤ ਸਿੰਘ ਨੇ ਆਪਣੇ ਸਾਥੀਆਂ ਸਮੇ ਮੁਖਤਿਆਰ ਸਿੰਘ ਦੇ ਘਰ ਪੁੱਜਾ ਅਤੇ ਮੁਖਤਿਆਰ ਅਤੇ ਉਸ ਦੇ ਪਰਿਵਾਰ ‘ਤੇ ਹਮਲਾ ਬੋਲ ਦਿੱਤਾ। ਇਸ ਹਮਲੇ ‘ਚ ਮੁਖਤਿਆਰ ਸਿੰਘ ਦੀ ਮੌਤ ਹੋ ਗਈ। ਇਸ ਹਮਲੇ ‘ਚ 8 ਲੋਕ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਪੁਲਸ ਨੇ ਪੀੜਤ ਪਰਿਵਾਰ ਦਾ ਬਿਆਨ ਕਲਮਬੰਦ ਕਰਕੇ ਮਾਮਲਾ ਦਰਜ ਕਰ ਲਿਆ ਹੈ।

WRITTEN BY