June 12, 2026 4:45 pm

ਭਾਜਪਾ ਨਹੀਂ ਚਾਹੁੰਦੀ ਬਾਦਲ ਹਰਿਆਣਾ ’ਚ ਕਰਨ ਇਨੈਲੋ ਲਈ ਚੋਣ ਪ੍ਰਚਾਰ

Page-1_13 ਚੰਡੀਗੜ੍ਹ, 1 ਸਤੰਬਰ (ਪੀ. ਟੀ)- ਹਰਿਆਣਾ ਦੀ ਭਾਜਪਾ ਇਕਾਈ ਨੇ ਕੇਂਦਰ ਲੀਡਰਸ਼ਿਪ ਨੂੰ ਕਿਹਾ ਹੈ ਕਿ ਉਹ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਇੰਡੀਅਨ ਨੈਸ਼ਨਲ ਲੋਕ ਦਲ ਪਾਰਟੀ ਲਈ ਪ੍ਰਚਾਰ ਕਰਨ ਤੋਂ ਦੂਰ ਰੱਖਣ। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਅਗਵਾਈ ਵਾਲੀ ਇਨੈਲੋ, ਜੋ ਰਾਜ ਦੀ ਮੁੱਖ ਵਿਰੋਧੀ ਪਾਰਟੀ ਹੈ ਨੇ ਅਕਤੂਬਰ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਸਟਾਰ ਪ੍ਰਚਾਰਕ ਦੇ ਰੂਪ ’ਚ 86 ਸਾਲਾ ਬਾਦਲ ਦੇ ਨਾਂਅ ਦਾ ਐਲਾਨ ਕੀਤਾ ਹੈ।ਹਰਿਆਣਾ ਭਾਜਪਾ ਦੇ ਵਿਧਾਇਕ ਦਲ ਦੇ ਨੇਤਾ ਤੇ ਅੰਬਾਲਾ ਦੇ ਵਿਧਾਇਕ ਅਨਿਲ ਵਿਜ ਨੇ ਦੱਸਿਆ ਕਿ ਅਸੀਂ ਇਸ ਮੁੱਦੇ ਨੂੰ ਹੱਲ ਕਰਨ ਲਈ ਕੇਂਦਰ ਸਰਕਾਰ ਨੂੰ ਦੱਸ ਦਿੱਤਾ ਹੈ। ਅਸੀਂ ਚਾਹੁੰਦੇ ਹਾਂ ਕਿ

ਬਾਦਲ ਨੂੰ ਇਨੈਲੋ ਲਈ ਚੋਣ ਪ੍ਰਚਾਰ ਤੋਂ ਰੋਕਿਆ ਜਾਣਾ ਚਾਹੀਦਾ ਹੈ ਤੇ ਉਨ੍ਹਾਂ ਨੂੰ ਇੱਥੇ (ਇਨੈਲੋ ਲਈ ਵੋਟ ਮੰਗਣ ਲਈ ਹਰਿਆਣਾ) ਨਹੀਂ ਆਉਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਆਪਣੇ ਕੇਂਦਰੀ ਨੇਤਾਵਾਂ ਦੇ ਸਾਹਮਣੇ ਆਪਣਾ ਪੱਖ ਰੱਖ ਦਿੱਤਾ ਹੈ ਤੇ ਹੁਣ ਇਹ ਉਨ੍ਹਾਂ ‘ਤੇ ਨਿਰਭਰ ਹੈ ਕਿ ਉਹ ਇਸ ਮਸਲੇ ਦਾ ਹੱਲ ਕਰਨ।

Send this to a friend