ਚੰਡੀਗੜ੍ਹ, 4 ਸਤੰਬਰ (ਪੀ. ਟੀ)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਰੂਪ ਨਗਰ ਅਤੇ ਐਸ.ਏ.ਐਸ ਨਗਰ ਜ਼ਿਲ੍ਹਿਆਂ ਦੀਆਂ 8 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ, ਉਪ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਕਰ ਦਿੱਤੇ ਹਨ। ਇਸ ਗੱਲ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਇਨ੍ਹਾਂ ਨਿਯੁਕਤੀਆਂ ਸਬੰਧੀ ਫਾਈਲ ਨੂੰ ਹਰੀ ਝੰਡੀ ਦੇ ਦਿੱਤੀ ਹੈ ਜਿਸ ਦੇ ਅਨੁਸਾਰ ਐਸ.ਏ.ਐਸ. ਨਗਰ ਜ਼ਿਲ੍ਹੇ ਵਿੱਚ ਕੁਰਾਲੀ, ਖਰੜ, ਡੇਰਾਬਸੀ, ਬਨੂੜ, ਲਾਲੜੂ ਅਤੇ ਰੂਪ ਨਗਰ ਜ਼ਿਲ੍ਹੇ ਵਿੱਚ ਅਨੰਦਪੁਰ ਸਾਹਿਬ, ਰੂਪ ਨਗਰ ਅਤੇ ਚਮਕੌਰ ਸਾਹਿਬ ਦੀਆਂ ਮਾਰਕੀਟ ਕਮੇਟੀਆਂ ਲਈ ਚੇਅਰਮੈਨ, ਉਪ ਚੇਅਰਮੈਨ ਅਤੇ ਮੈਂਬਰਾਂ ਦੀ ਨਿਯੁਕਤੀ ਬਾਰੇ ਹੁਕਮ ਛੇਤੀ ਹੀ ਜਾਰੀ ਕੀਤੇ ਜਾਣਗੇ। ਬੁਲਾਰੇ ਅਨੁਸਾਰ ਸ਼੍ਰੀ ਮੇਜਰ ਸਿੰਘ ਅਤੇ ਸ਼੍ਰੀ ਅਸ਼ਵਨੀ ਕੁਮਾਰ ਗੁਪਤਾ ਨੂੰ ਕੁਰਾਲੀ ਮਾਰਕੀਟ ਕਮੇਟੀ ਦੇ ਕ੍ਰਮਵਾਰ ਚੇਅਰਮੈਨ ਅਤੇ ਉਪ
ਚੇਅਰਮੈਨ ਲਾਇਆ ਗਿਆ ਹੈ ਜਦਕਿ ਸ਼੍ਰੀ ਗੁਰਮੀਤ ਸਿੰਘ, ਸ਼੍ਰੀ ਹੇਮ ਰਾਜ, ਸ਼੍ਰੀਮਤੀ ਗੁਰਪ੍ਰੀਤ ਕੌਰ, ਸ਼੍ਰੀ ਸੁਖਵਿੰਦਰ ਸਿੰਘ, ਸ਼੍ਰੀ ਜਸਬੀਰ ਸਿੰਘ, ਸ਼੍ਰੀ ਗੁਰਚਰਨ ਸਿੰਘ, ਸ਼੍ਰੀ ਸੰਜੇ ਕੁਮਾਰ, ਸ਼੍ਰੀ ਦਿਲਬਾਗ ਸਿੰਘ, ਸ਼੍ਰੀ ਬਲਵਿੰਦਰ ਸਿੰਘ, ਸ਼੍ਰੀ ਗੁਰਪਾਲ ਸਿੰਘ ਅਤੇ ਸਬੰਧਤ ਬੀ.ਡੀ.ਪੀ.ਓ ਨੂੰ ਇਸ ਕਮੇਟੀ ਦੇ ਮੈਂਬਰ ਨਾਮਜ਼ਦ ਕੀਤਾ ਗਿਆ ਹੈ।
ਖਰੜ ਮਾਰਕੀਟ ਕਮੇਟੀ ਦਾ ਸ਼੍ਰੀ ਬਲਜੀਤ ਸਿੰਘ ਕੁੰਭੜਾ ਨੂੰ ਚੇਅਰਮੈਨ ਅਤੇ ਸ਼੍ਰੀ ਪ੍ਰੀਤਮ ਸਿੰਘ ਨੂੰ ਉਪ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਜਦ ਕਿ ਸ਼੍ਰੀ ਤਾਰਾ ਸਿੰਘ, ਸ਼੍ਰੀ ਹਰਜਿੰਦਰ ਸਿੰਘ, ਸ਼੍ਰੀਮਤੀ ਬਿਮਲ ਕੌਰ, ਸ਼੍ਰੀ ਪਰਮਿੰਦਰ ਸਿੰਘ, ਸ਼੍ਰੀ ਜਸਪ੍ਰੀਤ ਸਿੰਘ, ਸ਼੍ਰੀ ਕੁਲਵੰਤ ਸਿੰਘ, ਸ਼੍ਰੀ ਬਿਕਰਮਜੀਤ, ਸ਼੍ਰੀ ਮੰਗਲ ਸਿੰਘ, ਸ਼੍ਰੀ ਕ੍ਰਿਸ਼ਨ, ਸ਼੍ਰੀ ਬਲਵਿੰਦਰ ਸਿੰਘ ਅਤੇ ਸਬੰਧਤ ਜ਼ਿਲ੍ਹੇ ਦੇ ਬੀ.ਡੀ.ਪੀ.ਓ ਮੈਂਬਰ ਨਾਮਜ਼ਦ ਕੀਤੇ ਗਏ ਹਨ।ਇਸੇ ਤਰ੍ਹਾਂ ਹੀ ਡੇਰਾਬਸੀ ਮਾਰਕੀਟ ਕਮੇਟੀ ਦਾ ਸ਼੍ਰੀ ਮਨਵਿੰਦਰ ਸਿੰਘ ਨੂੰ ਚੇਅਰਮੈਨ ਅਤੇ ਸ਼੍ਰੀ ਪਵਨ ਕੁਮਾਰ ਨੂੰ ਉਪ ਚੇਅਰਮੈਨ ਨਾਮਜ਼ਦ ਕੀਤਾ ਗਿਆ ਹੈ ਜਦ ਕਿ ਸ਼੍ਰੀ ਸੁਰਮੁਖ ਸਿੰਘ, ਸ਼੍ਰੀ ਕ੍ਰਿਸ਼ਨ ਕੁਮਾਰ, ਸ਼੍ਰੀ ਗੁਰਚਰਨ ਸਿੰਘ, ਸ਼੍ਰੀ ਜਰਨੈਲ ਸਿੰਘ, ਸ਼੍ਰੀਮਤੀ ਹਰਜੀਤ ਕੌਰ, ਸ਼੍ਰੀ ਖਜ਼ਾਨ ਸਿੰਘ, ਸ਼੍ਰੀ ਪ੍ਰਿੰਸ ਜੈਨ, ਸ਼੍ਰੀ ਦੇਸ ਰਾਜ, ਸ਼੍ਰੀ ਹਰਮੇਲ ਸਿੰਘ, ਸ਼੍ਰੀ ਗੁਰਚਰਨ ਸਿੰਘ ਅਤੇ ਸਬੰਧਤ ਬੀ.ਡੀ.ਪੀ.ਓ. ਕਮੇਟੀ ਦੇ ਮੈਂਬਰ ਨਾਮਜ਼ਦ ਕੀਤੇ ਗਏ ਹਨ। ਬਨੂੜ ਮਾਰਕੀਟ ਕਮੇਟੀ ਦਾ ਸ਼੍ਰੀ ਸਾਧੂ ਸਿੰਘ ਨੂੰ ਚੇਅਰਮੈਨ ਅਤੇ ਸ਼੍ਰੀ ਸੰਤੋਖ ਸਿੰਘ ਨੂੰ ਉਪ ਚੇਅਰਮੈਨ ਬਣਾਇਆ ਗਿਆ ਹੈ ਜਦ ਕਿ ਸ਼੍ਰੀ ਬਗੀਚਾ ਸਿੰਘ, ਸ਼੍ਰੀ ਦਰਸ਼ਨ ਸਿੰਘ, ਸ਼੍ਰੀ ਜਰਨੈਲ ਸਿੰਘ, ਸ਼੍ਰੀ ਨਛੱਤਰ ਸਿੰਘ, ਸ਼੍ਰੀ ਅਮਰਜੀਤ ਸਿੰਘ, ਸ਼੍ਰੀ ਮੋਹਨ ਸਿੰਘ, ਸ਼੍ਰੀ ਸ਼ਿਵ ਕੁਮਾਰ ਬਾਂਸਲ, ਸ਼੍ਰੀ ਮਾਨਕ ਚੰਦ ਜੈਨ, ਸ਼੍ਰੀ ਰਘਬੀਰ ਸਿੰਘ, ਸ਼੍ਰੀ ਕੇਸ਼ੋ ਰਾਮ ਅਤੇ ਸਬੰਧਤ ਬੀ.ਡੀ.ਪੀ.ਓ ਨੂੰ ਕਮੇਟੀ ਦੇ ਮੈਂਬਰ ਨਾਮਜ਼ਦ ਕੀਤਾ ਗਿਆ ਹੈ।