Skip to content
Independent perspectives. Global stories.
BREAKING

ਮੁੱਖ ਮੰਤਰੀ ਵੱਲੋਂ ਅਧਿਆਪਕ ਦਿਵਸ ਦੇ ਮੌਕੇ ’ਤੇ ਵਧਾਈ

Share this story

Page-1_28 ਚੰਡੀਗੜ੍ਹ, 4 ਸਤੰਬਰ (ਪੀ. ਟੀ)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅਧਿਆਪਕ ਦਿਵਸ ਦੇ ਮੌਕੇ ’ਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਅਧਿਆਪਕ ਦਿਵਸ ਦੇ ਮੌਕੇ ‘ਤੇ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਦਿਵਸ ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵਰਗੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨ ਦੇ ਜਨਮ ਦਿਵਸ ਮੌਕੇ ਮਨਾਇਆ ਜਾਂਦਾ ਹੈ ਜੋ ਕਿ ਉਘੇ ਸਿੱਖਿਆ ਮਾਹਿਰ ਅਤੇ ਮਹਾਨ ਦਰਸ਼ਨ ਸਾਸ਼ਤਰੀ ਸਨ ਅਤੇ ਜਿਨ੍ਹਾਂ ਨੇ ਸਿੱਖਿਆ ਪ੍ਰਣਾਲੀ ਦੇ ਪੁਨਰਗਠਨ ਤੋਂ ਇਲਾਵਾ ਵੱਖ ਵੱਖ ਖੇਤਰਾਂ ਵਿੱਚ ਆਪਣਾ ਮਹਾਨ ਯੋਗਦਾਨ ਦਿੱਤਾ। ਸ. ਬਾਦਲ ਨੇ ਇਸ ਮੌਕੇ ਵਿਦਿਆਰਥੀਆਂ, ਖਾਸ ਕਰ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਦੀ ਤਕਦੀਰ ਬਦਲਣ ਅਤੇ ਉਨ੍ਹਾਂ ਵਿੱਚ ਰਾਸ਼ਟਰਵਾਦ ਦੀ ਭਾਵਨਾ ਅਤੇ ਕਦਰਾਂ ਕੀਮਤਾਂ ਪੈਦਾ ਕਰਨ ਲਈ

ਅਧਿਆਪਕਾਂ ਨੂੰ ਆਪਣੀ ਭੂਮਿਕਾ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਅਧਿਆਪਕ ਹਮੇਸ਼ਾ ਹੀ ਵਿਦਿਆਰਥੀਆਂ ਲਈ ਮਾਰਗ ਦਰਸ਼ਕ ਹੁੰਦੇ ਹਨ ਅਤੇ ਜਦੋਂ ਉਨ੍ਹਾਂ ਨੂੰ ਚੁਣੌਤੀਆਂ ਪੇਸ਼ ਆਉਂਦੀਆਂ ਹਨ ਤਾਂ ਉਹ ਉਨ੍ਹਾਂ ਤੋਂ ਅਗਵਾਈ ਲੈਂਦੇ ਹਨ ਅਤੇ ਅਧਿਆਪਕ ਹੀ ਦੇਸ਼ ਦੇ ਰੌਸ਼ਨ ਭਵਿੱਖ ਨੂੰ ਯਕੀਨੀ ਬਣਾਉਂਦੇ ਹਨ।
        ਉਨ੍ਹਾਂ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਅਨੁਸ਼ਾਸ਼ਨ, ਸੱਚਾਈ, ਦਿਆਨਤਦਾਰੀ, ਅਖੰਡਤਾ, ਸਮਰਪਣ ਅਤੇ ਉਚਾ ਆਚਰਣ ਦੇ ਗੁਣ ਪੈਦਾ ਕਰਨ ਲਈ ਜ਼ੋਰ ਦਿੱਤਾ ਤਾਂ ਜੋ ਵਿਦਿਆਰਥੀ ਸਮਾਜ ਦੇ ਵਧੀਆ ਨਾਗਰਿਕ ਬਣ ਸਕਣ। ਮੁੱਖ ਮੰਤਰੀ ਨੇ ਅਧਿਆਪਕਾਂ ਨੂੰ ਭਰੋਸਾ ਦਿਵਾਇਆ ਕਿ ਰਾਜ ਸਰਕਾਰ ਉਨ੍ਹਾਂ ਲਈ ਵਧੀਆ ਮਾਹੌਲ ਸਿਰਜਣ ਦੀਆਂ ਸਾਰੀਆਂ ਕੋਸ਼ਿਸ਼ਾਂ ਕਰੇਗੀ ਤਾਂ ਜੋ ਉਹ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਸਕਣ।

WRITTEN BY