June 8, 2026 4:48 pm

ਕੇਂਦਰ ਕੋਲੋਂ ਵਿੱਤੀ ਪੈਕੇਜ ਮੰਗਣਾ ਪੰਜਾਬ ਦਾ ਹੱਕ : ਸੁਖਬੀਰ ਬਾਦਲ

Page-1_40 ਅੰਮ੍ਰਿਤਸਰ, 5 ਸਤੰਬਰ (ਪੀ.ਟੀ.)-ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਕੋਲੋਂ ਵਿੱਤੀ ਪੈਕੇਜ਼ ਮੰਗਣਾ ਪੰਜਾਬ ਦਾ ਹੱਕ ਹੈ ਕਿਉਂਕਿ ਪੰਜਾਬ ਨੇ ਅੱਤਵਾਦ ਵਿਰੁੱਧ ਜੋ ਡੇਢ ਦਹਾਕਾ ਲੜਾਈ ਲ਼ੜੀ ਸੀ ਉਹ ਸਿਰਫ ਪੰਜਾਬ ਦੀ ਨਹੀਂ ਸਗੋਂ ਦੇਸ਼ ਦੀ ਲੜਾਈ ਸੀ।ਅੱਜ ਇੱਥੇ ਆਪਣੀ ਪਤਨੀ ਤੇ ਕੇਂਦਰੀ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨਾਲ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ. ਬਾਦਲ ਨੇ ਵਿੱਤੀ ਪੈਕੇਜ਼ ਬਾਰੇ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਦੀ ਵਿੱਤੀ ਪੈਕੇਜ਼ ਦੀ ਮੰਗ ਪੂਰੀ ਤਰ੍ਹਾਂ ਜਾਇਜ਼ ਹੈ ਤੇ ਇਹ ਬਿਨ੍ਹਾਂ ਸ਼ਰਤ ਪੂਰੀ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਅੱਤਵਾਦ ਦੇ ਦੌਰ ਦੌਰਾਨ ਵੱਡਾ ਨੁਕਸਾਨ ਝੱਲਿਆ ਹੈ ਜਿਸ ਕਾਰਨ ਪੰਜਾਬ ਉਦਯੋਗਿਕ ਤੇ ਹੋਰਨਾਂ ਪੱਖਾਂ ’ਤੇ ਪਛੜ ਗਿਆ ਸੀ। 

ਸ. ਬਾਦਲ ਨੇ ਕਿਹਾ ਕਿ ਪੰਜਾਬੀਆਂ ਨੇ ਔਖੇ ਸਮੇਂ ਵਿਚ ਹਮੇਸ਼ਾ ਹੀ ਦੇਸ਼ ਦੀ ਅਗਵਾਈ ਕੀਤੀ ਹੈ ਅਤੇ ਜਿੱਥੇ ਪੰਜਾਬੀਆਂ ਨੇ ਆਜਾਦੀ ਸੰਘਰਸ਼ ਦੌਰਾਨ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਉ¤ਥੇ ਪੰਜਾਬੀ ਕਿਸਾਨਾਂ ਨੇ ਹੀ ਦੇਸ਼ ਦੀ ਅਨਾਜ ਦੇਸ਼ ਨੂੰ ਅਨਾਜ ਦੇ ਮਾਮਲੇ ਵਿਚ ਆਤਮ ਨਿਰਭਰ ਬਣਾਇਆ । ਸ. ਬਾਦਲ ਨੇ ਕਿਹਾ ਕਿ ਉਹ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨਾਲ ਮਿਲਕੇ ਜਲਦ ਹੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਤੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨਾਲ ਵਿੱਤੀ ਪੈਕੇਜ਼ ਦੀ ਮੰਗ ਉਠਾਉਣਗੇ।  ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ ਪੰਜਾਬ ਦੀ ਵਿੱਤੀ ਸਥਿਤੀ ਬਾਰੇ ਗੁੰਮਰਾਹਕੁੰਨ ਪ੍ਰਚਾਰ ਕੀਤਾ ਜਾ ਰਿਹਾ ਹੈ ਜਦਕਿ ਅਸਲ ਵਿਚ ਕਾਂਗਰਸ ਦੇ ਸ਼ਾਸ਼ਨਕਾਲ ਨਾਲੋਂ ਸੂਬੇ ਦੀ ਵਿੱਤੀ ਸਿਹਤ ਬਹੁਤ ਬਿਹਤਰ ਹੈ। ਉਨ੍ਹਾਂ ਕਿਹਾ ਕਿ ਸਾਲ 2002-07 ਦੌਰਾਨ ਸੂਬੇ ਸਿਰ ਕਰਜ਼ ਕੁਲ ਸਕਲ ਘਰੇਲੂ ਉਤਪਾਦ ਦਾ 45 ਫੀਸਦੀ ਸੀ ਜੋ ਕਿ ਹੁਣ ਘਟਕੇ 31 ਫੀਸਦੀ ਰਹਿ ਗਿਆ ਹੈ।
ਬਠਿੰਡਾ ਤੇ ਲੁਧਿਆਣਾ ਤੋਂ ਦਿੱਲੀ ਤੇ ਹੋਰਨਾਂ ਥਾਵਾਂ ਲਈ ਉਡਾਣਾਂ ਸ਼ੁਰੂ ਕਰਨ ਬਾਰੇ ਸ. ਬਾਦਲ ਨੇ ਕਿਹਾ ਕਿ ਬਠਿੰਡਾ ਦਾ ਹਵਾਈ ਅੱਡਾ ਪੂਰੀ ਤਰ੍ਹਾਂ ਤਿਆਰ ਹੈ ਅਤੇ ਉਸਦੇ ਪੰਜਾਬ ਵਾਸੀਆਂ ਨੂੰ ਸਮਰਪਿਤ ਕਰਨ ਲਈ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸੇ ਮਹੀਨੇ ਹੀ ਇਸਦਾ ਉਦਘਾਟਨ ਕਰ ਦਿੱਤੀ ਜਾਵੇਗਾ।  ਲੁਧਿਆਣਾ ਬਾਰੇ ਸ. ਬਾਦਲ ਨੇ ਕਿਹਾ ਕਿ ਇਸ ਹਵਾਈ ਅੱਡੇ ਦੇ ਵਿਸਥਾਰ  ਬਾਰੇ ਕੇਂਦਰ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੈ। ਇਸ ਤੋਂ ਇਲਾਵਾ ਸ. ਬਾਦਲ ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਉਸਾਰੇ ਜਾ ਰਹੇ ਪਲਾਜ਼ੇ ਦਾ ਵੀ ਨਿਰੀਖਣ ਕੀਤਾ ਗਿਆ । ਕੰਮ ਦੀ ਰਫਤਾਰ ’ਤੇ ਤਸੱਲੀ ਪ੍ਰਗਟ ਕਰਦਿਆਂ ਸ. ਬਾਦਲ ਨੇ ਕਿਹਾ ਕਿ ਇਸਦਾ ਇਕ ਹਿੱਸਾ ਨਵੰਬਰ ਵਿਚ ਸ਼ਰਧਾਲੂਆਂ ਦੀ ਸੇਵਾ ਵਿਚ ਸਮਰਪਿਤ ਕਰ ਦਿੱਤਾ ਜਾਵੇਗਾ।

Send this to a friend