June 10, 2026 2:27 am

ਮੁੱਖ ਮੰਤਰੀ ਵੱਲੋਂ ਕਲਾ, ਸਭਿਆਚਾਰ ਅਤੇ ਸਾਹਿਤ ਦੇ ਖ਼ੇਤਰ ਦੀਆਂ ਪ੍ਰਸਿੱਧ ਪੰਜਾਬੀ ਸ਼ਖ਼ਸੀਅਤਾਂ ਦੀ ਭਲਾਈ ਲਈ ਵਿਸ਼ੇਸ਼ ਫੰਡ ਕਾਇਮ ਕਰਨ ਦਾ ਐਲਾਨ

ਵਿਦਵਾਨਾਂ, ਲੇਖਕਾਂ ਤੇ ਮਾਹਿਰਾਂ ਨੂੰ ਪੇਂਡੂ ਖੇਤਰਾਂ ’ਚ ਸਿੱਖਿਆ ਦੇ ਪਸਾਰ ਲਈ ਯਤਨ ਆਰੰਭਣ ਦਾ ਸੱਦਾ
Page-1_06 ਪਟਿਆਲਾ, 5 ਸਤੰਬਰ (ਅਜੇ ਗੋਇਲ)-ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੇ ਖੇਤਰ ਵਿੱਚ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਸੇਵਾ ਕਰ ਰਹੇ ਸਾਹਿਤਕਾਰਾਂ, ਨਾਟਕਕਾਰਾਂ, ਲੋਕ ਗਾਇਕਾਂ, ਕਲਾਕਾਰਾਂ ਤੇ ਹੋਰ ਸ਼ਖ਼ਸੀਅਤਾਂ ਦੀ ਭਲਾਈ ਲਈ ਇੱਕ ਵਿਸ਼ੇਸ਼ ਫੰਡ ਕਾਇਮ ਕਰਨ ਦਾ ਐਲਾਨ ਕੀਤਾ ਹੈ ।ਪੰਜਾਬੀ ਯੂਨੀਵਰਸਿਟੀ ਦੇ ਸ਼੍ਰੀ ਗੁਰੂ ਤੇਗ ਬਹਾਦਰ ਹਾਲ ਵਿਖੇ ਦੋ ਰੋਜ਼ਾ ਸੱਤਵੀਂ ਸਰਬ ਭਾਰਤੀ ਪੰਜਾਬੀ ਕਾਨਫਰੰਸ ਦਾ ਉਦਘਾਟਨ ਕਰਨ ਤੋਂ ਬਾਅਦ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬੀ ਕਲਾ ਅਤੇ ਸਭਿਆਚਾਰ ਨੂੰ ਅਮੀਰ ਬਣਾਉਣ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਅਨੇਕਾਂ ਸ਼ਖ਼ਸੀਅਤਾਂ ਦੇ ਪਰਿਵਾਰਾਂ ਦੀ ਮਾੜੀ ਮਾਲੀ ਹਾਲਤ ’ਤੇ

ਉਨ੍ਹਾਂ ਨੂੰ ਡੂੰਘਾ ਦੁੱਖ ਹੁੰਦਾ ਹੈ ਇਸ ਲਈ ਪੰਜਾਬ ਸਰਕਾਰ  ਨਾ ਕੇਵਲ ਸਭਿਆਚਾਰਕ ਵਿਰਸੇ ਦੀ ਸੰਭਾਲ ਲਈ ਕਾਰਜਸ਼ੀਲ ਹੈ ਸਗੋਂ ਵਿਰਸੇ ਨੂੰ ਬੁਲੰਦੀਆਂ ’ਤੇ ਲਿਜਾਉਣ ਵਾਲੀਆਂ ਸ਼ਖ਼ਸੀਅਤਾਂ ਦੇ ਵਾਰਸਾਂ ਦੇ ਹਿੱਤਾਂ ਦੀ ਰਾਖੀ ਲਈ ਵੀ ਉਪਰਾਲੇ ਕਰ ਰਹੀ ਹੈ।ਇਸ ਮੌਕੇ ਪੰਜਾਬੀਆਂ ਵੱਲੋਂ ਹਰੇਕ ਖੇਤਰ ’ਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਦੁਨੀਆਂ ਵਿੱਚ ਜਿਥੇ ਕਿਤੇ ਵੀ ਗਏ ਹਨ ਉਨ੍ਹਾਂ ਨੇ ਆਪਣੀ ਵਿਸ਼ੇਸ਼ ਪਛਾਣ ਖੁਦ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੇ ਮਨਾਂ ਅੰਦਰ ਚੜ੍ਹਦੀਕਲਾ ਦੀ ਭਾਵਨਾ ਹੀ ਸ਼ਾਂਤੀ, ਫਿਰਕੁ ਇਕਸੁਰਤਾ ਅਤੇ ਭਾਈਚਾਰਕ ਸਾਂਝ ਲਈ ਜ਼ਿੰਮੇਵਾਰ ਹੈ। ਮੁੱਖ ਮੰਤਰੀ ਸ. ਬਾਦਲ ਵੱਲੋਂ ਦੇਸ਼-ਵਿਦੇਸ਼ਾਂ ’ਚ ਵਸ ਕੇ ਵੱਖ-ਵੱਖ ਖੇਤਰਾਂ ’ਚ ਨਾਮਣਾ ਖੱਟਣ ਵਾਲੇ ਪੰਜਾਬੀਆਂ ’ਤੇ ਆਧਾਰਿਤ ਇੱਕ ਡਾਇਰੈਕਟਰੀ ਪ੍ਰਕਾਸ਼ਿਤ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਤਾਂ ਜੋ ਅਜਿਹੇ ਪੰਜਾਬੀਆਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾ ਸਕੇ। ਨੌਜਵਾਨਾਂ ਦੇ ਵਿਅਕਤੀਤਵ ਵਿਕਾਸ ਲਈ ਸਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਦੇ ਮਹੱਤਵ ’ਤੇ ਚਾਨਣਾ ਪਾਉਂਦਿਆਂ ਸ. ਬਾਦਲ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਜਲਦੀ ਹੀ ਜ¦ਧਰ ਦੇ ਨੇੜੇ ਕਰਤਾਰਪੁਰ ਵਿਖੇ 200 ਕਰੋੜ ਰੁਪਏ ਦੀ ਲਾਗਤ ਨਾਲ ਜੰਗ-ਏ-ਆਜ਼ਾਦੀ ਯਾਦਗਾਰ ਦੀ ਸਥਾਪਨਾ ਕੀਤੀ ਜਾ ਰਹੀ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਦੇਸ਼ ਦੇ ਆਜ਼ਾਦੀ ਸੰਗਰਾਮ ’ਚ ਪੰਜਾਬੀਆਂ ਵੱਲੋਂ ਪਾਏ ਯੋਗਦਾਨ ਦੇ ਰੂਬਰੂ ਹੋ ਸਕਣ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਨੇ ਸਵਾਗਤੀ ਸ਼ਬਦ ਸਾਂਝੇ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ, ਸਭਿਆਚਾਰ ਅਤੇ ਸਾਹਿਤ ਦਾ ਪ੍ਰਚਾਰ ਤੇ ਪ੍ਰਸਾਰ ਕਰਨ ਲਈ ਸਾਲ 2008 ਤੋਂ ਆਰੰਭ ਹੋਈ ਸਰਬ ਭਾਰਤੀ ਪੰਜਾਬੀ ਕਾਨਫਰੰਸ ਦੇ ਵਧੀਆ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਅਨਮੋਲ ਵਿਰਸੇ ਦੀ ਸਾਂਭ ਸੰਭਾਲ ਲਈ ਪੁੱਟੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਪ ਕੁਲਪਤੀ ਨੇ ਕਿਹਾ ਕਿ ਜਿਹੜੇ ਲੋਕ ਆਪਣੀ ਵਿਰਾਸਤ ਤੋਂ ਟੁੱਟ ਜਾਂਦੇ ਹਨ ਉਹ ਆਪਣੀ ਹੋਂਦ ਗੁਆ ਲੈਂਦੇ ਹਨ  ਕਾਨਫਰੰਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰ ਰਹੀਆਂ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।

Send this to a friend