ਨਵੀਂ ਦਿੱਲੀ, 6 ਸਤੰਬਰ (ਪੀ. ਟੀ)- ਦਿੱਲੀ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਅੱਤਵਾਦੀ ਸੰਗਠਨ ਇੰਡੀਅਨ ਮੁਜਾਹਦੀਨ ਦੇ ਇੱਕ ਅੱਤਵਾਦੀ ਨੂੰ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਇੰਡੀਅਨ ਮੁਜਾਹਦੀਨ ਦੇ ਅੱਤਵਾਦੀ ਇਜਾਜ਼ ਸ਼ੇਖ਼ ਨੂੰ ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਨੇ ਸ਼ਨੀਵਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਗ੍ਰਿਫ਼ਤਾਰੀ ਨੂੰ ਦਿੱਲੀ ਪੁਲਿਸ ਦਾ ਇੱਕ ਵੱਡੀ ਕਾਮਯਾਬੀ ਮੰਨਿਆ ਜਾ ਰਿਹਾ ਹੈ।