ਚੰਡੀਗੜ੍ਹ, 7 ਸਤੰਬਰ (ਪੀ. ਟੀ)- ਪੰਜਾਬ ਸਰਕਾਰ ਵਲੋਂ ਸੂਬੇ ਵਿਚ ਸਿਹਤ ਢਾਂਚੇ ਨੂੰ ਮਹਬੂਤਕਰਨ ਲਈ 149.33 ਕਰੋੜ ਰੁਪਏ ਦੀ ਲਾਗਤ ਨਾਲ 26 ਕਮਿਊਨਿਟੀ ਸੈਂਟਰਾਂਦੀਆਂ ਇਮਾਰਤਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਜਿਸ ਵਿਚੋਂ ਹੁਣ ਤੱਕ 125.52 ਕਰੋੜ ਰੁਪਏ ਦਾ ਕੰਮ ਪੂਰਾ ਹੋ ਚੁੱਕਾ ਹੈ। ਪੰਜਾਬ ਸਰਕਾਰ ਵਲੋਂ ਇਹ ਉਪਰਾਲਾ ਲੋਕਾਂ ਨੂੰ ਉਨ੍ਹਾਂ ਦੀ ਰਿਹਾਇਸ਼ ਦੇ ਨੇੜੇ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਕੀਤਾ ਜਾ ਰਿਹਾ ਹੈ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਸੁਰਜੀਤ ਕੁਮਾਰ ਜਿਆਣੀ ਵਲੋਂ ਕਮਿਊਨਨਿਟੀ ਸੈਂਟਰਾਂ ਦੇ ਨਿਰਮਾਣ ਦੇ ਕੰਮ ਦਾ ਜਾਇਜ਼ਾ ਲੈਣ ਲਈ ਸੱਦੀ ਗਈ ਮੀਟਿੰਗ ਦੌਰਾਨ ਕਿਹਾ ਕਿ ਜਿਹੜੀਆਂ ਇਮਾਰਤਾਂ ਦਾ ਰਹਿੰਦਾ ਹੈ ਉਨ੍ਹਾਂ ਦੇ ਨਿਰਮਾਣ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ। ਸਿਹਤ ਮੰਤਰੀ ਨੇ ਨਾਲ ਹੀ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਕੰਮ ਦੀ ਕੁਆਲਟੀ ਬਰਕਰਾਰ ਰੱਖੀ ਜਾਵੇ ਅਤੇ
ਨਿਰਧਾਰਤ ਸ਼ਰਤਾਂ ਅਨੁਸਾਰ ਸਮਾਨ ਦੀ ਵਰਤੋ ਕੀਤੀ ਜਾਵੇ। ਉਨ੍ਹਾਂ ਨਾਲ ਹੀ ਨਿਰਮਾਣ ਦੇ ਕੰਮ ਨਾਲ ਜੁੜੇ ਹੋਏ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਕਿਤੇ ਕੋਈ ਬੇਨਿਯਮੀ ਪਾਈ ਗਈ ਤਾਂ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂਦੱਸਿਆ ਕਿ 13 ਕਮਿਊਨਿਟੀ ਸੈਂਟਰਾਂ ਦਾ ਨਿਰਮਾਣ ਪੂਰਾ ਹੋ ਚੁੱਕਾ ਹੈ, ਇੱਕ ਦਾਕੰਮ ਮੁਕੰਮਲ ਅਤੇ ਹੈਂਡਾਂਵਰ ਲਈ ਤਿਆਰ ਅਤੇ ਬਾਕੀ ਰਹਿੰਦੀਆਂ ਇਮਾਰਤਾਂ ਨੂੰ ਦਸੰਬਰ ਤੱਕ ਪੂਰਾ ਕਰ ਲਿਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀਮਤੀ ਵਿੰਨੀ ਮਹਾਜਨ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਸ੍ਰੀ ਵਿਕਾਸ ਗਰਗ ਵਿਸੇਸ਼ ਸਕੱਤਰ ਸਿਹਤ ਵਿਭਾਗ, ਸ੍ਰੀ ਹੁਸਨ ਲਾਲ, ਐਮ. ਡੀ ਰਾਸ਼ਟਰੀ ਸਿਹਤ ਮਿਸ਼ਨ, ਡਾ. ਕਰਨਜੀਤ ਸਿੰਘ ਡਾਇਰੈਕਟਰ ਸਿਹਤ ਵਿਭਾਗ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।