June 12, 2026 10:36 am

ਪਾਕਿਸਤਾਨ ’ਚ ਸਿੱਖਾਂ ਵਿੱਰੁਧ ਨਫਰਤੀ ਹਿੰਸਾ ਦਾ ਵਧਣਾ ਚਿੰਤਾ ਦਾ ਵਿਸ਼ਾ : ਜਥੇਦਾਰ ਅਵਤਾਰ ਸਿੰਘ

ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਤੇ ਪਾਕਿਸਤਾਨ ਦੇ ਰਾਜਦੂਤ ਨੂੰ ਲਿਖੀ ਚਿੱਠੀ
Page-1_26 ਅੰਮ੍ਰਿਤਸਰ, 8 ਸਤੰਬਰ (ਪੀ. ਟੀ.)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਵਿੱਚ ਰਹਿੰਦੇ ਸਿੱਖ ਭਾਈਚਾਰੇ ਦੇ ਲੋਕਾਂ ’ਤੇ ਵੱਧ ਰਹੇ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟਾਈ ਹੈ। ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈਸ ਬਿਆਨ ’ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਹੈ ਕਿ ਘੱਟ ਗਿਣਤੀ ਸਿੱਖਾਂ ਦੀ ਸੁਰੱਖਿਆ ਵੱਲ ਪਾਕਿਸਤਾਨ ਸਰਕਾਰ ਬਿਲਕੁਲ ਵੀ ਸੁਹਿਰਦ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ’ਚ ਲਗਾਤਾਰ ਪਾਕਿਸਤਾਨ ਵਿੱਚ ਸਿੱਖਾਂ ’ਤੇ ਜਾਨਲੇਵਾ ਹਮਲੇ ਹੋ ਰਹੇ ਹਨ ਜਿਨ੍ਹਾਂ ਵਿੱਚ ਸ. ਜਗਮੋਤ ਸਿੰਘ ਪਿਸ਼ਾਵਰ ਸ਼ਹਿਰ, ਸ. ਹਰਜੀਤ ਸਿੰਘ ਦਬਗਾਰੀ ਤੇ ਸ. ਅਮਰਜੀਤ ਸਿੰਘ ਖੈਬਰ ਪਖਤੂਨਵਾ ਸੂਬੇ ’ਚ ਹਮਲੇ ਦੌਰਾਨ ਜਾਨ ਤੋਂ ਮਾਰ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਸਿੱਖਾਂ ਪ੍ਰਤੀ

ਨਫਰਤ ਦੀ ਭਾਵਨਾ ਨੂੰ ਖਤਮ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਪਾਕਿਸਤਾਨ ਵਿੱਚ ਸਿੱਖਾਂ ਤੇ ਹਮਲੇ ਕਰਨ ਵਾਲੇ ਦੋਸ਼ੀ ਆਜ਼ਾਦ ਘੁੰਮ ਰਹੇ ਹਨ।ਪਾਕਿਸਤਾਨ ਦੀ ਸਰਕਾਰ ਇਨ•ਾਂ ਪ੍ਰਤੀ ਅਵੇਸਲਾਪਨ ਵਿਖਾ ਰਹੀ ਹੈ।ਉਨ•ਾਂ ਕਿਹਾ ਕਿ ਸਿੱਖਾਂ ‘ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ਕਿ ਕਿਤੇ ਉਨ•ਾਂ ਦੇ ਭਾਈਚਾਰੇ ਤੇ ਮੁੜ ਅਜਿਹੀ ਘਟਨਾ ਨਾ ਵਾਪਰ ਜਾਏ। ਉਨ•ਾਂ ਭਾਰਤ ਦੇ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਤੇ ਭਾਰਤ ਵਿੱਚ ਸਥਿਤ ਪਾਕਿਸਤਾਨੀ ਰਾਜਦੂਤ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਉਹ ਪਾਕਿਸਤਾਨ ਵਿੱਚ ਵੱਸਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪਾਕਿਸਤਾਨ ਸਰਕਾਰ ਤੇ ਦਬਾਅ ਪਾਉਣ ਅਤੇ ਦੋਸ਼ੀਆਂ ਦੀ ਜਲਦੀ ਪਹਿਚਾਣ ਕਰਕੇ ਉਨ•ਾਂ ਨੂੰ ਕਾਨੂੰਨ ਅਨੁਸਾਰ ਸਜ਼ਾ ਦੇਣ ਲਈ ਕਹਿਣ।

Send this to a friend