June 13, 2026 4:32 pm

8 ਸਾਲਿਡ ਵੇਸਟ ਕਲੱਸਟਰਾਂ ਦੀ ਨਿਗਰਾਨੀ ਲਈ ਸੁਖਬੀਰ ਸਿੰਘ ਬਾਦਲ ਵੱਲੋਂ ਸਾਲਿਡ ਵੇਸਟ ਮੈਨੇਜਮੈਂਟ ਅਥਾਰਟੀ ਦਾ ਗਠਨ

Page-2_03 ਚੰਡੀਗੜ੍ਹ, 9 ਸਤੰਬਰ (ਪੀ. ਟੀ.)-ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਰਾਜ ਅੰਦਰ ਕਾਇਮ ਕੀਤੇ ਗਏ 8 ਤਜਵੀਜ਼ੀ ਸਾਲਿਡ ਵੇਸਟ ਮੈਨੇਜਮੈਂਟ ਕਲੱਸਟਰਾਂ ਦੇ ਕੰਮਕਾਜ਼ ਦੀ ਨਿਗਰਾਨੀ ਲਈ ਵਿਸ਼ੇਸ਼ ਸਾਲਿਡ ਵੇਸਟ ਮੈਨੇਜਮੈਂਟ ਅਥਾਰਟੀ ਦਾ ਗਠਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਇਸ ਵਿਲੱਖਣ ਪ੍ਰੋਜੈਕਟ ਨੂੰ ਨੇਪਰੇ ਚਾੜਨ ਲਈ ਦਸੰਬਰ 2015 ਦੀ ਡੈਡਲਾਈਨ ਤੈਅ ਕੀਤੀ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਅਤੇ ਮਾਲ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਦੀ ਹਾਜਰੀ ’ਚ ਸਾਲਿਡ ਵੇਸਟ ਮੈਨੇਜਮੈਂਟ (ਕੂੜੇ ਦੀ ਸਾਂਭ-ਸੰਭਾਲ) ਪ੍ਰੋਜੈਕਟ ਦੀ ਜਾਇਜ਼ਾ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਪ ਮੁੱਖ

ਮੰਤਰੀ ਨੇ ਹਰਿਆਲੀ ਅਧੀਨ ਖੇਤਰ ਦੀਆਂ ਸ਼ਰਤਾਂ ਨੂੰ ਅੰਤਿਮ ਰੂਪ ਦੇਣ ਤੋਂ ਇਲਾਵਾ ਪ੍ਰੋਜੈਕਟ ਦੀ ਰਫਤਾਰ ਨੂੰ ਵਧਾਉਣ ਲਈ ਕਾਮਿਆਂ ਦੀ ਗਿਣਤੀ ਵਧਾਉਣ ਨੂੰ ਵੀ ਪ੍ਰਵਾਨਗੀ ਦਿੱਤੀ। ਸ. ਬਾਦਲ ਨੇ ਸਕੱਤਰ ਸਥਾਨਕ ਸਰਕਾਰਾਂ ਅਤੇ ਪੀ.ਐਮ.ਆਈ.ਡੀ.ਸੀ ਦੇ ਮੁਖ ਕਾਰਜਕਾਰੀ ਅਧਿਕਾਰੀ ਨੂੰ ਹਰਿਆਲੀ ਅਧੀਨ ਖੇਤਰ ਦੀਆਂ ਸ਼ਰਤਾਂ ਨੂੰ ਸਹੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਨਾਉਣ ਲਈ ਕਿਹਾ ਹੈ।

Send this to a friend