ਮੁੰਬਈ, 12 ਸਤੰਬਰ (ਪੀ. ਟੀ)- ਬਾਲੀਵੁੱਡ ਅਦਾਕਾਰ ਸਲਮਾਨ ਖਾਨ ਖਿਲਾਫ ਪੁਲਿਸ ਨੇ ਇਕ ਧਾਰਮਿਕ ਸਮੂਹ ਦੀਆਂ ਧਾਰਮਿਕ ਭਾਵਨਾਵਾਂ ਨੂੰ ਕਥਿਤ ਤੌਰ ‘ਤੇ ਨੁਕਸਾਨ ਪਹੁੰਚਾਉਣ ਲਈ ਇਥੇ ਇਕ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਮੁਹੰਮਦ ਅਸੀਮ ਮੁਹੰਮਦ ਆਰਿਫ਼ ਦੀ ਸ਼ਿਕਾਇਤ ਦੇ ਆਧਾਰ ‘ਤੇ ਸਲਮਾਨ ਦੇ ਖਿਲਾਫ ਆਈ.ਪੀ.ਸੀ. ਦੀ ਧਾਰਾ 295 ਏ (ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।