ਮਾਛੀਵਾੜਾ ਸਾਹਿਬ, 24 ਜੁਲਾਈ-ਕਰਮਜੀਤ ਸਿੰਘ ਆਜ਼ਾਦ-8ਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਕ੍ਰਿਸ਼ਨ ਜੀ ਦਾ ਪ੍ਰਕਾਸ਼ ਉਤਸਵ ਅੱਜ ਸਥਾਨਥ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਸੰਗਤਾਂ ਵੱਲੋਂ ਬੜੇ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਅੱਜ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਬੀਬੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਹਜੂਰੀ ਰਾਗੀ ਜਥੇ ਵੱਲੋਂ ਕੀਤਾ ਗਿਆ।

ਇਸ ਮੌਕੇ ਕਥਾਵਾਚਕ ਭਾਈ ਸਰਬਜੀਤ ਸਿੰਘ ਲੁਧਿਆਣਾ ਵੱਲੋਂ ਗੁਰੂ ਜੀ ਨਾਲ ਸਬੰਧਤ ਇਤਿਹਾਸ ਬਾਰੇ ਸੰਗਤਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਸ਼ਹਿਰ ਦੇ ਪਤਵੰਤੇ ਸੱਜਣਾਂ ਤੇ ਬਾਬਾ ਮੋਹਣ ਸਿੰਘ ਵੱਲੋਂ ਆਏ ਕਥਾਵਾਚਕ ਭਾਈ ਸਰਬਜੀਤ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਗਤ ਲਈ ਵੱਖ ਵੱਖ ਪਕਵਾਨਾਂ ਦੇ ਅਤੁੱਟ ਲੰਗਰ ਵਰਤਾਏ ਗਏ। ਇਸ ਮੌਕੇ ਐਸ.ਡੀ.ਐਮ. ਸਮਰਾਲਾ ਘਨਸ਼ਿਆਮ ਥੋਰੀ, ਨਾਇਬ ਤਹਿਸੀਲਦਾਰ ਮਨਜੀਤ ਸਿੰਘ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ, ਅਕਾਊਂਟੈਂਟ ਚਰਨਜੀਤ ਸਿੰਘ ਫੌਜੀ, ਸ਼ੇਰ ਸਿੰਘ ਸ਼ੇਰਪੁਰ, ਬਾਬਾ ਹਰੀ ਸਿੰਘ, ਜਸਵੀਰ ਸਿੰਘ ਗਿੱਲ, ਸੁਖਵਿੰਦਰ ਸਿੰਘ ਸੁੱਖਾ, ਹਰਬੰਤ ਸਿੰਘ ਮੁੱਤੋਂ, ਬਲਜੀਤ ਸਿੰਘ ਬੁਰਜ, ਸਿਮਰਨਜੀਤ ਸਿੰਘ, ਮੋਹਣ ਸਿੰਘ ਭਮਾਂ, ਜੋਗਿੰਦਰ ਸਿੰਘ ਪੱਪੀ, ਗ੍ਰੰਥੀ ਜਰਨੈਲ ਸਿੰਘ, ਗ੍ਰੰਥੀ ਬਚਿੱਤਰ ਸਿੰਘ, ਮੋਹਣ ਸਿੰਘ ਟਾਂਡਾ ਸਮੇਤ ਭਾਰੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।
ਸ੍ਰੀ ਗੁਰੂ ਹਰਕ੍ਰਿਸ਼ਨ ਜੀ ਦਾ ਪ੍ਰਕਾਸ਼ ਉਤਸਵ ਸ਼ਰਧਾ ਨਾਲ ਮਨਾਇਆ ਗਿਆ



