Skip to content
Independent perspectives. Global stories.
BREAKING

ਕਿਸਾਨਾਂ ਨੂੰ ਵਧੇਰੇ ਮੁਆਵਜ਼ਾ ਦੇਣ ਦਾ ਮਾਮਲਾ ਕੇਂਦਰ ਕੋਲ ਉਠਾਵਾਂਗਾ : ਬਾਦਲ

Share this story

ਸਹਿਕਾਰੀ ਕਰਜ਼ਿਆਂ ਦੀ ਵਸੂਲੀ ਅੱਗੇ ਪਾਉਣ ਦਾ ਐਲਾਨ
Page3_03  ਪਰਨੀਤ ਬਰਾੜ-    ਕਾਰਜਕਾਰੀ ਸੰਪਾਦਕ ਬ ਜਲੰਧਰ/ਆਲਮਵਾਲਾ,¦ਬੀ, ਸ੍ਰੀ ਮੁਕਤਸਰ ਸਾਹਿਬ, 13 ਸਤੰਬਰ- ਕੁਦਰਤੀ ਆਫਤਾਂ ਕਾਰਨ ਕਿਸਾਨਾਂ ਦੀਆਂ ਫਸਲਾਂ ਦੇ ਹੁੰਦੇ ਨੁਕਸਾਨ ਦੇ ਦਿੱਤੇ ਜਾਂਦੇ ਮੁਆਵਜ਼ੇ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਉਹ ਇਸ ਮੁਆਵਜ਼ੇ ਵਿਚ ਵਾਧੇ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਉਣਗੇ।        ਇਹ ਗੱਲ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਅੱਜ ਇੱਥੇ ਸੂੁਬੇ ਦੇ ਬਾਰਿਸ਼ਾਂ ਨਾਲ ਪ੍ਰਭਾਵਿਤ ਜ਼ਿਲ੍ਹਿਆਂ ਦੇ ਤਿੰਨ ਦਿਨਾਂ ਦੌਰੇ ਦੇ ਪਹਿਲੇ ਦਿਨ ¦ਬੀ ਵਿਧਾਨ ਸਭਾ ਹਲਕੇ ਦੇ ਮੀਂਹ ਪ੍ਰਭਾਵਿਤ ਪਿੰਡਾਂ ਦੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ। ਉਨ੍ਹਾਂ ਆਖਿਆ ਕਿ ਕੁਦਰਤੀ ਆਫ਼ਤਾਂ ਕਾਰਨ ਹੁੰਦੇ ਨੁਕਸਾਨ ਬਦਲੇ ਕੇਂਦਰ ਸਰਕਾਰ ਵੱਲੋਂ ਕੇਵਲ 3500 ਰੁਪਏ ਪ੍ਰਤੀ ਏਕੜ ਦਾ ਮੁਆਵਜਾ

ਦਿੱਤਾ ਜਾਂਦਾ ਹੈ ਜੋ ਕਿ ਇਸ ਸਮੇਂ ਦੀਆਂ ਖੇਤੀ ਲਾਗਤਾਂ ਅਤੇ ਮਹਿੰਗਾਈ ਦੇ ਮੱਦੇਨਜ਼ਰ ਬਹੁਤ ਥੋੜਾ ਹੈ। ਉਨ੍ਹਾਂ ਕਿਹਾ ਕਿ ਉਹ ਪਿਛਲੀ ਸਰਕਾਰ ਸਮੇਂ ਵੀ ਇਸ ਮੁੱਦੇ ਨੂੰ ਕੇਂਦਰ ਸਰਕਾਰ ਕੋਲ ਉਠਾਉਂਦੇ ਰਹੇ ਹਨ ਪਰ ਕਿਉਂਕਿ ਕਾਂਗਰਸ ਦੇ ਆਗੂ ਜਮੀਨੀ ਹਕੀਕਤਾਂ ਤੋਂ ਅਨਜਾਣ ਸਨ ਜਿਸ ਕਾਰਨ ਉਨ੍ਹਾਂ ਨੇ ਇਸ ਮੰਗ ਵੱਲ ਧਿਆਨ ਨਹੀਂ ਦਿੱਤਾ ਪਰ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਵਿਚ ਸੱਤਾ ਪਰਿਵਰਤਨ ਹੋਣ ਕਾਰਨ ਉਨ੍ਹਾਂ ਨੂੰ ਹੁਣ ਪੂਰੀ ਆਸ ਹੈ ਕਿ ਮੋਦੀ ਸਰਕਾਰ ਕਿਸਾਨਾਂ ਦੇ ਹਿੱਤਾਂ ਵਿਚ ਸਾਡੀ ਇਸ ਵਾਜਿਬ ਮੰਗ ਨੂੰ ਪੂਰਨ ਤੌਰ ਤੇ ਸਵਿਕਾਰ ਕਰੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਮੀਂਹ ਨਾਲ ਪ੍ਰਭਾਵਿਤ ਸੇਮ ਗ੍ਰਸਤ ਇਲਾਕਿਆਂ ਦੇ ਲੋਕਾਂ ਦੀਆਂ ਮੁਸਕਿਲਾਂ ਤੋਂ ਭਲੀਭਾਂਤ ਜਾਣੂ ਹੈ ਅਤੇ ਉਹ ਇੰਨ੍ਹਾਂ ਲੋਕਾਂ ਦੀ ਮਦਦ ਲਈ ਢੁਕਵੀਂ ਆਰਥਿਕ ਸਹਾਇਤਾ ਵੀ ਦੇਣਾ ਚਾਹੁੰਦੀ ਹੈ ਪਰ ਕੇਂਦਰ ਸਰਕਾਰ ਵੱਲੋਂ ਲਾਈਆਂ ਗਈਆਂ ਸ਼ਰਤਾਂ ਕਾਰਨ ਅਜਿਹਾ ਮੁਮਕਿਨ ਨਹੀਂ ਹੋ ਰਿਹਾ ਹੈ। ਸ: ਬਾਦਲ ਨੇ ਆਖਿਆ ਕਿ ਕੇਂਦਰ ਸਰਕਾਰ ਨੂੰ ਖੁੱਲੇ ਦਿਲ ਨਾਲ ਮੀਂਹ ਨਾਲ ਪ੍ਰਭਾਵਿਤ ਇੰਨ੍ਹਾਂ ਇਲਾਕਿਆਂ ਦੇ ਲੋਕਾਂ ਦੀ ਮਦਦ ਲਈ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ।
ਸੇਮ ਦੀ ਸਮੱਸਿਆ ਦੇ ਖਾਤਮੇ ਲਈ ਪਿੰਡ ਪੱਧਰ ਤੇ ਮਾਈਕ੍ਰੋ ਪਲਾਨਿੰਗ ਕਰਨ ਦੀ ਲੋੜ ਤੇ ਜੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਲਈ ਇੰਨ੍ਹਾਂ ਇਲਾਕਿਆਂ ਦੇ ਹਰ ਨਾਗਰਿਕ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਪਵੇਗਾ। ਸ: ਬਾਦਲ ਨੇ ਆਖਿਆ ਕਿ ਉਨ੍ਹਾਂ ਨੇ ਸੂਬਾ ਸਰਕਾਰ ਦੇ ਆਲ੍ਹਾ ਅਫ਼ਸਰਾਂ ਨੂੰ ਇੰਨ੍ਹਾਂ ਖੇਤਰਾਂ ਵਿਚ ਤਾਇਨਾਤ ਕਰ ਦਿੱਤਾ ਹੈ ਤਾਂ ਜੋ ਲੋਕਾਂ ਦੇ ਹੋਏ ਨੁਕਸਾਨ ਦਾ ਸਹੀ ਤਰਾਂ ਨਾਲ ਜਾਇਜ਼ਾ ਲਿਆ ਜਾ ਸਕੇ ਅਤੇ ਉਨ੍ਹਾਂ ਨੂੰ ਫੌਰੀ ਤੌਰ ਤੇ ਸਹਾਇਤਾ ਮੁਹਈਆ ਕਰਵਾਈ ਜਾ ਸਕੇ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਇਹ ਤਾਕੀਦ ਕੀਤੀ ਕਿ ਉਹ ਇੰਨ੍ਹਾਂ ਇਲਾਕਿਆਂ ਦੇ ਵਸਨੀਕਾਂ ਦੇ ਹੋਏ ਨੁਕਸਾਨ ਨੂੰ ਚੰਗੀ ਤਰਾਂ ਨਾਲ ਘੋਖਣ ਤਾਂ ਜੋ ਪੀੜਤਾਂ ਨੂੰ ਯੋਗ ਮੁਆਵਜਾ ਦਿੱਤਾ ਜਾ ਸਕੇ।
ਇਸ ਤੋਂ ਪਹਿਲਾਂ ਪਿੰਡ ਪੰਨੀਵਾਲਾ, ਮਿੱਡਾ, ਬੋਦੀਵਾਲਾ ਆਦਿ ਦੇ ਪੀੜਤਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਆਰਥਿਕ ਬੋਝ ਤੋਂ ਬਾਹਰ ਕੱਢਣ ਲਈ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਸਹਾਇਤਾ ਕਰਨ ਲਈ ਪੁਰਜੋਰ ਉਪਰਾਲੇ ਕਰ ਰਹੀ ਹੈ। ਸ: ਬਾਦਲ ਨੇ ਐਲਾਣ ਕੀਤਾ ਕਿ ਉਨ੍ਹਾਂ ਨੇ ਸਹਿਕਾਰਤਾ ਵਿਭਾਗ ਨੂੰ ਇਹ ਨਿਰਦੇਸ਼ ਦਿੱਤਾ ਹੈ ਕਿ ਮੀਂਹ ਕਾਰਨ ਹੋਈ ਤਬਾਹੀ ਦੇ ਮੱਦੇਨਜ਼ਰ ਕਿਸਾਨਾਂ ਤੋਂ ਉਗਰਾਹੇ ਜਾਣ ਵਾਲੇ ਕਰਜਿਆਂ ਨੂੰ ¦ਬਿਤ ਕਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੌਜੂਦਾ ਸਕੰਟ ਤੋਂ ਭਲੀਭਾਂਤੀ ਜਾਣੂ ਹੈ ਅਤੇ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ।
ਇਸ ਕੁਦਰਤੀ ਆਫਤ ਕਾਰਨ ਹੋਏ ਭਾਰੀ ਨੁਕਸਾਨ ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦ ਤੋਂ ਸੂਬੇ ਵਿਚ ਸੇਮ ਦੀ ਸਮੱਸਿਆ ਆਈ ਹੈ ਤਦ ਤੋਂ ਲੈ ਕੇ ਹੁਣ ਤੱਕ ਇਹ ਫਸਲਾਂ ਅਤੇ ਸੰਪਤੀ ਦਾ ਸਭ ਤੋਂ ਭਾਰੀ ਨੁਕਸਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਇਨ੍ਹਾਂ ਸਾਰੇ ਰਾਹਤ ਕਾਰਜਾਂ ਦਾ ਮੁਆਇਨਾ ਕਰ ਰਹੇ ਹਨ ਤਾਂ ਜੋ ਇਸ ਵਿਚ ਕਿਸੇ ਤਰਾਂ ਦੀ ਕੋਈ ਕਮੀ ਨਾ ਰਹੇ। ਉਨ੍ਹਾਂ ਕਿਹਾ ਕਿ ਅਕਾਲ ਪੁਰਖ ਨੇ ਪੰਜਾਬੀਆਂ ਨੂੰ ਅਜਿਹੇ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਅਥਾਹ ਸ਼ਕਤੀ ਬਖ਼ਸੀ ਹੈ ਅਤੇ ਸੂਬਾ ਸਰਕਾਰ ਅਤੇ  ਲੋਕਾਂ ਦੇ ਯਤਨਾਂ ਨਾਲ ਸੇਮ ਦੇ ਇਸ ਕੋਹੜ ਨੂੰ ਜੜ੍ਹੋ ਪੁੱਟ ਦੇਵਾਂਗੇ। ਫਰਾਂਸ ਦੇ ਮਹਾਨ ਹੀਰੋ ਨਿਪੋਲੀਅਨ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਕ ਕੀੜੀ ਤੋਂ ਪ੍ਰੇਰਣਾ ਲੈਂਦੇ ਹੋਏ ਨਿਪੋਲੀਅਨ ਨੇ ਆਪਣੀ ਨਾਕਾਮਯਾਬੀ ਤੇ ਫਤਿਹ ਪਾ ਕੇ ਆਪਣਾ ਮਿੱਥਿਆ ਹੋਈਆਂ ਟੀਚਾ ਪਾ ਲਿਆ ਸੀ ਅਤੇ ਜੇਕਰ ਪੰਜਾਬ ਸਰਕਾਰ ਤੇ ਲੋਕ ਇੱਕਠੇ ਹੋ ਕੇ ਹੰਭਲਾ ਮਾਰਨ ਤਾਂ ਉਹ ਸੇਮ ਦੀ ਇਸ ਸਮੱਸਿਆ ਤੇ ਵੀ ਜਿੱਤ ਪ੍ਰਾਪਤ ਕਰ ਸਕਦੇ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਅੱਜ ਪਿੰਡ ਪੰਨੀਵਾਲਾ, ਮਿੱਡਾ, ਬੋਦੀਵਾਲਾ, ਰੱਤਾਖੇੜਾ, ਆਲਮਵਾਲਾ, ਅਸਪਾਲ, ਪੱਕੀ ਟਿੱਬੀ, ਕਟਿਆਂਵਾਲੀ, ਸਰਾਵਾਂ ਬੋਦਲਾ, ਭਗਵਾਨ ਪੁਰਾ, ਕੋਲਿਆਂ ਵਾਲੀ, ਆਦਿ ਦਾ ਦੌਰਾ ਕਰਕੇ ਮੀਂਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆਂ ਅਤੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸਕਿਲਾਂ ਸੁਣੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਲੋਟ ਦੇ ਵਿਧਾਇਕ ਸ: ਹਰਪ੍ਰੀਤ ਸਿੰਘ, ਪੰਜਾਬ ਐਗਰੋ ਦੇ ਚੇਅਰਮੈਨ ਜੱਥੇਦਾਰ ਦਿਆਲ ਸਿੰਘ ਕੋਲਿਆਂਵਾਲੀ, ਮੁੱਖ ਮੰਤਰੀ ਦੇ ਵਿਸੇਸ਼ ਪ੍ਰਮੁੱਖ ਸਕੱਤਰ ਸ: ਕੇ.ਜੇ.ਐਸ.ਚੀਮਾ, ਸਕੱਤਰ ਸਿੰਚਾਈ ਵਿਭਾਗ ਸ: ਕਾਹਨ ਸਿੰਘ ਪਨੂੰ, ਡਿਪਟੀ ਕਮਿਸ਼ਨਰ ਸ: ਜਸਕਿਰਨ ਸਿੰਘ, ਮਾਰਕਿਟ ਕਮੇਟੀ ਦੇ ਚੇਅਰਮੈਨ ਸ: ਬਸੰਤ ਸਿੰਘ ਕੰਗ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਰਾਕੇਸ ਧੀਂਗੜਾ, ਸ੍ਰੀਮਤੀ ਵੀਰਪਾਲ ਕੌਰ ਤਰਮਾਲਾ,  ਰਣਜੋਧ ਸਿੰਘ ¦ਬੀ, ਮਨਜੀਤ ਸਿੰਘ ਲਾਲਬਾਈ ਆਦਿ ਵੀ ਹਾਜਰ ਸਨ।

WRITTEN BY