ਨਵੀਂ ਦਿੱਲੀ, 14 ਸਤੰਬਰ (ਪੀ. ਟੀ.)- ਦੇਸ਼ ਅਤੇ ਦੁਨੀਆ ਦੀ ਸਭ ਤੋਂ ਉੱਘੀ ਯੂਨੀਵਰਸਿਟੀ ਜਵਾਹਰ ਲਾਲ ਨਹਿਰੂ ‘ਚ ਮੋਦੀ ਦਾ ਜਾਦੂ ਨਹੀਂ ਚੱਲਿਆ। ਅੱਜ ਜੇ.ਐਨ.ਯੂ. ਵਿਦਿਆਰਥੀ ਸੰਘ ਚੋਣਾਂ ਦੇ ਨਤੀਜੇ ਆਏ ਹਨ। ਜਿਸ ‘ਚ ਵਾਮਪੰਥੀ ਵਿਦਿਆਰਥੀ ਸੰਗਠਨ ਏ.ਆਈ.ਐਸ.ਏ. ਨੇ ਜੇ.ਐਨ.ਯੂ. ਵਿਦਿਆਰਥੀ ਸੰਘ ਚੋਣਾਂ ‘ਚ ਸਾਰੀਆਂ ਚਾਰ ਮਹੱਤਵਪੂਰਨ ਅਹੁਦਿਆਂ ‘ਤੇ ਜਿੱਤ ਹਾਸਲ ਕੀਤੀ। ਜਦਕਿ ਦਿੱਲੀ ਯੂਨੀਵਰਸਿਟੀ ‘ਚ ਮੋਦੀ ਦਾ ਜਾਦੂ ਖੂਬ ਚੱਲਿਆ, ਇਸ ਵਾਰ ਵਿਦਿਆਰਥੀ ਸੰਘ ਦੇ ਕੱਲ੍ਹ ਆਏ ਨਤੀਜਿਆਂ ‘ਚ ਭਾਰਤੀ ਜਨਤਾ ਪਾਰਟੀ ਦੀ ਵਿਦਿਆਰਥੀ ਯੂਨਿਟ ਅਖਿਲ ਵਿਦਿਆਰਥੀ ਪ੍ਰੀਸ਼ਦ ਨੇ ਚਾਰ ਮਹੱਤਵਪੂਰਨ ਸੀਟਾਂ ‘ਤੇ ਕਬਜ਼ਾ ਕੀਤਾ ਹੈ। ਇਸ ਵਾਰ ਕਾਂਗਰਸ ਨਾਲ ਜੁੜੇ ਵਿਦਿਆਰਥੀ ਸੰਗਠਨ ਨੈਸ਼ਨਲ ਸਟੁਡੈਂਟਸ
ਯੂਨੀਅਨ ਆਫ ਇੰਡੀਆ ਨੂੰ ਕਰਾਰੀ ਹਾਰ ਮਿਲੀ ਹੈ। ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀ ਸੰਘ ਦੇ ਚੋਣਾਂ ‘ਚ 54 ਫ਼ੀਸਦੀ ਤੋਂ ਜ਼ਿਆਦਾ ਵਿਦਿਆਰਥੀਆਂ ਨੇ ਆਪਣੇ ਮਤ ਅਧਿਕਾਰ ਦਾ ਇਸਤੇਮਾਲ ਕੀਤਾ ਸੀ।