June 20, 2026 1:41 pm

ਚੰਨੀ ਨੇ ਮੁੱਖ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁੱਕੀ

Page-1_15 ਚੰਡੀਗੜ੍ਹ, 17 ਸਤੰਬਰ (ਪੀ. ਟੀ.)- ਪੰਜਾਬ ਦੇ ਰਾਜਪਾਲ ਸ੍ਰੀ ਸ਼ਿਵਰਾਜ ਵੀ.ਪਾਟਿਲ ਨੇ ਅੱਜ ਇਥੇ ਪੰਜਾਬ ਸਟੇਟ ਸੂਚਨਾ ਕਮਿਸ਼ਨ ਦੇ ਨਵ ਨਿਯੁਕਤ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਸਰਵਣ ਸਿੰਘ ਚੰਨੀ ਨੂੰ ਅਹੁਦੇ ਅਤੇ ਸੰਵਿਧਾਨ ਪ੍ਰਤੀ ਵਫਾਦਾਰੀ ਦੀ ਸਹੁੰ ਚੁਕਾਈ। ਸਹੁੰ ਚੁੱਕਣ ਦੀ ਰਸਮ ਪੰਜਾਬ ਰਾਜ ਭਵਨ ਵਿਖੇ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਨਿਭਾਈ ਗਈ। ਸੇਵਾ ਮੁਕਤ ਆਈ.ਏ.ਐਸ. ਅਧਿਕਾਰੀ ਸ੍ਰੀ ਚੰਨੀ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵਿੱਚ ਕਈ ਅਹਿਮ ਅਹੁਦਿਆਂ ’ਤੇ ਸੇਵਾਵਾਂ ਨਿਭਾ ਚੁੱਕੇ ਹਨ ਜਿਨ੍ਹਾਂ ਵਿੱਚ ਪ੍ਰਮੁੱਖ ਸਕੱਤਰ ਗ੍ਰਹਿ, ਪਰਵਾਸੀ ਭਾਰਤੀ ਮਾਮਲੇ, ਵਿੱਤ ਕਮਿਸ਼ਨਰ ਅਪੀਲਾਂ, ਮਾਰਕਫੈਡ ਦੇ ਐਮ.ਡੀ. ਅਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਉਣੀਆਂ ਪ੍ਰਮੁੱਖ ਹਨ।

ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ, ਵਿਧਾਨ ਸਭਾ ਦੇ ਸਪੀਕਰ ਸ. ਚਰਨਜੀਤ ਸਿੰਘ ਅਟਵਾਲ, ਮਾਲ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਸਿਕੰਦਰ ਸਿੰਘ ਮਲੂਕਾ, ਟਰਾਂਸਪੋਰਟ ਮੰਤਰੀ ਸ. ਅਜੀਤ ਸਿੰਘ ਕੋਹਾੜ, ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਮੌਜੂਦ ਸਨ।

Send this to a friend