Skip to content
Independent perspectives. Global stories.
BREAKING

ਫੀਬਾ ਵੱਲੋਂ ਸਿੱਖ ਖਿਡਾਰੀਆਂ ਨੂੰ ਦਸਤਾਰ (ਪਟਕਾ) ਸਜਾ ਕੇ ਖੇਡਣ ਦੀ ਆਗਿਆ ਦੇਣੀ ਸ਼ਲਾਘਾਯੋਗ : ਜਥੇਦਾਰ ਅਵਤਾਰ ਸਿੰਘ’

Share this story

Page-1_36  ਅੰਮ੍ਰਿਤਸਰ, 18 ਸਤੰਬਰ (ਪੀ. ਟੀ.)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੰਟਰਨੈਸ਼ਨਲ ਬਾਸਕਿਟਬਾਲ ਫੈਡਰੇਸ਼ਨ (ਫੀਬਾ) ਵੱਲੋਂ ਸਿੱਖ ਖਿਡਾਰੀਆਂ ਨੂੰ ਦਸਤਾਰ (ਪਟਕਾ) ਸਜਾ ਕੇ ਬਾਸਕਿਟਬਾਲ ਖੇਡਣ ਦੀ ਆਗਿਆ ਦੇਣ ਦੇ ਫੈਸਲੇ ਨੂੰ ਸ਼ਲਾਘਾਯੋਗ ਦੱਸਿਆ ਹੈ। ਉਨ੍ਹਾਂ ਕਿਹਾ ਕਿ ਫੀਬਾ ਨੂੰ ਸਭ ਤੋਂ ਪਹਿਲਾਂ ਇਸ ਫੈਸਲੇ ’ਤੇ ਗੰਭੀਰਤਾ ਨਾਲ ਵਿਚਾਰ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਿੱਠੀ ਲਿਖੀ ਗਈ ਸੀ।ਉਨ•ਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਨੁਮਾਇੰਦਾ ਤੇ ਸਿਰਮੌਰ ਸੰਸਥਾ ਹੈ ਅਤੇ ਉਨ•ਾਂ ਨੂੰ ਦਰਮੇਸ਼ ਆਉਦੀਆਂ ਮੁਸ਼ਕਿਲਾਂ ਲਈ ਹਮੇਸ਼ਾ ਤੱਤਪਰ ਰਹਿੰਦੀ ਹੈ। ਦਫਤਰ ਸ਼੍ਰੋਮਣੀ ਕਮੇਟੀ ਤੋਂ ਪੱਤਰਕਾਰਾਂ ਨੂੰ ਸੰਬੋਧਿਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸਿੱਖਾਂ ਦੀ ਵੱਖਰੀ ਪਹਿਚਾਣ ਦੀ ਪ੍ਰਤੀਕ

ਦਸਤਾਰ ਨੂੰ ਫੀਬਾ ਵੱਲੋਂ ਆਗਿਆ ਮਿਲਣ ਨਾਲ ਸਮੁੱਚੀ ਸਿੱਖ ਕੌਮ ’ਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਇਕ ਬਹਾਦਰ, ਇਮਾਨਦਾਰ ਤੇ ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਹੈ ਤੇ ਹਰ ਸਿੱਖ ਲਈ ਉਸ ਦੇ ਕੇਸ ਜਾਨ ਤੋਂ ਵੀ ਜ਼ਿਆਦਾ ਪਿਆਰੇ ਹੁੰਦੇ ਹਨ ਜਿਨ•ਾਂ ਨੂੰ ਢੱਕਣਾ ਬਹੁਤ ਜ਼ਰੂਰੀ ਹੁੰਦਾ ਹੈ।
ਉਨ੍ਹਾਂ ਫੀਬਾ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਆਪਣੇ ਫੈਸਲੇ ਨੂੰ ਬਰਕਰਾਰ ਰੱਖਦਿਆਂ ਸਿੱਖਾਂ ਨੂੰ ਮੁਕੰਮਲ ਤੌਰ ’ਤੇ ਦਸਤਾਰ (ਪਟਕਾ) ਸਜਾ ਕੇ ਬਾਸਕਿਟਬਾਲ ਖੇਡਣ ਲਈ ਛੋਟ ਦੇਣ।ਦੱਸਣਯੋਗ ਹੈ ਕਿ ਫੀਬਾ ਵੱਲੋਂ ਸ. ਅੰਮ੍ਰਿਤਪਾਲ ਸਿੰਘ, ਸ. ਅਮਜੋਤ ਸਿੰਘ ਅਤੇ ਸ. ਅਨਮੋਲ ਸਿੰਘ ਨੂੰ ਦਸਤਾਰ (ਪਟਕਾ) ਸਜਾ ਕੇ ਬਾਸਕਿਟਬਾਲ ਖੇਡਣ ਤੋਂ ਰੋਕਿਆ ਗਿਆ ਸੀ ਜਿਸ ਦੀ ਕੌਮਾਂਤਰੀ ਪੱਧਰ ’ਤੇ ਦੇਸ਼-ਵਿਦੇਸ਼ ਦੇ ਸਿੱਖਾਂ ਵੱਲੋਂ ਭਾਰੀ ਵਿਰੋਧਤਾ ਕੀਤੀ ਗਈ ਸੀ।

WRITTEN BY