June 20, 2026 6:06 pm

ਹੜ੍ਹ ਪੀੜਤਾਂ ਦਾ ਡੇਂਗੂ ਦਾ ਮੁਫਤ ਟੈਸਟ ਅਤੇ ਇਲਾਜ ਕੀਤਾ ਜਾਵੇ : ਜਿਆਣੀ

Page-1_24 ਚੰਡੀਗੜ੍ਹ, 18 ਸਤੰਬਰ(ਪੀ. ਟੀ)- ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੇ ਸਿਹਤ ਮਹਿਕਮੇ ਦੇ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਨੂੰ ਡੇਂਗੂ ਦੇ ਟੈਸਟ ਅਤੇ ਇਲਾਜ਼ ਮੁਫਤ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਸੂਬੇ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਬਿਮਾਰੀਆਂ ਦੇ ਪੈਦਾ ਹੋਣ ਦੀ ਸੰਭਾਵਨਾ ਬਾਰੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਸੱਦੀ ਮੀਟੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਮਰੀਜਾਂ ਨੂੰ ਮੁਫਤ ਦਵਾਈਆਂ ਮੁਹੱਈਆ ਕਰਵਾਈਆਂ ਜਾਣ।ਇਸ ਮੌਕੇ ਉਨ੍ਹਾਂ ਇਨ੍ਹਾਂ ਇਲਾਕਿਆ ਵਿਚ ਮੁਫਤ ਚੈਕਅਪ ਕੈਂਪ ਅਤੇ ਇਲਾਜ਼ ਮੁਹੱਈਆ ਕਰਵਾਉਣ ਲਈ ਤੁਰੰਤ ਕਾਰਵਾਈ ਕਰਨ ਦੇ ਅਦੇਸ਼ ਜਾਰੀ ਕੀਤੇ।

Send this to a friend