ਜ¦ਧਰ, 19 ਸਤੰਬਰ (ਪੀ. ਟੀ.)- ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਦੱਸਿਆ ਕਿ ਐਨ.ਆਈ.ਸੀ. ਵੱਲੋਂ ਤਿਆਰ ਕੀਤੇ ਨਵੇਂ ਸਾਫਟਵੇਅਰ ਦੀ ਸਹਾਇਤਾ ਨਾਲ ਜ਼ਿਲ੍ਹੇ ਅੰਦਰ ਮਿਡ-ਡੇ-ਮੀਲ ਸਕੀਮ ਦੀ ਮੋਨੀਟਰਿੰਗ ਕਰਨ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਇਸ ਨਵੇਂ ਸਾਫਟਵੇਅਰ ਦੀ ਸਹਾਇਤਾ ਨਾਲ ਮਿਡ-ਡੇ-ਮੀਲ ਦੀ ਮੋਨੀਟਰਿੰਗ ਨੂੰ ਅਮਲੀ ਰੂਪ ਦੇਣ ਲਈ ਐਨ.ਆਈ.ਸੀ ਨਾਲ ਕੋਆਰਡੀਨੇਟ ਕਰਕੇ ਸਬੰਧਤ ਅਮਲੇ ਨੂੰ ਟ੍ਰੇਨਿੰਗ ਦੇਣ ਲਈ ਪ੍ਰੋਗਰਾਮ ਉਲੀਕਿਆ ਜਾਵੇ। ਅੱਜ ਇਥੇ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਵਿੱਦਿਅਕ ਸਕੀਮਾਂ ਤਹਿਤ ਕੀਤੇ ਗਏ ਕੰਮਾਂ ਦਾ ਰੀਵਿਊ ਕਰਨ ਲਈ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਸੱਦੀ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਦੱਸਿਆ ਕਿ ਇਸ ਸਾਫਟਵੇਅਰ ਦੀ ਮੱਦਦ ਨਾਲ ਐਸ.ਐਮ.ਐਸ ਤੇ ਹੋਰ ਤਰੀਕਿਆਂ ਨਾਲ ਬਹੁਤ
ਘੱਟ ਸਮੇਂ ਵਿੱਚ ਅਤੇ ਬਹੁਤ ਹੀ ਅਸਰਦਾਰ ਤਰੀਕੇ ਨਾਲ ਮਿਡ-ਡੇ-ਮੀਲ ਦੀ ਮੋਨੀਟਰਿੰਗ ਸੰਭਵ ਹੈ ਅਤੇ ਇਹ ਪ੍ਰਯੋਗ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਕਾਮਯਾਬ ਵੀ ਰਿਹਾ ਹੈ। ਉਨ੍ਹਾਂ ਕਿਹਾ ਇਸ ਸਾਫਟਵੇਅਰ ਦੀ ਵਰਤੋਂ ਨਾਲ ਇਸ ਸਕੀਮ ਦੀ ਮੋਨੀਟਰਿੰਗ ਲਈ ਲੋੜੀਂਦੇ ਅਮਲੇ ਨੂੰ ਟ੍ਰੇਨਿੰਗ ਦੀ ਦੇਣ ਲਈ ਸਿੱਖਿਆ ਅਧਿਕਾਰੀ ਐਨ.ਆਈ.ਸੀ ਦਫਤਰ ਜਲੰਧਰ ਨਾਲ ਮਿਲਕੇ ਤੁਰੰਤ ਪ੍ਰੋਗਰਾਮ ਉਲੀਕਣ। ਮੀਟਿੰਗ ਦੌਰਾਨ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਹਰਿੰਦਪਾਲ ਸਿੰਘ ਨੇ ਦੱਸਿਆ ਕਿ ਸਾਲ 2014-15 ਦੌਰਾਨ ਜ਼ਿਲ੍ਹੇ ਅੰਦਰ ਇੱਕ ਰਿਹਾਇਸ਼ੀ ਵਿਸ਼ੇਸ਼ ਟ੍ਰੇਨਿੰਗ ਸੈਂਟਰ ਖੋਲ੍ਹਿਆ ਜਾ ਰਿਹਾ ਹੈ ਜਿਸ ਵਿੱਚ ਕੁੱਲ 50 ਬੱਚੇ ਦਾਖਲ ਕਰਨ ਦਾ ਟੀਚਾ ਮਿਲਿਆ ਹੈ।



