ਚੰਡੀਗੜ੍ਹ, 19 ਸਤੰਬਰ (ਪੀ. ਟੀ.)- ਜੰਮੂ ਅਤੇ ਕਸ਼ਮੀਰ ਵਿੱਚ ਆਏ ਹੜ੍ਹ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਲਈ ਸਥਾਨਕ ਸਰਕਾਰ ਮੰਤਰੀ ਜੀ ਨੇ ਸਥਾਨਕ ਸਰਕਾਰ ਵਿਭਾਗ ਦੇ ਦਰਜਾ?3 ਅਤੇ ਉਸ ਦੇ ਉਪਰ ਦੇ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਅਨੁਸਾਰ ਇੱਕ ਦਿਨ ਦੀ ਤਨਖਾਹ ਦੀ ਕਟੌਤੀ ਕਰਕੇ ਇਹ ਰਾਸ਼ੀ ਜੰਮੂ ਕਸ਼ਮੀਰ ਵਿੱਚ ਹੜ੍ਹ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਲਈ ਪ੍ਰਧਾਨ ਮੰਤਰੀ ਰਾਹਤ ਫੰਡ ਵਿੱਚ ਜਮ੍ਹਾਂ ਕਰਵਾਉਣ ਲਈ ਬੇਨਤੀ ਕੀਤੀ ਹੈ।ਇਸ ਤੋਂ ਪਹਿਲਾਂ ਸਥਾਨਕ ਸਰਕਾਰ ਮੰਤਰੀ ਜੀ ਵੱਲੋਂ ਅੰਮ੍ਰਿਤਸਰ ਵਿਖੇ ਵੱਡੇ ਤੌਰ ਤੇ ਡੋਨੇਸ਼ਨ ਬਾਕਸ ਲਗਵਾ ਕੇ ਸ਼ਹਿਰ ਵਾਸੀਆਂ ਨੂੰ ਇਸ ਕੁਦਰਤੀ ਆਫਤ ਨਾਲ ਜੰਮ ਕਸ਼ਮੀਰ ਵਿੱਚ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਕਰਨ ਲਈ ਬੇਨਤੀ ਕੀਤੀ ਗਈ ਸੀ ਜਿਸ ਦਾ ਜਨਤਾ ਤੋਂ ਵਧੀਆ ਹੁੰਗਾਰਾ ਪ੍ਰਾਪਤ ਹੋਇਆ ਹੈ। ਉਨ੍ਹਾਂ ਅੰਮ੍ਰਿਤਸਰ ਸ਼ਹਿਰ ਨਿਵਾਸੀਆਂ ਦਾ ਦਿਲ ਖੋਲ੍ਹ ਕੇ ਇਸ ਸੰਕਟ ਦੇ ਸਮੇਂ ਆਪਣੇ ਭੈਣਾਂ?ਭਰਾਵਾਂ ਦੀ ਮੱਦਦ ਕਰਨ ਲਈ ਧੰਨਵਾਦ ਕੀਤਾ।