Skip to content
Independent perspectives. Global stories.
BREAKING

ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 4 ਅੱਤਵਾਦੀ ਹਲਾਕ

Share this story

ਸ੍ਰੀਨਗਰ, 20 ਸਤੰਬਰ  (ਪੀ.ਟੀ.)- ਜੰਮੂ-ਕਸ਼ਮੀਰ ਦੇ ਤੰਗਧਾਰ ਸੈਕਟਰ ‘ਚ ਨਿਯੰਤਰਨ ਰੇਖਾ ਦੇ ਕੋਲ ਸੁਰੱਖਿਆ ਬਲਾਂ ਦੇ ਨਾਲ ਮੁਕਾਬਲੇ ’ਚ ਚਾਰ ਅੱਤਵਾਦੀ ਮਾਰੇ ਗਏ। ਇਕ ਰੱਖਿਆ ਬੁਲਾਰੇ ਨੇ ਦੱਸਿਆ ਕਿ ਕੁਪਵਾੜਾ ਦੇ ਤੰਗਧਾਰ ਸੈਕਟਰ ’ਚ ਕੰਟਰੋਲ ਰੇਖਾ ਦੇ ਨਜ਼ਦੀਕ ਖ਼ੁਫ਼ੀਆ ਸੂਚਨਾ ‘ਤੇ ਕਾਰਵਾਈ ਕਰਦੇ ਹੋਏ ਚਾਰ ਅੱਤਵਾਦੀ ਮਾਰੇ ਗਏ। ਬੁਲਾਰੇ ਨੇ ਦੱਸਿਆ ਕਿ ਮੁੱਠਭੇੜ ਤੜਕੇ ਸ਼ੁਰੂ ਹੋਈ ਅਤੇ ਮੁੱਠਭੇੜ ਸਥਾਨ ਤੋਂ ਚਾਰ ਏ.ਕੇ.47 ਰਾਈਫ਼ਲਜ਼ ਬਰਾਮਦ ਕੀਤੀਆਂ ਗਈਆਂ ਹਨ। ਅੱਤਵਾਦੀਆਂ ਦੀ ਸ਼ਨਾਖ਼ਤ ਅਤੇ ਉਨ੍ਹਾਂ ਦੇ ਸਮੂਹ ਦਾ ਪਤਾ ਲਗਾਇਆ ਜਾ ਰਿਹਾ ਹੈ।

WRITTEN BY