Skip to content
Independent perspectives. Global stories.
BREAKING

ਬਾਦਲ ਵੱਲੋਂ ਕੇਂਦਰੀ ਰੇਲਵੇ ਮੰਤਰੀ ਨੂੰ ਕਿਸੇ ਵੀ ਰੇਲ ਦਾ ਨਾਮ ‘ਨਾਮਧਾਰੀ ਆਜ਼ਾਦੀ ਸੰਗਰਾਮ ਐਕਸਪ੍ਰੈਸ’ ਰੱਖਣ ਦੀ ਅਪੀਲ

Share this story

ਚੰਡੀਗੜ੍ਹ, 21 ਸਤੰਬਰ (ਪੀ.ਟੀ.)-ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕੇਂਦਰੀ ਰੇਲਵੇ ਮੰਤਰੀ ਸ੍ਰੀ ਡੀ.ਵੀ. ਸਦਾਨੰਦ ਗੌੜਾ ਦੇ ਨਿੱਜੀ ਦਖ਼ਲ ਦੀ ਮੰਗ ਕਰਦਿਆਂ ਕੌਮੀ ਆਜ਼ਾਦੀ ਸੰਘਰਸ਼ ਵਿੱਚ ਕੂਕਾ ਲਹਿਰ ਦੀ ਇਤਿਹਾਸਕ ਮਹੱਤਤਾ ਦੇ ਮੱਦੇਨਜ਼ਰ ਕਿਸੇ ਵੀ ਰੇਲ ਦਾ ਨਾਮ ‘ਨਾਮਧਾਰੀ ਆਜ਼ਾਦੀ ਸੰਗਰਾਮ ਐਕਸਪ੍ਰੈਸ’ ਰੱਖਣ ਦੀ ਅਪੀਲ ਕੀਤੀ। ਸ੍ਰੀ ਗੌੜਾ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਇਸ ਸਬੰਧ ਵਿੱਚ ਬਿਨਾਂ ਕਿਸੇ ਦੇਰੀ ਤੋਂ ਕਾਰਵਾਈ ਕਰਨ ਲਈ ਆਖਿਆ ਕਿਉਂ ਜੋ ਇਹ ਮਾਮਲਾ ਪਹਿਲਾਂ ਹੀ ਬਹੁਤ ਸਮੇਂ ਤੋਂ ਲੰਬਿਤ ਹੈ। ਉਨ੍ਹਾਂ ਆਖਿਆ ਕਿ ਕੂਕਾ ਲਹਿਰ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਵਜੋਂ ਕਿਸੇ ਵੀ ਰੇਲ ਦਾ ਨਾਮ ‘ਨਾਮਧਾਰੀ ਆਜ਼ਾਦੀ ਸੰਗਰਾਮ ਐਕਸਪ੍ਰੈਸ’ ਰੱਖਿਆ ਜਾਵੇ।  ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਵੱਲੋਂ ਕੂਕਾ ਲਹਿਰ ਨੂੰ ਆਜ਼ਾਦੀ ਅੰਦੋਲਨ ਦੇ ਇਕ ਹਿੱਸੇ ਵਜੋਂ ਪਹਿਲਾਂ ਹੀ ਮਾਨਤਾ ਦਿੱਤੀ ਜਾ ਚੁੱਕੀ ਹੈ ਅਤੇ ਸਾਲ 2007 ਵਿੱਚ ਕੂਕਾ ਲਹਿਰ ਦੇ 150 ਵਰ੍ਹਿਆਂ ਮੌਕੇ ਯਾਦਗਾਰੀ ਸਮਾਗਮ ਕਰਵਾਏ ਸਨ।

WRITTEN BY