ਚੰਡੀਗੜ੍ਹ, 21 ਸਤੰਬਰ (ਨਾਗਪਾਲ)- ਹਰਿਆਣਾ ਵਿਧਾਨ ਸਭਾ ਚੋਣਾ ਲਈ ਭਾਜਪਾ ਨੇ ਬਾਕੀ ਦੇ 47 ਉਮੀਦਵਾਰਾਂ ਦਾ ਐਲਾਨ ਕੀਤਾ। ਜਿਨ੍ਹਾਂ ‘ਚ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਦੀ ਛੋਟੀ ਭੈਣ ਵੰਦਨਾ ਸ਼ਰਮਾ ਵੀ ਸ਼ਾਮਲ ਹੈ। ਭਾਜਪਾ ਦੀ ਕੇਂਦਰੀ ਚੋਣ ਕਮੇਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ‘ਚ ਇਕ ਬੈਠਕ ਕੀਤੀ ਅਤੇ 47 ਉਮੀਦਵਾਰਾਂ ਦੇ ਨਾਮਾਂ ਨੂੰ ਪ੍ਰਵਾਨਗੀ ਦਿ¤ਤੀ। ਇਸ ਦੇ ਨਾਲ ਹੀ 15 ਅਕਤੂਬਰ ਨੂੰ ਹਰਿਆਣਾ ‘ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ 90 ਉਮੀਦਵਾਰਾਂ ਦੀ ਚੋਣ ਪੂਰੀ ਕਰ ਲਈ ਗਈ ਹੈ।



