Skip to content
Independent perspectives. Global stories.
BREAKING

ਜਥੇਦਾਰ ਅਵਤਾਰ ਸਿੰਘ ਕਰਨਗੇ 4 ਅਕਤੂਬਰ ਨੂੰ ਸ੍ਰੀਨਗਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

Share this story

ਗਡਕਰੀ ਵੱਲੋਂ ਸ੍ਰੀਨਗਰ ਦਾ ਦੌਰਾ, ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ’ਤੇ ਪ੍ਰਗਟਾਈ ਤਸੱਲੀ
Page-1_35 ਜੰਮੂ/ਸ੍ਰੀਨਗਰ, 22 ਸਤੰਬਰ (ਪੀ.ਟੀ)- ਕੇਂਦਰੀ ਮੰਤਰੀ ਸ੍ਰੀ ਨਿਤਿਨ ਗਡਕਰੀ ਨੇ ਅੱਜ ਸ੍ਰੀਨਗਰ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਬੁੰਗਾ ਬਡਗਾਮ  ਵਿਖੇ ਚਲਾਏ ਜਾ ਰਹੇ ਰਾਹਤ ਕੈਂਪ ਵਿਚ ਪੁੱਜੇ, ਜਿਥੇ ਉਨ੍ਹਾਂ ਨੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਸਮੁੱਚੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਸਥਾਨਕ ਸਿੱਖਾਂ ਨੇ ਉਨ੍ਹਾਂ ਨੂੰ ਮੈਮੋਰੰਡਮ ਦਿੱਤਾ, ਜਿਸ ਵਿਚ ਉਨ੍ਹਾਂ ਨੇ ਆਪਣੇ ਢਹਿ ਚੁਕੇ ਮਕਾਨਾਂ ਦੀ ਮੁੜ ਉਸਾਰੀ ਅਤੇ ਕਾਰੋਬਾਰ ਵਿਚ ਹੋਏ ਨੁਕਸਾਨ ਦੀ ਭਰਪਾਈ ਕਰਨ ਦੀ ਮੰਗ ਕੀਤੀ, ਤਾਂ ਜੋ ਉਹ ਮੁੜ ਪੈਰਾਂ ’ਤੇ ਆ ਸਕਣ। ਉਨ੍ਹਾਂ ਨੇ ਸਥਾਨਕ ਸਰਕਾਰ ’ਤੇ  ਰੋਸ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਮੁਸ਼ਕਿਲ ਘੜੀ ਵਿਚ ਸਰਕਾਰ

ਨੇ ਰਾਹਤ ਕਾਰਜਾਂ ’ਚ ਉਨ੍ਹਾਂ ਦੀ ਕਿਸੇ ਨੇ ਨਹੀਂ ਸੁਣੀ, ਜਦਕਿ ਸ਼੍ਰੋਮਣੀ ਕਮੇਟੀ ਉਸੇ ਦਿਨ ਤੋਂ ਲੰਗਰ-ਪਾਣੀ, ਮੈਡੀਕਲ ਸਹਾਇਤਾ ਅਤੇ ਹੋਰ ਹਰ ਪ੍ਰਕਾਰ ਦੀ ਲੋੜ ਪੂਰਿਆਂ ਕਰ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਡੀਸ਼ਨਲ ਸਕੱਤਰ ਸ. ਦਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇ. ਅਵਤਾਰ ਸਿੰਘ 4 ਅਕਤੂਬਰ ਨੂੰ ਸ੍ਰੀਨਗਰ ਵਿਖੇ ਹੜ੍ਹ ਪੀੜਤ ਇਲਾਕਿਆਂ ਦਾ ਦੌਰਾ ਕਰਨ ਲਈ ਆ ਰਹੇ ਹਨ, ਜਿਸ ਦੌਰਾਨ ਉਹ ਹੜ੍ਹ ਪੀੜਤਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਨਗੇ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣਗੇ। ਉਨ੍ਹਾਂ ਦੱਸਿਆ ਕਿ ਕਸ਼ਮੀਰ ’ਚ ਆਏ ਹੜ੍ਹ ਦੌਰਾਨ ਜਿਹੜੇ ਸਿੱਖ ਪਰਿਵਾਰਾਂ ਦੇ ਵਿਅਕਤੀ ਮਾਰੇ ਗਏ ਹਨ, ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਵਿਖੇ ਜੋ ਆਖੰਡ ਪਾਠ 25 ਸਤੰਬਰ ਨੂੰ ਰੱਖਵਾਏ ਗਏ ਸਨ, ਉਨ੍ਹਾਂ ਦੇ ਭੋਗ 27 ਸਤੰਬਰ ਨੂੰ ਪਾਏ ਜਾਣਗੇ। ਸ. ਬੇਦੀ ਨੇ ਦੱਸਿਆ ਕਿ ਗੁਰਦੁਆਰਾ ਸ਼ਹੀਦ ਬੁੰਗਾ ਬਡਗਾਮ (ਸ੍ਰੀਨਗਰ) ਵਿਖੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਜਿਹੜੇ ਆਖੰਡ ਪਾਠ ਬੀਤੇ ਐਤਵਾਰ ਰਖਵਾਏ ਗਏ ਸਨ, ਉਨ੍ਹਾਂ ਦੇ ਭੋਗ ਮੰਗਲਵਾਰ 23 ਸਤੰਬਰ ਨੂੰ ਪਾਏ ਜਾਣਗੇ।  

WRITTEN BY