ਚੰਡੀਗੜ੍ਹ, 22 ਸਤੰਬਰ (ਪੀ.ਟੀ.)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸੂਬੇ ਦੇ ਸਿੰਜਾਈ ਮੰਤਰੀ ਸ. ਸ਼ਰਨਜੀਤ ਸਿੰਘ ਢਿੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੂਬੇ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵੱਲੋਂ ਹਾਲ ਹੀ ਦੇ ਦਿਨਾਂ ਵਿੱਚ ਕੀਤੇ ਦੱਖਣੀ ਭਾਰਤ ਦੇ ਦੌਰੇ ਨੂੰ ਸੂਬੇ ਦੀ ਸਨਅਤ ਲਈ ਲਾਹੇਵੰਦ ਦੱਸਦਿਆਂ ਕਿਹਾ ਕਿ ਸ. ਬਾਦਲ ਦੇ ਇਸ ਦੌਰੇ ਨਾਲ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵੱਲੋਂ ਸਨਅਤਾਂ ਨੂੰ ਪ੍ਰਫੁੱਲਤ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਹੋਰ ਤੇਜ਼ੀ ਫੜੇਗੀ। ਸ. ਢਿੱਲੋਂ ਨੇ ਕਿਹਾ ਕਿ ਉਪ ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਸਦਕਾ ਪਿਛਲੇ ਚਾਰ ਦਿਨਾਂ ਵਿੱਚ ਪੰਜਾਬ ਵਿੱਚ ਹਜ਼ਾਰਾਂ ਕਰੋੜ ਰੁਪਏ ਦੇ ਹੋਰ ਨਿਵੇਸ਼ ਨੂੰ ਰਾਹ ਖੁੱਲ੍ਹਿਆ ਹੈ। ਸੀਨੀਅਰ ਅਕਾਲੀ ਆਗੂ ਸ.ਢਿੱਲੋਂ ਨੇ ਕਿਹਾ ਕਿ ਸ. ਬਾਦਲ ਦੇਸ਼ ਦੇ ਪਹਿਲੇ ਅਜਿਹੇ ਉਪ ਮੁੱਖ ਮੰਤਰੀ ਹਨ ਜਿਹੜੇ ਆਪਣੇ ਸੂਬੇ ਵਿੱਚ ਨਿਵੇਸ਼ ਲਈ ਸਨਅਤਕਾਰਾਂ ਨੂੰ ਖੁਦ ਮਿਲ ਕੇ ਪ੍ਰੇਰਿਤ ਕਰਦੇ ਹਨ।
ਸੁਖਬੀਰ ਸਿੰਘ ਬਾਦਲ ਦਾ ਦੱਖਣੀ ਭਾਰਤ ਦੌਰਾ ਸੂਬੇ ਵਿੱਚ ਸਨਅਤੀਕਰਨ ਨੂੰ ਹੋਰ ਤੇਜ਼ ਕਰੇਗਾ : ਸ਼ਰਨਜੀਤ ਸਿੰਘ ਢਿੱਲੋਂ



