Skip to content
Independent perspectives. Global stories.
BREAKING

ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਨਾਲ ਮਿਲ ਕੇ ਜੰਮੂ-ਕਸ਼ਮੀਰ ਦੇ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡੀ…..

Share this story

ਅੰਮ੍ਰਿਤਸਰ 23 ਸਤੰਬਰ (ਪੀ. ਟੀ.)- ਨਿਹੰਗ ਸਿੰਘ ਜਥੇਬੰਦੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਮੋਢੇ ਨਾਲ ਮੋਢਾ ਜੋੜਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਸ੍ਰੀਨਗਰ ਵਿਖੇ ਪੁੱਜ ਕੇ ਰਾਹਤ ਕਾਰਜਾਂ ਵਿੱਚ ਵੱਡਾ ਯੋਗਦਾਨ ਪਾਇਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ-ਵੱਖ ਨਿਹੰਗ ਸਿੰਘ ਦਲਾਂ ਦੇ ਮੁੱਖੀਆਂ ਨੇ ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਸ਼ਹੀਦ ਬੁੰਗਾ ਬਡਗਾਮ ਸ੍ਰੀਨਗਰ ਵਿਖੇ ਪੁੱਜ ਕੇ ਹੜ• ਪੀੜਤਾਂ ਲਈ 11 ਲੱਖ ਰੁਪਏ ਦੀ ਰਾਹਤ ਸਮੱਗਰੀ ਅਤੇ 1 ਲੱਖ ਰੁਪਏ ਨਗਦ ਰਾਹਤ ਕਾਰਜਾਂ ਵਿੱਚ ਸਹਾਇਤਾ ਦਿੱਤੀ ਹੈ।ਇਸ ਰਾਹਤ ਵਿੱਚ ਕੰਬਲ, ਕੋਟੀਆਂ, ਲੋੜੀਂਦਾ ਘਰੇਲੂ ਸਮਾਨ ਅਤੇ ਸੁੱਕਾ ਰਾਸ਼ਨ ਆਦਿ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਬਾਬਾ ਬਲਬੀਰ ਸਿੰਘ ਨੇ ਆਪਣੇ ਸਾਥੀਆਂ ਨਾਲ ਹੜਾਂ ਤੋਂ ਪ੍ਰਭਾਵਿਤ ਵੱਖ-ਵੱਖ

ਖੇਤਰਾਂ ਦਾ ਦੌਰਾ ਵੀ ਕੀਤਾ।ਉਨ•ਾਂ ਨਾਲ ਬਾਬਾ ਨਾਗਰ ਸਿੰਘ ਹਰੀਆਂ ਵਾਲੇ, ਬਾਬਾ ਛਿੰਦਾ ਸਿੰਘ ਭਿੰਖੀਵਿੰਡ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਸ. ਸਤਬੀਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ, ਬਿਜੈ ਸਿੰਘ ਮੀਤ ਸਕੱਤਰ ਸ਼੍ਰੋਮਣੀ ਕਮੇਟੀ, ਸ. ਕੁਲਦੀਪ ਸਿੰਘ ਭੋਗਲ, ਸ. ਅਵਤਾਰ ਸਿੰਘ ਹਿੱਤ, ਸ. ਜਗਜੀਤ ਸਿੰਘ ਦਰਦੀ ਆਦਿ ਸ਼ਖਸੀਅਤਾਂ ਹਾਜ਼ਰ ਸਨ।

WRITTEN BY