Skip to content
Independent perspectives. Global stories.
BREAKING

ਪੰਜਾਬ ਵਿਚੋਂ ਧੋਖੇਬਾਜ਼ ਗੈਰ-ਬੈਂਕਿੰਗ ਵਿੱਤੀ ਕੰਪਨੀਆਂ ਦਾ ਕਾਰੋਬਾਰ ਬੰਦ ਕਰਵਾਇਆ ਜਾਵੇਗਾ

Share this story

ਚੰਡੀਗੜ੍ਹ, 23 ਸਤੰਬਰ (ਨਾਗਪਾਲ)- ਸੂਬੇ ਵਿਚ ਚੱਲ ਰਹੀਆਂ ਅਜਿਹੀਆਂ ਜਾਅਲੀ ਗੈਰ-ਬੈਂਕਿੰਗ ਵਿੱਤੀ ਕੰਪਨੀਆਂ ਜਿਹੜੀਆਂ ਪੰਜਾਬ ਦੇ ਲੋਕਾਂ ਨੂੰ ਵੱਖ-ਵੱਖ ਸਕੀਮਾਂ ਦਾ ਝਾਂਸਾ ਦੇ ਕੇ ਉਨ੍ਹਾਂ ਤੋਂ ਪੈਸੇ ਇਕੱਠੇ ਕਰ ਰਹੀਆਂ ਹਨ, ਉਨ੍ਹਾਂ ਕੰਪਨੀਆਂ ਖਿਲਾਫ ਪੰਜਾਬ ਨੇ ਕਾਰਵਾਈਆਂ ਤੇਜ਼ ਕਰ ਦਿੱਤੀਆਂ ਹਨ। ਇਸ ਸਬੰਧ ਵਿਚ ਅੱਜ ਇੱਥੇ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ ਵੱਲੋਂ ਗੈਰ-ਬੈਂਕਿੰਗ ਵਿੱਤੀ ਕੰਪਨੀਆਂ ਦੀ 26ਵੀਂ ਰਾਜ ਪੱਧਰੀ ਕੋਆਰਡੀਨੇਸ਼ਨ ਕਮੇਟੀ ਦੀ ਪ੍ਰਧਾਨਗੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਵਿਚ ਮੁੱਖ ਸਕੱਤਰ ਵੱਲੋਂ ਇਸ ਮੁੱਦੇ ਦੀ ਗੰਭੀਰਤਾ ਨੂੰ ਦੇਖਦਿਆਂ ਅਜਿਹੀਆਂ ਗੈਰ-ਬੈਂਕਿੰਗ ਵਿੱਤੀ ਕੰਪਨੀਆਂ ਦੇ ਖੁੰਭਾਂ ਵਾਂਗੂੰ ਫੈਲਣ ‘ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ ਜੋ ਕਿ ਲੋਕਾਂ ਨੂੰ ਵਿੱਤੀ ਲਾਭ ਦੇਣ ਦੇ ਨਾਂ ‘ਤੇ ਧੋਖੇ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਪੂਰਬੀ ਭਾਰਤ ਵਿਚ ਅਜਿਹੀਆਂ ਕੁਝ ਵਿੱਤੀ ਸੰਸਥਾਵਾਂ ਵੱਲੋਂ ਚਿੱਟ ਫੰਡ ਦੇ ਨਾਂ ‘ਤੇ ਕੀਤੇ ਗਏ ਧੋਖਿਆਂ ਨੇ ਸਰਕਾਰਾਂ ਅਤੇ ਵਿੱਤ ਨਾਲ ਜੁੜੀਆਂ ਰੈਗੁਲੇਟਰੀਆਂ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਹਨ।

WRITTEN BY