Skip to content
Independent perspectives. Global stories.
BREAKING

ਪੰਜਾਬ ਸਰਕਾਰ ਛੇਤੀ ਹੀ 645 ਅਧਿਆਪਕਾਂ ਨੂੰ ਮੁੱਖ ਅਧਿਆਪਕਾਂ ਵਜੋਂ ਪਦਉਨਤ ਕਰੇਗੀ

Share this story

ਚੰਡੀਗੜ੍ਹ 24 ਸਤੰਬਰ (ਪੀ. ਟੀ.)- ਪੰਜਾਬ ਸਰਕਾਰ ਇਸ ਸਾਲ 31 ਅਕਤੂਬਰ ਤਕ ਪਦਉਨਤੀ ਕੋਟੇ ਦੇ ਹੇਠ 645 ਅਧਿਆਪਕਾਂ ਨੂੰ ਮੁੱਖ ਅਧਿਆਪਕਾਂ ਦੇ ਤੌਰ ਤੇ ਪਦਉਨਤ ਕਰੇਗੀ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇਥੇ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਹਦਾਇਤਾਂ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਮੁਲਾਜ਼ਮ ਵਿੰਗ ਪੰਜਾਬ ਦੇ ਵਫਦ ਨਾਲ ਹੋਈ ਪਿਛਲੀ ਸ਼ਾਮ ਇਕ ਮੀਟਿੰਗ ਦੌਰਾਨ ਜਾਰੀ ਕੀਤੀ।  ਇਹ ਵਫਦ ਆਪਣੇ ਪ੍ਰਧਾਨ ਸ੍ਰੀ ਸੁਰਿੰਦਰ ਸਿੰਘ ਪਹਿਲਵਾਨ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਦੇ ਸਬੰਧ ਵਿਚ ਮੁੱਖ ਮੰਤਰੀ ਨੂੰ ਮਿਲਣ ਆਇਆ ਸੀ।  ਸਿੱਖਿਆ ਵਿਭਾਗ ਵਿੱਚ ਖਾਲੀ ਆਸਾਮੀਆਂ ਤੁਰੰਤ ਪੁਰ ਕਰਨ ਦੀ ਮੰਗ ਦੇ ਸਬੰਧ ਵਿੱਚ ਪ੍ਰਮੁੱਖ ਸਕੱਤਰ ਸਿੱਖਿਆ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ 5078 ਅਧਿਆਪਕਾਂ ਦੀ ਭਰਤੀ ਦੀ ਪ੍ਰੀਕ੍ਰਿਆ ਚਲ ਰਹੀ ਹੈ ਜੋ ਇਸ ਮਹੀਨੇ ਦੇ ਅੰਤ ਤਕ ਮੁਕੰਮਲ ਹੋ ਜਾਵੇਗੀ।  ਸੂਬੇ ਵਿਚ ਵੈਟਨਰੀ ਇੰਸਪੈਕਟਰਾਂ ਨੂੰ

ਰਜਿਸ਼ਟਰੇਸ਼ਨ ਦੀ ਸੁਵਿੱਧਾ ਮੁਹਈਆ ਕਰਵਾਉਣ ਸਬੰਧੀ ਮੰਗ ਬਾਰੇ ਮੁੱਖ ਮੰਤਰੀ ਨੇ ਪ੍ਰਮੁੱਖ ਸਕੱਤਰ ਪਸ਼ੂ ਪਾਲਣ ਨੂੰ ਇਸ ਮਾਮਲੇ ਦਾ ਸਾਰੇ ਕਾਨੂੰਨੀ ਪਹਿਲੂਆਂ ਤੋਂ ਜਾਇਜ਼ਾ ਲੈਣ ਲਈ ਆਖਿਆ।  ਟਰਾਂਸਪੋਰਟ ਸੈਕਟਰ ਨੂੰ ਪੂਰੀ ਤਰ੍ਹਾਂ ਕੁਸ਼ਲ ਬਨਾਉਣ ਲਈ ਟਰਾਂਸਪੋਰਟ ਵਿਭਾਗ ਛੇਤੀ ਹੀ ਠੇਕੇ ਦੇ ਆਧਾਰ ਤੇ ਕੰਡਕਟਰਾਂ ਦੀ ਭਰਤੀ ਦੀ ਨੀਤੀ ਤਿਆਰ ਕਰੇਗਾ ਅਤੇ ਪਨਬਸ ਅਤੇ ਪੀ.ਆਰ.ਟੀ.ਸੀ ਵਿੱਚ ਨਵੀਆਂ ਬਸਾਂ ਪਾਈਆਂ ਜਾਣਗੀਆਂ। ਸਾਲ 2006 ਤਕ 10 ਸਾਲ ਦੀ ਸੇਵਾ ਮੁਕੰਮਲ ਕਰਨ ਵਾਲੇ ਆਰਜੀ ਮੁਲਾਜ਼ਮਾਂ ਦੀਆਂ ਸੇਵਾਂਵਾ ਨੂੰ ਨਿਯਮਤ ਕਰਨ ਸਬੰਧੀ ਮੰਗ ਬਾਰੇ ਪ੍ਰਸੋਨਲ ਵਿਭਾਗ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ 2 ਮੁਲਾਜ਼ਮਾਂ ਤੋਂ ਸਿਵਾਏ ਬਾਕੀ ਸਾਰਿਆਂ ਨੂੰ ਨੀਤੀ ਦੇ ਅਨੁਸਾਰ ਨਿਯਮਤ ਕਰ ਦਿੱਤਾ ਗਿਆ ਹੈ ਜਦਕਿ 2 ਮੁਲਾਜ਼ਮਾਂ ਦੀਆਂ ਸੇਵਾਂਵਾ ਨਿਯਮਤ ਕਰਨ ਦੀ ਪ੍ਰੀਕ੍ਰਿਆ ਚਲ ਰਹੀ ਹੈ। ਮੁੱਖ ਮੰਤਰੀ ਨੇ ਪੀ.ਐਸ.ਪੀ.ਸੀ.ਐਲ ਦੇ ਚੇਅਰਮੈਨ ਨੂੰ ਬਿਜਲੀ ਸੈਕਟਰ ਨਾਲ ਸਬੰਧਤ ਮੁਲਾਜ਼ਮਾਂ ਦੀਆਂ ਐਸੋਸੀਏਸ਼ਨਾਂ ਨਾਲ ¦ਬਿਤ ਮੰਗਾਂ ਦੇ ਜਲਦੀ ਹਲ ਵਾਸਤੇ ਐਸੋਸ਼ੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵੱਖਰੀ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ।

WRITTEN BY