Skip to content
Independent perspectives. Global stories.
BREAKING

ਪੰਜਾਬ ਸਰਕਾਰ ਨੇ ਸੀਨੀਅਰ ਸਹਾਇਕਾਂ ਦੀਆਂ 94 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ

Share this story

ਚੰਡੀਗੜ, 24 ਸਤੰਬਰ (ਪੀ. ਟੀ.)- ਪੰਜਾਬ ਸਰਕਾਰ ਨੇ ਆਮ ਰਾਜ ਪ੍ਰਬੰਧਨ ਵਿਭਾਗ ਰਾਹੀਂ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਚ 94 ਸੀਨੀਅਰ ਸਹਾਇਕਾਂ ਦੀਆਂ ਸਿੱਧੀਆਂ ਅਸਾਮੀਆਂ ਭਰਨ ਲਈ ਯੋਗ ਉਮੀਦਵਾਰਾਂ ਤੋਂ ਦਰਖਾਸਤਾਂ ਦੀ ਮੰਗ ਕੀਤੀ ਹੈ। ਇਸ ਸਬੰਧੀ ਜ਼ਿਆਦਾ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਨਲਾਈਨ ਅਰਜ਼ੀਆਂ 29 ਸਤੰਬਰ ਤੋਂ 21 ਅਕਤੂਬਰ, 2014 ਤੱਕ ਪੰਜਾਬ ਸਰਕਾਰ ਦੀ ਵੈੱਬਸਾਈਟ ’ਤੇ ਭਰੀਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਵੈੱਬਸਾਈਟ ਵਿਚ ‘ਡਿਪਾਰਟਮੈਂਟ’ ਲਿੰਕ ਖੋਲ੍ਹਣ ਤੋਂ ਬਾਅਦ ‘ਜਨਰਲ ਐਡਮਿਨੀਸਟ੍ਰੇਸ਼ਨ’ ਲਿੰਕ ਰਾਹੀਂ ਦਰਖਾਸਤਾਂ ਭਰੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਅਸਾਮੀ ਲਈ ਵਿਦਿਅਕ ਯੋਗਤਾ ਕਿਸੇ ਵੀ ਵਿਸ਼ੇ ਵਿਚ ਗ੍ਰੈਜੂਏਸ਼ਨ ਦੀ ਡਿਗਰੀ, ਕੰਪਿਊਟਰ ਯੋਗਤਾ ਅਤੇ ਦਸਵੀਂ ਪੱਧਰ ਦੀ ਪੰਜਾਬੀ ਪਾਸ ਲਾਜ਼ਮੀ ਯੋਗਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੀਨੀਅਰ ਸਹਾਇਕ ਦੀ ਅਸਾਮੀ ਲਈ

ਦਸੰਬਰ 2014 ਵਿਚ ਲਿਖਤੀ ਟੈਸਟ ਲਏ ਜਾਣ ਦੀ ਸੰਭਾਵਨਾ ਹੈ ਅਤੇ ਪੱਕੀ ਤਾਰੀਖ ਦਾ ਐਲਾਨ ਦਸੰਬਰ ਦੇ ਪਹਿਲੇ ਹਫਤੇ ਵੈੱਬਸਾਈਟ ‘ਤੇ ਪਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਲਿਖਤੀ ਟੈਸਟ ਅੰਗਰੇਜ਼ੀ/ਪੰਜਾਬੀ ਵਿਚ ਹੋਵੇਗਾ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ, ਵਿਦਿਅਕ ਯੋਗਤਾ, ਉਮਰ ਹੱਦ, ਚੋਣ ਪ੍ਰਕਿਰਿਆ ਅਤੇ ਫੀਸ ਆਦਿ ਸਬੰਧੀ ਜਾਣਨ ਲਈ ਾ.ਪੁਨਜੳਬਗੋਵਟ.ਗੋਵ.ਨਿ ‘ਤੇ ਲਾਗਇਨ ਕੀਤਾ ਜਾ ਸਕਦਾ ਹੈ।

WRITTEN BY