ਮੁੰਬਈ 24 ਸਤੰਬਰ (ਪੀ. ਟੀ.)-ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਬਾਰੇ ਕਾਂਗਰਸ ਨਾਲ ਕੋਈ ਸਮਝੌਤਾ ਸਿਰੇ ਨਾ ਚੜਨ ਦੇ ਦਰਮਿਆਨ ਸ਼ਰਦ ਪਵਾਰ ਦੀ ਅਗਵਾਈ ਵਾਲੀ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ) ਦੀ ਕੋਰ ਕਮੇਟੀ ਦੀ ਮੀਟਿੰਗ ਹੋਈ ਜਿਸ ਵਿਚ ਭਵਿੱਖ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਜਿਸ ‘ਚ ਪਵਾਰ ਤੇ ਸੀਨੀਅਰ ਪਾਰਟੀ ਆਗੂ ਪ੍ਰਫੁਲ ਪਟੇਲ ਵੀ ਸ਼ਾਮਿਲ ਹੋਏ, ਡਿਪਟੀ ਮੁੱਖ ਮੰਤਰੀ ਅਜੀਤ ਪਵਾਰ ਦੀ ਸਰਕਾਰੀ ਰਿਹਾਇਸ਼ ‘ਤੇ ਹੋਈ।



