Skip to content
Independent perspectives. Global stories.
BREAKING

ਜਥੇਦਾਰ ਅਵਤਾਰ ਸਿੰਘ ਵੱਲੋਂ ਸਿੱਖਾਂ ਦੇ ਮੁੜ-ਵਸੇਬੇ ਲਈ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨਾਲ ਮੁਲਾਕਾਤ

Share this story

ਸ਼੍ਰੋਮਣੀ ਕਮੇਟੀ ਵੱਲੋਂ ਲੰਗਰਾਂ ਦਾ ਪ੍ਰਵਾਹ ਜਾਰੀ ਰਹੇਗਾ
Page-1(1)_38 ਅੰਮ੍ਰਿਤਸਰ, 25 ਸਤੰਬਰ (ਪੀ. ਟੀ.)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਜੰਮੂ-ਕਸ਼ਮੀਰ ਵਿੱਚ ਭਿਆਨਕ ਹੜ੍ਹਾਂ ਦੀ ਮਾਰ ਹੇਠ ਆਏ ਕਸ਼ਮੀਰੀ ਸਿੱਖਾਂ ਦਾ ਹਾਲ ਜਾਨਣ ਅਤੇ ਇਸ ਸਬੰਧੀ ਜੰਮੂ-ਕਸ਼ਮੀਰ ਸਰਕਾਰ ਨਾਲ ਗੱਲਬਾਤ ਕਰਨ ਲਈ ਦੋ ਦਿਨਾ ਦੌਰੇ ’ਤੇ ਸ੍ਰੀਨਗਰ ਵਿਖੇ ਪੁੱਜੇ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਜਨਾਬ ਉਮਰ ਅਬਦੁੱਲਾ ਨਾਲ ਮੁੱਖ ਮੰਤਰੀ ਨਿਵਾਸ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਜਥੇਦਾਰ ਅਵਤਾਰ ਸਿੰਘ ਅਤੇ ਉਨ੍ਹਾਂ ਨਾਲ ਕਸ਼ਮੀਰੀ ਸਿੱਖਾਂ ਦੇ ਵਫਦ ਵਿਚ ਸ਼ਾਮਲ ਆਗੂਆਂ ਨੂੰ ਮੁੱਖ ਮੰਤਰੀ ਜਨਾਬ ਉਮਰ ਅਬਦੁੱਲਾ ਨੇ ਆਪਣੇ ਗ੍ਰਹਿ ਵਿਖੇ ਆਉਣ ਤੇ ਜੀ ਆਇਆਂ ਕਿਹਾ।

ਤਕਰੀਬਨ ਅੱਧਾ ਘੰਟਾ ਚੱਲੀ ਗੱਲਬਾਤ ਦੌਰਾਨ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸ੍ਰੀਨਗਰ ਇਲਾਕੇ ‘ਚ ਆਏ ਹੜ•ਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀਨਗਰ (ਜੰਮੂ-ਕਸ਼ਮੀਰ) ਦੇ ਸਿੱਖਾਂ ਅਤੇ ਬਾਕੀ ਧਰਮਾਂ ਦੇ ਪ੍ਰੀਵਾਰਾਂ ਲਈ ਕੀਤੇ ਗਏ ਰਾਹਤ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਤੋਰ ਤੇ ਧੰਨਵਾਦ ਕੀਤਾ। ਇਸ ਦੌਰਾਨ ਜਨਾਬ ਉਮਰ ਅਬਦੁੱਲਾ ਨੇ ਸ੍ਰੀਨਗਰ ਵਿਖੇ ਹੜ•ਾਂ ਦੀ ਮਾਰ ਹੇਠਾਂ ਆਏ ਲੋਕ ਜੋ ਆਪਣੇ ਘਰਾਂ ਤੋਂ ਬੇਘਰ ਹੋ ਕੇ ਰਹਿ ਰਹੇ ਹਨ ਉਨ•ਾਂ ਲਈ ਸ਼੍ਰੋਮਣੀ ਕਮੇਟੀ ਪਾਸੋਂ ਹੋਰ ਸਮੱਗਰੀ ਅਤੇ ਮੈਡੀਕਲ ਸਹੂਲਤਾਂ ਦੇ ਨਾਲ ਨਾਲ ਸਰਦੀ ਦੇ ਮੌਸਮ ਤੇ ਚਿੰਤਾ ਵਿਅਕਤ ਕਰਦਿਆਂ ਉਥੋਂ ਦੇ ਪਹਿਰਾਵੇ ਵਾਲੇ ਔਰਤਾਂ, ਮਰਦਾਂ ਅਤੇ ਬੱਚਿਆਂ ਲਈ ਗਰਮ ਕਪੜਿਆਂ ਜਿਨ•ਾਂ ‘ਚ ਸਵੈਟਰ, ਜੈਕਟਾਂ ਅਤੇ ਅਣਸੀਤੇ ਕੱਪੜੇ ਗਰਮ ਬਿਸਤਰੇ, ਰਜਾਈਆਂ, ਤਲਾਈਆਂ, ਕੰਬਲ ਅਤੇ ਗਰਮ ਸ਼ਾਲਾਂ ਭੇਜਣ ਲਈ ਮੰਗ ਕੀਤੀ।ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀਨਗਰ ਵਿਖੇ ਰਾਹਤ ਕਾਰਜਾਂ ਲਈ ਭੇਜੀ ਜਾ ਰਹੀ ਸਮੱਗਰੀ ਦੀ ਵਿਸਥਾਰ ਸਹਿਤ ਜਾਣਕਾਰੀ ਦੇਂਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਉਸ ਸਮੇਂ ਤੱਕ ਰਾਹਤ ਕਾਰਜ ਜਾਰੀ ਰੱਖੇਗੀ ਜਦ ਤੱਕ ਸ੍ਰੀਨਗਰ ਵਿਖੇ ਹੜ•ਾਂ ਤੋਂ ਪ੍ਰਭਾਵਿਤ ਪ੍ਰੀਵਾਰਾਂ ਦੀ ਹਾਲਤ ਸਥਿਰ ਨਹੀਂ ਹੋ ਜਾਂਦੀ ਅਤੇ ਇਹ ਆਪਣੇ ਘਰਾਂ ਵਿਚ ਚੰਗੀ ਤਰ•ਾਂ ਵਸ ਨਹੀਂ ਜਾਂਦੇ। ਇਸ ਦੌਰਾਨ ਜਥੇਦਾਰ ਅਵਤਾਰ ਸਿੰਘ ਨੇ ਮੁੱਖ ਮੰਤਰੀ ਜਨਾਬ ਉਮਰ ਅਬਦੁੱਲਾ ਨੂੰ ਅਪੀਲ ਕਰਦਿਆਂ ਕਿਹਾ ਕਿ ਸ੍ਰੀਨਗਰ ਵਿਖੇ ਹੜ•ਾਂ ਤੋਂ ਬੁਰੀ ਤਰ•ਾਂ ਪ੍ਰਭਾਵਤ ਹੋਏ ਸਿੱਖ ਪ੍ਰੀਵਾਰਾਂ ਲਈ ਵਿਸ਼ੇਸ਼ ਪੈਕਜ ਜਲਦ ਤੋਂ ਜਲਦ ਜਾਰੀ ਕਰਕੇ ਉਨ•ਾਂ ਦੇ ਮੁੜ ਵਸੇਬੇ ਲਈ ਯਤਨ ਕਰਨ ਅਤੇ ਉ•ਂਨ•ਾਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇ । ਜਥੇਦਾਰ ਅਵਤਾਰ ਸਿੰਘ ਨੇ ਸਿੱਖਾਂ ਲਈ ਵਿਸ਼ੇਸ਼ ਫਬਰੀਕੇਟਿਡ ਘਰਾਂ ਵਾਲੀ ਵਖਰੀ ਕਲੋਨੀ ਦੀ ਮੰਗ ਵੀ ਕੀਤੀ। ਇਸ ਦੌਰਾਨ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਜੰਮੂ-ਕਸ਼ਮੀਰ ਵਿਖੇ ਹੜ•ਾਂ ਤੋਂ ਪ੍ਰਭਾਵਿਤ ਸਿੱਖਾਂ ਦੀ ਵਿੱਤੀ ਅਤੇ ਹਰ ਤਰ•ਾਂ ਦੀ ਮਦਦ ਕਰਨ ਲਈ ਪੂਰਾ ਯਕੀਨ ਦਿਵਾਇਆ।ਇਸ ਮੌਕੇ ਮੁੱਖ ਮੰਤਰੀ ਜਨਾਬ ਉਮਰ ਅਬਦੁੱਲਾ ਨੂੰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਰਾਹਤ ਸਮੱਗਰੀ ਵੰਡਣ ਮੌਕੇ  ਸ਼੍ਰੋਮਣੀ ਕਮੇਟੀ ਨੂੰ ਆ ਰਹੀਆਂ ਮੁਸ਼ਕਲਾਂ ਅਤੇ ਕਸ਼ਮੀਰੀ ਸਿੱਖਾਂ ਦੇ ਮੁੜ ਵਸੇਬੇ ਲਈ ਯਾਦ ਪੱਤਰ ਦਿੱਤਾ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਨਾਲ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ੍ਰ: ਰੂਪ ਸਿੰਘ ਅਤੇ ਸ੍ਰ: ਸਤਬੀਰ ਸਿੰਘ, ਵਧੀਕ ਸਕੱਤਰ ਸ੍ਰ: ਦਿਲਜੀਤ ਸਿੰਘ ਬੇਦੀ, ਸ੍ਰ: ਪਰਮਜੀਤ ਸਿੰਘ ਸਰੋਆ, ਸ੍ਰ: ਜਗਜੀਤ ਸਿੰਘ ਮੀਤ ਸਕੱਤਰ, ਸ੍ਰ: ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰ: ਰਜਿੰਦਰ ਸਿੰਘ ਰੂਬੀ ਅਟਾਰੀ ਮੈਨੇਜਰ ਗੁਰਦੁਆਰਾ ਸਤਲਾਣੀ ਸਾਹਿਬ, ਸ੍ਰ: ਇੰਦਰ ਮੋਹਣ ਸਿੰਘ ‘ਅਨਜਾਣ’ ਸ੍ਰ: ਜਤਿੰਦਰ ਸਿੰਘ, ਸ੍ਰ: ਅੰਮ੍ਰਿਤਪਾਲ ਸਿੰਘ, ਸ੍ਰ: ਗੁਰਜੀਤ ਸਿੰਘ ਦੱਤਾ ਪ੍ਰਧਾਨ ਗੁਰਦੁਆਰਾ ਸ਼ਹੀਦ ਬੁੰਗਾ ਬਡਗਾਮ, ਸ੍ਰ: ਰਜਿੰਦਰ ਸਿੰਘ ਲੱਕੀ, ਸ੍ਰ: ਬਲਦੇਵ ਸਿੰਘ, ਸ੍ਰ: ਜਸਪਾਲ ਸਿੰਘ, ਸ੍ਰ: ਸਵਿੰਦਰ ਸਿੰਘ ਮੀਤ ਪ੍ਰਧਾਨ, ਗੁਰਦੁਆਰਾ ਕਮੇਟੀ ਬਡਗਾਮ ਸ੍ਰ: ਚਰਨਜੀਤ ਸਿੰਘ ਚੰਨੀ, ਸ੍ਰ: ਗੁਰਮੀਤ ਸਿੰਘ ਜਨਰਲ ਸਕੱਤਰ ਗੁ: ਕਮੇਟੀ ਆਦਿ ਹਾਜ਼ਰ ਸਨ।

WRITTEN BY