Skip to content
Independent perspectives. Global stories.
BREAKING

ਮੁੱਖ ਮੰਤਰੀ ਵੱਲੋਂ ਭਾਰਤੀ ਵਿਗਿਆਨੀਆਂ ਨੂੰ ਵਿਲੱਖਣ ਪ੍ਰਾਪਤੀ ਲਈ ਵਧਾਈ

Share this story

ਚੰਡੀਗੜ੍ਹ, 25 ਸਤੰਬਰ (ਪੀ. ਟੀ.)- ਭਾਰਤੀ ਵਿਗਿਆਨੀਆਂ ਵੱਲੋਂ ਪਲੇਠੀ ਕੋਸ਼ਿਸ਼ ਰਾਹੀਂ ਮੰਗਲਯਾਨ ਗ੍ਰਹਿ ਪੰਧ ’ਤੇ ਪਹੁੰਚਾਉਣ ਦੀ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਆਖਿਆ ਕਿ ਭਾਰਤੀ ਵਿਗਿਆਨੀਆਂ ਨੇ ਵਿਗਿਆਨ ਤੇ ਤਕਨਾਲੋਜੀ ਦੇ ਖੇਤਰ ਵਿੱਚ ਸ਼ਾਨਦਾਰ ਰਵਾਇਤ ਨੂੰ ਬਰਕਰਾਰ ਰੱਖਿਆ ਹੈ। ਇਕ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਨਵੀਨ ਕਾਢਾਂ ਰਾਹੀਂ ਦੇਸ਼ ਨੂੰ ਭੋਜਨ ਸੁਰੱਖਿਆ ਤੋਂ ਲੈ ਕੇ ਰੱਖਿਆ ਢਾਂਚੇ ਦੀ ਮਜ਼ਬੂਤੀ ਲਈ ਲਾਮਿਸਾਲ ਯੋਗਦਾਨ ਪਾਉਣ ਵਾਲੇ ਭਾਰਤੀ ਵਿਗਿਆਨੀਆਂ ਨੇ ਆਪਣੇ ਇਸ ਉੱਦਮ ਨਾਲ ਆਲਮੀ ਪੱਧਰ ’ਤੇ ਦੇਸ਼ ਦਾ ਮਾਣ ਵਧਾਇਆ ਹੈ। ਸ. ਬਾਦਲ ਨੇ ਕਿਹਾ ਕਿ ਇਸ ਵਿਲੱਖਣ ਪ੍ਰਾਪਤੀ ਨਾਲ ਮਿਹਨਤਕਸ਼ ਅਤੇ ਨਵੇਂ ਵਿਚਾਰਾਂ ਨਾਲ ਲਬਰੇਜ਼ ਵਿਗਿਆਨੀਆਂ ਨੇ ਸਾਡੇ ਦੇਸ਼ ਨੂੰ ਤਿੰਨ ਹੋਰ ਚੋਣਵੇਂ ਮੁਲਕਾਂ ਦੀ ਕਤਾਰ ਵਿੱਚ ਲਿਆ ਖੜਾ ਕੀਤਾ ਹੈ। ਉਨ੍ਹਾਂ ਆਖਿਆ ਕਿ ਹਰੇਕ ਭਾਰਤੀ ਲਈ ਇਹ ਮਾਣ ਵਾਲੀ ਗੱਲ ਹੈ

ਕਿ ਦੇਸ਼ ਨਵੇਂ ਮੀਲਪੱਥਰ ਕਾਇਮ ਕਰਨ ਦੇ ਸਮਰੱਥ ਹੋ ਗਿਆ ਹੈ। ਇਸ ਅਹਿਮ ਪ੍ਰਾਜੈਕਟ ਨਾਲ ਸਬੰਧਤ ਹਰੇਕ ਮੈਂਬਰ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਭਾਰਤ ਹੁਣ ਵਿਸ਼ਵ ਦੀ ‘ਸੋਨੇ ਦੀ ਚਿੜੀ’ ਵਾਲਾ ਪੁਰਾਣਾ ਰੁਤਬਾ ਬਹਾਲ ਕਰਨ ਦੇ ਰਾਹ ਚੱਲ ਪਿਆ ਹੈ।

WRITTEN BY