Skip to content
Independent perspectives. Global stories.
BREAKING

ਸਵੱਛ ਭਾਰਤ ਅਭਿਆਨ ਦਾ ਸੁਨੇਹਾ ਘਰ-ਘਰ ਪਹੁੰਚਾਇਆ ਜਾਵੇ : ਭਗਤ ਚੂਨੀ ਲਾਲ

Share this story

ਜਲੰਧਰ, 25 ਸਤੰਬਰ (ਪੀ. ਟੀ)-  ਭਾਰਤ ਸਰਕਾਰ ਵੱਲੋਂ ਅੱਜ ਤੋਂ ਸ਼ੁਰੂ ਕੀਤੇ ਗਏ ਸਵੱਛ ਭਾਰਤ ਅਭਿਆਨ ਨਾਲ ਲੋਕਾਂ ਨੂੰ ਸੰਜੀਦਗੀ ਨਾਲ ਜੋੜਨ ਦੇ ਉਦੇਸ਼ ਨਾਲ ਅੱਜ ਕੈਬਨਿਟ ਮੰਤਰੀ ਸ੍ਰੀ ਭਗਤ ਚੂਨੀ ਲਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਵਿੱਚ ਮੁੱਖ ਸੰਸਦੀ ਸਕੱਤਰ ਸ੍ਰੀ ਕੇ.ਡੀ.ਭੰਡਾਰੀ, ਸਾਬਕਾ ਮੰਤਰੀ ਸ੍ਰੀ ਮਨੋਰੰਜਨ ਕਾਲੀਆ, ਮੇਅਰ ਨਗਰ ਨਿਗਮ ਸ੍ਰੀ ਸੁਨੀਲ ਜੋਤੀ, ਕਮਿਸ਼ਨਰ ਨਗਰ ਨਿਗਮ ਸ੍ਰੀ ਮਨਪ੍ਰੀਤ ਸਿੰਘ ਛੱਤਵਾਲ, ਨਗਰ ਨਿਗਮ ਦੇ ਹੋਰ ਅਧਿਕਾਰੀਆਂ ਅਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਕੌੰਸਲਰਾਂ ਵੱਲੋਂ ਸ਼ਿਰਕਤ ਕੀਤੀ ਗਈ।  ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਵੱਲੋਂ 25 ਸਤੰਬਰ 2014 ਤਂੋ 23 ਅਕਤੂਬਰ 2014 ਤੱਕ ਲਗਾਤਾਰ ਇਹ ਅਭਿਆਨ ਚਲਾਇਆ ਜਾ ਰਿਹਾ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਭਗਤ ਚੂਨੀ ਲਾਲ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਸਵੱਛ ਭਾਰਤ ਅਭਿਆਨ ਬਹੁਤ ਹੀ ਉਸਾਰੂ ਉਪਰਾਲਾ ਹੈ ਅਤੇ ਲੋਕਾਂ ਨੂੰ ਇਸ ਲੋਕ ਪੱਖੀ

ਅਭਿਆਨ ਦੇ ਨਾਲ ਵੱਧ ਤੋਂ ਵੱਧ ਜੁੜਨਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਅਤੇ ਕੌਂਸਲਰਾਂ ਨੂੰ ਇਸ ਅਭਿਆਨ ਦੇ ਸੁਨੇਹੇ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਅਭਿਆਨ ਜਿਥੇ ਲੋਕਾਂ ਦੀ ਸਿਹਤ ਨਾਲ ਜੁੜਿਆ ਹੋਇਆ ਹੈ ਉਥੇ ਇਸ ਦੇ ਉਸਾਰੂ ਸਮਾਜਿਕ ਨਤੀਜੇ ਵੀ ਯਕੀਨੀ ਤੌਰ ‘ਤੇ ਜਲਦ ਹੀ ਸਾਹਮਣੇ ਆਉਣਗੇ। ਇਸ ਮੁਹਿੰਮ ਨੂੰ ਅਸਰਦਾਰ ਢੰਗ ਨਾਲ ਅਮਲੀ ਜਾਮਾ ਪਹਿਨਾਉਣ ਲਈ ਇਸ ਮੀਟਿੰਗ ਦੌਰਾਨ ਮੁੱਖ ਸੰਸਦੀ ਸਕੱਤਰ ਸ੍ਰੀ ਕੇ.ਡੀ.ਭੰਡਾਰੀ ਅਤੇ ਸਾਬਕਾ ਮੰਤਰੀ ਸ੍ਰੀ ਮਨੋਰੰਜਨ ਕਾਲੀਆ ਵੱਲੋਂ ਵੀ ਮੀਟਿੰਗ ਦੌਰਾਨ ਅਧਿਕਾਰੀਆਂ ਤੇ ਕੌਂਸਲਰਾਂ ਨੂੰ ਪ੍ਰੇਰਿਤ ਕੀਤਾ ਗਿਆ। ਕਮਿਸ਼ਨਰ ਨਗਰ ਨਿਗਮ ਸ੍ਰੀ ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ ਇਸ ਮੀਟਿੰਗ ਉਪਰੰਤ 150 ਦੇ ਕਰੀਬ ਸਫਾਈ ਸੇਵਕਾ ਦੀ ਸ਼ਮੂਲੀਅਤ ਨਾਲ ਸਥਾਨਕ ਸ਼ਾਸਤਰੀ ਚੌਕ ਤੋਂ ਸ਼ਹਿਰ ਲਈ ਇਸ ਅਭਿਆਨ ਦਾ ਅੱਜ ਆਗਾਜ਼ ਕੀਤਾ ਗਿਆ ਜਿਸ ਦੌਰਾਨ ਹੋਟਲ ਪ੍ਰੈਜੀਡੈਂਟ ਅਤੇ ਲਾਡੋਵਾਲੀ ਰੋਡ ਤੱਕ ਸਫਾਈ ਸੇਵਕਾਂ ਵੱਲੋਂ ਸਫਾਈ ਕਰਕੇ ਲੋਕਾਂ ਨੂੰ ਇਸ ਮੁਹਿੰਮ ਦਾ ਪ੍ਰਤੀਕ ਦੇ ਤੌਰ ‘ਤੇ ਸੁਨੇਹਾ ਦਿੱਤਾ ਗਿਆ।

WRITTEN BY