Skip to content
Independent perspectives. Global stories.
BREAKING

ਸ਼੍ਰੋਮਣੀ ਕਮੇਟੀ ਦੀਆਂ ਡਾਕਟਰੀ ਟੀਮਾਂ ਨੇ ਵੱਖ-ਵੱਖ ਹੜ੍ਹ ਪੀੜਤ ਇਲਾਕਿਆਂ ਵਿੱਚ ਕੈਂਪ ਲਗਾਏ

Share this story

Page-1_32 ਅੰਮ੍ਰਿਤਸਰ 26 ਸਤੰਬਰ (ਪੀ. ਟੀ.)- ਜੰਮੂ-ਕਸ਼ਮੀਰ ਵਿੱਚ ਹੜ੍ਹਾਂ ਕਾਰਨ ਆਏ ਕੁਦਰਤੀ ਕਹਿਰ ਤੋਂ ਬਾਅਦ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀਨਗਰ (ਜੰਮੂ-ਕਸ਼ਮੀਰ) ਦੇ ਵੱਖ-ਵੱਖ ਇਲਾਕਿਆਂ ਵਿੱਚ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ, ਵੱਲਾ ਵੱਲੋਂ ਡਾਕਟਰਾਂ ਦੀਆਂ ਸਪੈਸ਼ਲ ਟੀਮਾਂ ਭੇਜ ਕੇ ਹੜ• ਪੀੜਤ ਲੋਕਾਂ ਦਾ ਫਰੀ ਇਲਾਜ ਕੀਤਾ ਜਾ ਰਿਹਾ ਹੈ।ਇਨ•ਾਂ ਟੀਮਾਂ ਵਿੱਚ ਹੱਡੀਆਂ ਦੇ ਰੋਗਾਂ ਦੇ ਮਾਹਿਰ, ਬੱਚਿਆਂ ਦੀਆਂ ਬੀਮਾਰੀਆਂ ਦੇ ਮਾਹਿਰ ਅਤੇ ਦਵਾਈਆਂ ਦੇ

ਮਾਹਿਰ ਡਾਕਟਰਾਂ ਦੁਆਰਾ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ।ਸ. ਬੇਦੀ ਨੇ ਦੱਸਿਆਂ ਕਿ ਇਹ ਟੀਮਾਂ ਗੁਰਦੁਆਰਾ ਸ਼ਹੀਦ ਬੁੰਗਾ, ਬਡਗਾਮ ਅਲੂਚੀ ਬਾਗ, ਰਾਮਬਾਗ, ਬਿਮਨਾ ਅਤੇ ਜਵਾਹਰ ਨਗਰ ਆਦਿ ਇਲਾਕਿਆਂ ਵਿੱਚ ਕੈਂਪ ਲਗਾ ਕੇ ਬਿਨਾ ਕਿਸੇ ਭੇਦਭਾਵ ਦੇ ਹਰ ਵਰਗ ਦੇ ਲੋਕਾਂ ਦਾ ਇਲਾਜ ਕਰ ਰਹੀਆਂ ਹਨ ਤੇ ਡਾਕਟਰਾਂ ਦੀ ਮੰਗ ਅਨੁਸਾਰ ਹੁਣ ਤੱਕ ਲਗਭਗ 5 ਲੱਖ ਤੋਂ ਵੱਧ ਦੀਆਂ ਦਵਾਈਆਂ ਦਿੱਤੀਆਂ ਜਾ ਚੁੱਕੀਆਂ ਹਨ।ਉਨ•ਾਂ ਕਿਹਾ ਕਿ ਬਾਕੀ ਇਲਾਕਿਆਂ ਵਿੱਚ ਵੀ ਵੱਖ-ਵੱਖ ਰੋਗਾਂ ਦੇ ਮਾਹਰ ਡਾਕਟਰਾਂ ਦੀਆਂ ਟੀਮਾਂ ਭੇਜੀਆਂ ਜਾਣਗੀਆਂ।ਉਨ•ਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੰਭੀਰ ਰੂਪ ਵਿੱਚ ਬਿਮਾਰ ਤਿੰਨ ਵਿਅਕਤੀਆਂ ਨੂੰ ਦਿੱਲੀ ਦੇ ਹਸਪਤਾਲ ਵਿੱਚ ਇਲਾਜ ਕਰਾਉਣ ਦੀ ਸ਼੍ਰੋਮਣੀ ਕਮੇਟੀ  ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਨਾਲ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ੍ਰ: ਰੂਪ ਸਿੰਘ ਅਤੇ ਸ੍ਰ: ਸਤਬੀਰ ਸਿੰਘ, ਵਧੀਕ ਸਕੱਤਰ ਸ੍ਰ: ਦਿਲਜੀਤ ਸਿੰਘ ਬੇਦੀ, ਸ੍ਰ: ਪਰਮਜੀਤ ਸਿੰਘ ਸਰੋਆ, ਸ੍ਰ: ਜਗਜੀਤ ਸਿੰਘ ਮੀਤ ਸਕੱਤਰ, ਸ੍ਰ: ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰ: ਰਜਿੰਦਰ ਸਿੰਘ ਰੂਬੀ ਅਟਾਰੀ ਮੈਨੇਜਰ ਗੁਰਦੁਆਰਾ ਸਤਲਾਣੀ ਸਾਹਿਬ, ਸ੍ਰ: ਇੰਦਰ ਮੋਹਣ ਸਿੰਘ ‘ਅਨਜਾਣ’ ਸ੍ਰ: ਜਤਿੰਦਰ ਸਿੰਘ, ਸ੍ਰ: ਅੰਮ੍ਰਿਤਪਾਲ ਸਿੰਘ, ਸ੍ਰ: ਗੁਰਜੀਤ ਸਿੰਘ ਦੱਤਾ ਪ੍ਰਧਾਨ ਗੁਰਦੁਆਰਾ ਸ਼ਹੀਦ ਬੁੰਗਾ ਬਡਗਾਮ, ਸ੍ਰ: ਰਜਿੰਦਰ ਸਿੰਘ ਲੱਕੀ, ਸ੍ਰ: ਬਲਦੇਵ ਸਿੰਘ, ਸ੍ਰ: ਜਸਪਾਲ ਸਿੰਘ, ਸ੍ਰ: ਸਵਿੰਦਰ ਸਿੰਘ ਮੀਤ ਪ੍ਰਧਾਨ, ਗੁਰਦੁਆਰਾ ਕਮੇਟੀ ਬਡਗਾਮ ਸ੍ਰ: ਚਰਨਜੀਤ ਸਿੰਘ ਚੰਨੀ, ਸ੍ਰ: ਗੁਰਮੀਤ ਸਿੰਘ ਜਨਰਲ ਸਕੱਤਰ ਗੁ: ਕਮੇਟੀ ਆਦਿ ਹਾਜ਼ਰ ਸਨ।

WRITTEN BY